Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Campus Buzz

ਪੀਟੀਏ ਫੰਡ ਵਸੂਲਣ ਖਿਲਾਫ਼ ਵਿਦਿਆਰਥੀਆਂ ਜੱਥੇਬੰਦੀਆਂ ਨੇ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਦਿੱਤਾ ਮੰਗ ਪੱਤਰ

PUNJAB NEWS EXPRESS | August 03, 2021 07:33 PM

ਸੰਗਰੂਰ: ਅੱਜ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਸਾਂਝੇ ਤੌਰ 'ਤੇ ਐੱਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਖਿਲਾਫ਼ ਜ਼ਿਲ੍ਹਾ ਭਲਾਈ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ ਦੇ ਨੂੰ ਸੀਨੀਅਰ ਸਹਾਇਕ ਜਗਤਾਰ ਸਿੰਘ ਰਾਹੀਂ ਮੰਗ ਪੱਤਰ ਦਿੱਤਾ ਗਿਆ।

ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵੱਲੋਂ ਮਨਜੀਤ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਰਮਨ ਕਾਲਾਝਾੜ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਬਬਲੂ ਨੇ ਕਿਹਾ ਕਿ ਪਿਛਲੇ ਮਹੀਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਕੈਂਪਸ ਸਮੇਤ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਅਤੇ ਰੀਜ਼ਨਲ ਸੈਂਟਰਾਂ 'ਚ ਪੜ੍ਹਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਵਿੱਚ 10% ਵਾਧਾ ਕੀਤਾ ਗਿਆ ਹੈ ਤੇ ਕਾਂਸਟੀਚੁਐਂਟ ਕਾਲਜਾਂ 'ਚ ਪਡ਼੍ਹਦੇ ਐੱਸ ਸੀ ਕੈਟਾਗਰੀ ਨਾਲ ਸਬੰਧਤ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਸੰਬੰਧੀ ਵੀ ਫੁਰਮਾਨ ਜਾਰੀ ਕੀਤੇ ਗਏ ਹਨ ।

ਜੱਥੇਬੰਦੀਆਂ ਨੇ ਮੰਗ ਕੀਤੀ ਕਿ ਪੋਸਟ ਮ੍ਰੈਟਿਕ ਸਕਾਲਰਸ਼ਿਪ ਸਕੀਮ ਨੂੰ ਜ਼ਿਲ੍ਹੇ ਦੇ ਸਾਰੇ ਕਾਲਜਾਂ ਵਿੱਚ ਸਹੀ ਢੰਗ ਨਾਲ ਲਾਗੂ ਕਰਵਾਇਆ ਜਾਵੇ। ਐੱਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਸਬੰਧੀ ਪੰਜਾਬੀ ਯੂਨੀਵਰਸਿਟੀ ਸਮੇਤ ਜਿਹੜੇ ਸੰਗਰੂਰ ਜ਼ਿਲ੍ਹੇ ਦੇ ਕਾਲਜ ਐੱਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਮੰਗ ਰਹੇ ਹਨ ਉਨ੍ਹਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਤੋਂ ਗੈਰ-ਕਾਨੂੰਨੀ ਤਰੀਕੇ ਰਾਹੀਂ ਪੀਟੀਏ ਫੰਡ ਮੰਗ ਰਹੀ ਪੰਜਾਬੀ ਯੂਨੀਵਰਸਿਟੀ ਦੇ ਕਾਲਜਾਂ 'ਤੇ ਕਾਰਵਾਈ ਕਰਕੇ ਇਹ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਵਿਦਿਆਰਥੀ ਜਥੇਬੰਦੀਆਂ ਸੰਘਰਸ਼ ਨੂੰ ਤਿੱਖਾ ਰੂਪ ਦੇਣਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ