Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Campus Buzz

ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ, ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ

PUNJAB NEWS EXPRESS | November 23, 2021 06:23 PM

ਬੰਗਾ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਬੇਮਿਸਾਲ ਹੁਲਾਰਾ ਦਿੰਦਿਆਂ ਅੱਜ ਹਲਕੇ ਲਈ ਸਰਕਾਰੀ ਕਾਲਜ ਅਤੇ ਸੰਗਠਿਤ ਖੇਡ ਸਟੇਡੀਅਮ ਸਮੇਤ 132 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਅੱਜ ਇੱਥੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਗ੍ਰਾਂਟਾਂ ਦਾ ਐਲਾਨ ਕੀਤਾ। ਇਨ੍ਹਾਂ ਗ੍ਰਾਂਟਾਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਜੀ ਦੇ ਨਾਮ ’ਤੇ ਪਿੰਡ ਸਰਹਾਲਾ ਰਾਣੂਆ ਵਿੱਚ ਸਰਕਾਰੀ ਡਿਗਰੀ ਕਾਲਜ ਦੀ ਉਸਾਰੀ ਲਈ 15 ਕਰੋੜ ਰੁਪਏ ਸ਼ਾਮਲ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਡਿਗਰੀ ਕਾਲਜ ਵਿਦਿਆਰਥੀਆਂ, ਵਿਸ਼ੇਸ਼ ਤੌਰ 'ਤੇ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ, ਨੂੰ ਸਸਤੀ ਅਤੇ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਏਕੀਕ੍ਰਿਤ ਮਾਡਲ ਸਪੋਰਟਸ ਸਟੇਡੀਅਮ ਦੀ ਉਸਾਰੀ ਲਈ 12 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਅਤੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਪ੍ਰਸਾਰਿਤ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਇਹ ਨਿਮਰ ਸ਼ਰਧਾਂਜਲੀ ਹੋਵੇਗੀ।
ਮੁੱਖ ਮੰਤਰੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲਗਭਗ 30 ਕਰੋੜ ਰੁਪਏ, ਬੰਗਾ ਸ਼ਹਿਰ ਵਿੱਚ ਵੱਖ-ਵੱਖ ਕੰਮਾਂ ਲਈ 2. 50 ਕਰੋੜ ਰੁਪਏ, ਬੰਗਾ ਵਿਖੇ ਫਾਇਰ ਸਟੇਸ਼ਨ ਬਣਾਉਣ ਲਈ ਇੱਕ ਕਰੋੜ ਰੁਪਏ, ਸੀ.ਐਚ.ਸੀ ਬੰਗਾ ਨੂੰ ਸਬ ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕਰਨ ਲਈ 10 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਪ੍ਰਾਇਮਰੀ ਹੈਲਥ ਸੈਂਟਰ ਔੜ ਨੂੰ ਕਮਿਊਨਿਟੀ ਹੈਲਥ ਸੈਂਟਰ ਵਜੋਂ ਅਪਗ੍ਰੇਡ ਕਰਨ ਲਈ 4 ਕਰੋੜ ਰੁਪਏ, ਬੰਗਾ ਅਤੇ ਔੜ ਬਲਾਕਾਂ ਵਿੱਚ ਨਵੀਆਂ ਲਿੰਕ ਸੜਕਾਂ ਬਣਾਉਣ ਲਈ 32 ਕਰੋੜ ਰੁਪਏ ਅਤੇ ਬੰਗਾ ਵਿੱਚ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ ਰਿਹਾਇਸ਼ ਲਈ 3.5 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਨੇ ਕੋਆਪ੍ਰੇਟਿਵ ਸੋਸਾਇਟੀਆਂ ਦੇ ਮੈਂਬਰਾਂ ਵੱਲ ਲੰਬਿਤ 25 ਕਰੋੜ ਰੁਪਏ ਦੇ ਬਕਾਏ ਮੁਆਫ ਕਰਨ ਸਬੰਧੀ ਮੰਤਰੀ ਮੰਡਲ ' ਚ ਮਾਮਲਾ ਵਿਚਾਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਬਲਾਕ ਔੜ ਨੂੰ ਸਬ ਤਹਿਸੀਲ ਦਾ ਦਰਜਾ ਦੇਣ ਦਾ ਵੀ ਐਲਾਨ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਮੁੱਖ ਮੰਤਰੀ ਵੱਲੋਂ ਜ਼ਿਲ੍ਹੇ ਲਈ ਗ੍ਰਾਂਟਾਂ ਦੀ ਵਰਖਾ ਕਰਨ ਲਈ ਸ਼ਲਾਘਾ ਕੀਤੀ। ਲੋਕਾਂ ਨਾਲ ਭਾਵਨਾਤਮਕ ਸਾਂਝ ਬਣਾਉਂਦੇ ਹੋਏ, ਉਨ੍ਹਾਂ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕੀਤਾ ਜਿਸ ਨੂੰ ਪਾਰ ਕਰਦਿਆਂ ਉਹ ਸਿਵਲ ਸੇਵਾਵਾਂ ਦਾ ਇਮਤਿਹਾਨ ਪਾਸ ਕਰਕੇ ਅੱਜ ਮੁੱਖ ਮੰਤਰੀ ਪੰਜਾਬ ਨਾਲ ਰਾਜ ਦੀ ਸੇਵਾ ਤੱਕ ਪੁੱਜੇ ਹਨ। ਸ੍ਰੀ ਹੁਸਨ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਖਾਸ ਕਰਕੇ ਬੰਗਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਧੰਨ ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਅਤੇ ਪਿੰਡ ਭਰੋ ਮਜਾਰਾ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਮੱਥਾ ਟੇਕਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਸ. ਅੰਗਦ ਸਿੰਘ ਅਤੇ ਸ੍ਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਅਤੇ ਮੋਹਨ ਸਿੰਘ ਬੰਗਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਕੰਵਰਦੀਪ ਕੌਰ ਅਤੇ ਹੋਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ