Wednesday, April 24, 2024

Campus Buzz

ਵੋਟਰ ਸਾਖਰਤਾ, ਵੋਟਰ ਰਜਿਸਟ੍ਰੇਸ਼ਨ ਅਤੇ ਵੋਟਰਾਂ ਦੇ ਕੋਵਿਡ ਤੋਂ ਬਚਾਓ ਲਈ ਜਾਗਰੂਕਤਾ ਲਈ ਤੁਰੀ ਜ਼ਿਲ੍ਹਾ ਸਵੀਪ ਟੀਮ

PUNJAB NEWS EXPRESS | November 13, 2021 05:08 PM

ਪਟਿਆਲਾ: ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ.ਸੀ.ਸੀ. ਏਅਰ ਵਿੰਗ ਵੱਲੋਂ ਜ਼ਿਲ੍ਹਾ ਸਵੀਪ ਟੀਮ ਦੇ ਸਹਿਯੋਗ ਨਾਲ ਅੱਜ 17ਵਾਂ ਟੀਕਾਕਰਨ ਕੈਂਪ ਗੁਰਦੁਆਰਾ ਨਾਨਕ ਦਰਬਾਰ ਅਰਬਨ ਅਸਟੇਟ ਪਟਿਆਲਾ ਵਿਖੇ ਲਗਾਇਆ ਗਿਆ।
ਸਕੂਲ ਦੇ ਐਨ.ਸੀ.ਸੀ. ਵਿੰਗ ਦੇ ਮੁਖੀ ਤੇ ਨੋਡਲ ਅਫ਼ਸਰ ਸਵੀਪ ਸਨੌਰ ਸਤਵੀਰ ਸਿੰਘ ਗਿੱਲ ਦੀ ਅਗਵਾਈ ਵਿਚ ਆਯੋਜਿਤ ਇਸ ਮਲਟੀਪਰਪਜ਼ ਕੈਂਪ ਦੌਰਾਨ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਨਵੀਂ ਵੋਟ ਬਣਾਉਣ ਤੇ ਵੋਟਰ ਕਾਰਡ 'ਚ ਸੁਧਾਈ ਕਰਵਾਉਣ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਪ੍ਰੋ. ਅੰਟਾਲ ਨੇ ਦੱਸਿਆ ਕਿ 20 ਅਤੇ 21 ਨਵੰਬਰ ਨੂੰ ਚੋਣ ਬੂਥ ਪੱਧਰ ਉੱਪਰ ਜ਼ਿਲ੍ਹਾ ਪੱਧਰੀ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਵੀਪ ਟੀਮ ਦਾ ਮਕਸਦ ਵੋਟਰ ਰਜਿਸਟ੍ਰੇਸ਼ਨ ਦੇ ਨਾਲ ਨਾਲ ਕੋਵਿਡ ਟੀਕਾਕਰਨ ਕਰਵਾਕੇ ਵੋਟਰ ਸੁਰੱਖਿਆ ਨੂੰ ਯਕੀਨੀ ਬਣਾਉਣਾ ਵੀ ਹੈ। ਕੈਂਪ ਦੌਰਾਨ ਸਤਵੀਰ ਸਿੰਘ ਗਿੱਲ ਨੇ ਆਨਲਾਈਨ ਵਿਧੀ ਰਾਹੀਂ ਵੋਟ ਬਣਾਉਣ ਦੀ ਪ੍ਰਕਿਰਿਆ ਬਾਰੇ ਚਾਨਣਾ ਪਾਇਆ।
ਕੈਂਪ 'ਚ ਕੋਵੀਸ਼ੀਲਡ ਵੈਕਸੀਨ ਦੀਆਂ 120 ਤੋਂ ਵੱਧ ਖ਼ੁਰਾਕਾਂ ਦਿੱਤੀਆਂ ਗਈਆਂ ਅਤੇ 24 ਵੋਟਰਾਂ ਦੀ ਪਹਿਚਾਣ ਕੀਤੀ ਗਈ, ਜਿਨ੍ਹਾਂ ਦੀ ਨਵੀਂ ਵੋਟ ਬਣਾਈ ਜਾਵੇਗੀ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੇਣੂ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ. ਵਿਕਾਸ ਗੋਇਲ, ਗਰੁੱਪ ਕੈਪਟਨ ਰਾਜੇਸ਼ ਸ਼ਰਮਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਚੀਮਾ, ਸ਼ਿਵ ਰਾਮ, ਰਮਨਦੀਪ ਸਿੰਘ, ਪਰਮਦੀਪ ਸਿੰਘ, ਕਿਰਨਜੀਤ ਕੌਰ, ਅਮਨਦੀਪ ਕੌਰ, ਸਿਮਰਨਜੀਤ ਕੌਰ ਅਤੇ ਮਨਵੀਰ ਸਿੰਘ ਗਿੱਲ ਨੇ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ