Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Campus Buzz

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਅਧਿਆਪਨ ਸਿਖਲਾਈ‐ਸਿੱਖਿਆ’ ’ਤੇ ਸੈਮੀਨਾਰ ਆਯੋਜਿਤ

PUNJAB NEWS EXPRESS | November 22, 2021 07:09 PM

ਅੰਮ੍ਰਿਤਸਰ:ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਵਿਖੇ ਅਧਿਆਪਨ ਸਿਖਲਾਈ‐ਸਿੱਖਿਆ ਦੇ ਮਿਆਰੀ ਪੱਧਰ ’ਤੇ ਸੈਮੀਨਾਰ‐ਕਮ‐ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ। ਇਹ ਸੈਮੀਨਾਰ ਜਗਤ ਪੰਜਾਬੀ ਸਭਾ, ਕੈਨੇਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸੈਮੀਨਾਰ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ, ਜਗਤ ਪੰਜਾਬੀ ਸਭਾ ਦੇ ਚੇਅਰਮੈਨ ਡਾ. ਅਜਾਇਬ ਸਿੰਘ ਚੱਢਾ, ਗਵਰਨਿੰਗ ਕੌਂਸਲ ਦੇ ਮੈਂਬਰ ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਛੀਨਾ (ਐਜ਼ੂਕੇਸ਼ਨ ਡਿਪਾਰਟਮੈਂਟ, ਪੰਜਾਬ) ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ ਅਤੇ ਅਧਿਆਪਕ ਸਿੱਖਿਆ‐ਗੁਣਵੱਤਾ ਵਿੱਦਿਆ ਸਬੰਧੀ ਵਿੱਦਿਅਕ ਪੇਸ਼ਕਾਰੀਆਂ ਕੀਤੀਆਂ।

ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਫੁੱਲਾਂ ਦੇ ਗੁਲਦਸਤਾ ਭੇਂਟ ਕਰਦੇ ਹੋਏ ਕੀਤੀ। ਇਸ ਮੌਕੇ ਸ: ਛੀਨਾ ਨੇ ਆਪਣੇ ਸੰਬੋਧਨੀ ਭਾਸ਼ਣ ’ਚ ਅਜੋਕੇ ਸਮੇਂ ’ਚ ਪੰਜਾਬੀ ਭਾਸ਼ਾ ਦੀ ਹਾਲਤ ਅਤੇ ਸਥਿਤੀ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਪੰਜਾਬੀ ਭਾਸ਼ਾ ਨੂੰ ਵਿਸਾਰ ਰਹੀ ਹੈ। ਉਨ੍ਹਾਂ ਪੰਜਾਬੀ ਭਵਿੱਖ ਦੇ ਵਿਕਾਸ ’ਤੇ ਜ਼ੋਰ ਦਿੱਤਾ। ਉਨ੍ਹਾਂ ਸਾਰਿਆਂ ਨੂੰ ਭਾਸ਼ਾ ’ਚ ਨਿਪੁੰਨਤਾ ਲੈ ਕੇ ਆਉਣ ਲਈ ਪ੍ਰੇਰਣਾ ਦਿੱਤੀ।

ਇਸ ਮੌਕੇ ਆਪਣੇ ਭਾਸ਼ਣ ’ਚ ਡਾ. ਚੱਢਾ ਨੇ ਵਿਵਹਾਰਕ ਜ਼ਿੰਦਗੀ ਦੀਆਂ ਬਹੁਤ ਸਾਰੀਆਂ ਉਦਾਹਰਣਾਂ ਰਾਹੀਂ ਚੰਗੇ ਅਧਿਆਪਕ ਦੇ ਗੁਣਾਂ ਬਾਰੇ ਚਰਚਾ ਕੀਤੀ। ਨੈਤਿਕਤਾ ਅਤੇ ਨੈਤਿਕ ਕਦਰਾਂ‐ਕੀਮਤਾਂ ਦਾ ਵਿਕਾਸ ਕਿਵੇਂ ਕੀਤਾ ਜਾਵੇ, ਜਿਹੇ ਵਿਸ਼ੇ ’ਤੇ ਵਿਦਿਆਰਥੀਆਂ ਨਾਲ ਵਿਚਾਰ‐ਵਟਾਂਦਰਾ ਕਰਦੇ ਹੋਏ ਡਾ. ਚੱਢਾ ਨੇ ਨੈਤਿਕਤਾ ਸਬੰਧੀ ਵਿਸ਼ੇਸ਼ ਨੁਕਤਿਆਂ ’ਤੇ ਚਰਚਾ ਕੀਤੀ। ਉਨ੍ਹਾਂ ਨੇ ਆਪਣੀ ‘ਸੰਪਾਦਿਤ ਕਿਤਾਬ’ ਅਧਿਆਪਕ ’ਤੇ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਰੋਜ਼ਾਨਾ ਹੀ 20 ਮਿੰਟ ਆਪਣੇ ਸਿਲੇਬਸ ਤੋਂ ਬਿਨ੍ਹਾਂ ਹੋਰ ਕਿਤਾਬਾਂ ਵੀ ਪੜ੍ਹੀਆਂ ਜਾਣ।

ਇਸ ਮੌਕੇ ਅਧਿਆਪਕ‐ਸਿਖਲਾਈ (ਟੀਚਰ ਐਜ਼ੂਕੇਸ਼ਨ ਸਕੋਪ, ਐਸਪੈਕਟਸ ਅਤੇ ਚੈÇਲੰਜਸ) ਬਾਰੇ ਬੋਲਦਿਆਂ ਡਾ. ਦਵਿੰਦਰ ਸਿੰਘ ਛੀਨਾ ਨੇ ਅਧਿਆਪਨ ਸਿਖਲਾਈ ਅਤੇ ਵਰਤਮਾਨ ਸਮੇਂ ’ਚ ਅਧਿਆਪਕ ਅਤੇ ਅਧਿਆਪਨ ’ਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਡਾ. ਛੀਨਾ ਨੇ ਨਵੀਂ ਸਿੱਖਿਆ ਪ੍ਰਣਾਲੀ 2020, ਅਧਿਆਪਕ ਦੇ ਗੁਣਾਂ, ਕੌਂਸ਼ਲਾਂ, ਸੰਮਲਿਤ ਸਿੱਖਿਆ ਅਤੇ ਸਿੱਖਿਆ ਵਿਭਾਗ ਪੰਜਾਬ ਦੁਆਰਾ ਸਿੱਖਿਆ ਦੇ ਖੇਤਰ ’ਚ ਸੁਧਾਰ ਲਈ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕਰਦੇ ਹੋਏ, ਵਿਸ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਰੋਤਿਆਂ ਦੇ ਸਨਮੁੱਖ ਕੀਤਾ। ਉਨ੍ਹਾਂ ਨੇ ਗੁਰੂ ਨਾਨਕ ਕਾਲ ਤੋਂ ਲੈ ਕੇ ਵਰਤਮਾਨ ਸਮੇਂ ’ਚ ਅਧਿਆਪਨ ਸਿਖਲਾਈ ਦੇ ਖੇਤਰ ’ਚ ਆਏ ਬਦਲਾਵਾਂ ’ਤੇ ਚਾਨਣਾ ਪਾਇਆ।

ਇਸ ਮੌਕੇ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਅਤੇ ਇਸਦੇ ਅਧਿਆਪਨ ’ਚ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕੀਤਾ। ਪ੍ਰੋਗਰਾਮ ਮੌਕੇ ਜਗਤ ਪੰਜਾਬੀ ਸਭਾ ਦੇ ਮੀਡੀਆ ਇੰਚਾਰਜ ਡਾ. ਸਤਿੰਦਰਜੀਤ ਕੌਰ ਅਤੇ ਸੈਕਟਰੀ ਮੈਡਮ ਸਤਿੰਦਰ ਕਾਹਲੋਂ ਨੇ ਮਾਂ ਬੋਲੀ ਪੰਜਾਬੀ ’ਤੇ ਆਪਣੇ ਪਰਚੇ ਪੜ੍ਹੇ। ਪ੍ਰੋਗਰਾਮ ਦਾ ਆਯੋਜਨ ਸ੍ਰੀਮਤੀ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਪ੍ਰੋਗਰਾਮ ਦੇ ਅਖ਼ੀਰ ’ਚ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸੰਧੂ ਨਾਲ ਮਿਲ ਕੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ ਭੇਟ ਕੀਤੇ। ਸੈਮੀਨਾਰ ’ਚ ਡਾ. ਗੁਰਜੀਤ ਕੌਰ ਅਤੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ