Friday, April 26, 2024

Campus Buzz

ਪੰਜਾਬ ਐਸ.ਸੀ. ਕਮਿਸ਼ਨ ਦੇ ਦਖ਼ਲ ਪਿੱਛੋਂ ਪੀ.ਟੀ.ਯੂ. ਦੇ ਡਿਪਟੀ ਰਜਿਸਟਰਾਰ ਨੂੰ ਮਿਲਿਆ ਇਨਸਾਫ਼

PUNJAB NEWS EXPRESS | November 18, 2021 06:13 PM

ਚੰਡੀਗੜ੍ਹ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ.ਟੀ.ਯੂ.) ਦੇ ਡਿਪਟੀ ਰਜਿਸਟਰਾਰ ਨੂੰ ਤਰੱਕੀ ਵਿੱਚ ਦੇਰੀ ਦੇ ਮਾਮਲੇ ਵਿੱਚ ਇਨਸਾਫ਼ ਦਿੱਤਾ ਗਿਆ ਹੈ। ਯੂਨੀਵਰਸਿਟੀ ਡਾ. ਮਹਿਮੀ ਨੂੰ ਚਾਰ ਸਾਲ ਪਹਿਲਾਂ ਦੀ ਬਣਦੀ ਮਿਤੀ ਤੋਂ ਤਰੱਕੀ ਦੇਣ ਸਣੇ ਵਿੱਤੀ ਲਾਭ ਵੀ ਦੇਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਡਾ. ਸੰਦੀਪ ਮਹਿਮੀ ਨੇ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਉਹ 28 ਮਈ, 2010 ਤੋਂ ਪੀ.ਟੀ.ਯੂ. ਵਿੱਚ ਬਤੌਰ ਸਹਾਇਕ ਰਜਿਸਟਰਾਰ ਕੰਮ ਕਰ ਰਿਹਾ ਹੈ। ਯੂਨੀਵਰਸਿਟੀ ਨਿਯਮਾਂ ਅਨੁਸਾਰ ਉਹ ਪੰਜ ਸਾਲ ਬਾਅਦ ਡਿਪਟੀ ਰਜਿਸਟਰਾਰ ਦੀ ਆਸਾਮੀ `ਤੇ ਤਰੱਕੀ ਲਈ ਹਰ ਪੱਖੋਂ ਪੂਰੀਆਂ ਯੋਗਤਾਵਾਂ ਰੱਖਦਾ ਸੀ ਪਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ਕਾਰਨ ਉਸ ਨੂੰ 28 ਮਈ, 2015 ਦੀ ਬਜਾਏ 9 ਸਾਲ ਬਾਅਦ 28 ਮਈ, 2019 ਨੂੰ ਡਿਪਟੀ ਰਜਿਸਟਰਾਰ ਦੀ ਆਸਾਮੀ `ਤੇ ਤਰੱਕੀ ਦਿੱਤੀ ਗਈ, ਜਦਕਿ ਉਸ ਤੋਂ ਪਹਿਲਾਂ ਜਨਰਲ ਵਰਗ ਦੇ ਅਧਿਕਾਰੀਆਂ ਨੂੰ ਪੰਜ ਸਾਲ ਦਾ ਸਮਾਂ ਪੂਰਾ ਹੋਣ `ਤੇ ਹੀ ਤਰੱਕੀ ਦੇ ਦਿੱਤੀ ਗਈ।

ਇਸ `ਤੇ ਕਾਰਵਾਈ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ, 2004 ਦੀ ਧਾਰਾ 10 (2) ਅਧੀਨ ਸਬੰਧਤ ਵਿਭਾਗ ਪਾਸੋਂ ਸ਼ਿਕਾਇਤ ਸਬੰਧੀ ਪੜਤਾਲ ਰਿਪੋਰਟ ਮੰਗੀ ਗਈ ਸੀ ਅਤੇ ਸਾਰਾ ਰਿਕਾਰਡ ਘੋਖਣ ਪਿੱਛੋਂ ਸ਼ਿਕਾਇਤ ਬਿਲਕੁਲ ਸਹੀ ਪਾਈ ਗਈ। ਯੂਨੀਵਰਸਿਟੀ ਨਿਯਮਾਂ ਅਨੁਸਾਰ 5 ਸਾਲ ਬਾਅਦ ਸ਼ਿਕਾਇਤਕਰਤਾ ਨੂੰ ਤਰੱਕੀ ਦੇਣੀ ਬਣਦੀ ਸੀ।

ਇਸ `ਤੇ ਕਮਿਸ਼ਨ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਹੁਕਮ ਦਿੱਤੇ ਕਿ ਨਿਯਮਾਂ ਮੁਤਾਬਕ ਤਰੱਕੀ ਵਿੱਚ ਕੀਤੀ ਗਈ ਦੇਰੀ ਦੇ ਮੱਦੇਨਜ਼ਰ ਸ਼ਿਕਾਇਤਕਰਤਾ ਨੂੰ ਵਿੱਤੀ ਲਾਭਾਂ ਸਮੇਤ 28 ਮਈ, 2015 ਤੋਂ ਤਰੱਕੀ ਦਿੱਤੀ ਜਾਵੇ। ਸ੍ਰੀ ਗਿਆਨ ਚੰਦ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਸ੍ਰੀ ਦਵਿੰਦਰ ਸਿੰਘ ਨੇ ਕੱਲ੍ਹ ਕਮਿਸ਼ਨ ਦਫ਼ਤਰ ਵਿੱਚ ਪੇਸ਼ ਹੋ ਕੇ ਦੱਸਿਆ ਕਿ ਡਾ. ਮਹਿਮੀ ਨੂੰ ਚਾਰ ਸਾਲ ਪਹਿਲਾਂ ਦੀ ਬਣਦੀ ਮਿਤੀ ਤੋਂ ਤਰੱਕੀ ਦੇਣ ਸਮੇਤ ਵਿੱਤੀ ਲਾਭ ਦੇਣ ਸਬੰਧੀ ਯੂਨੀਵਰਸਿਟੀ ਵੱਲੋਂ ਹੁਕਮ ਦੇ ਦਿੱਤੇ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ