Friday, April 26, 2024

Campus Buzz

ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਦੀਆਂ ਵਿਦਿਆਰਥਣਾਂ ਨੇ ਮਨਾਇਆ ਤੀਆਂ ਦਾ ਤਿਉਹਾਰ

ਦਲਜੀਤ ਕੌਰ ਭਵਾਨੀਗੜ੍ਹ | August 13, 2021 08:24 AM

ਭਵਾਨੀਗੜ੍ਹ, : ਸਾਉਣ ਦੇ ਮਹੀਨੇ ਵਿੱਚ ਤੀਜ ਦਾ ਤਿੳੇੁਹਾਰ ਪੂਰੇ ਪੰਜਾਬ ਵਿੱਚ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਇਸ ਗੱਲ ਨੂੰ ਮੁੱਖ ਰਖਦੇ ਹੋਏ ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿੱਚ ਵੀ ਤੀਆਂ ਦਾ ਤਿਉਹਾਰ ਮਨਾਇਆ ਗਿਆ।

ਤੀਜ ਮਣਾੳਨ ਲਈ ਪਹਿਲੀ ਅਤੇ ਦੂਜੀ ਜਮਾਤ ਦੇ ਬੱਚੇ ਇੰਝ ਸਜ-ਧਜ ਕੇ ਆਏ ਜਿਵੇਂ ਪੁਰਾਣਾ ਸੱਭਿਆਚਾਰ ਜ਼ਿੰਦਾ ਹੋ ਗਿਆ ਹੋਵੇ। ਇਸ ਦੌਰਾਨ ਛੋਟੇ- ਛੋਟੇ ਬੱਚਿਆਂ ਨੇ ਤੀਜ ਦੀ ਮਹੱਤਤਾ ਨੂੰ ਦਰਸਾਉਂਦਾ ਪੰਜਾਬੀ ਲੋਕ-ਨਾਚ ਗਿੱਧਾ ਪੇਸ਼ ਕੀਤਾ ਅਤੇ ਗਿਆਰਵੀਂ ਅਤੇ ਬਾਰ੍ਹਵੀਂ ਦੇ ਬੱਚਿਆਂ ਦੇ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ। ਬੱਚਿਆਂ ਵਿੱਚ ਤੀਜ ਦੇ ਤਿਉਹਾਰ ਨੂੰ ਮਨਾਉਣ ਦਾ ਬਹੁਤ ਉਤਸ਼ਾਹ ਸੀ। ਸਕੂਲ ਪ੍ਰਬੰਧਕ ਅਨਿਲ ਮਿੱਤਲ ਅਤੇ ਆਸ਼ਿਮਾ ਮਿੱਤਲ ਨੇ ਛੋਟੇ ਬੱਚਿਆਂ ਦੇ ਆਤਮ-ਵਿਸ਼ਵਾਸ ਦੀ ਸ਼ਲਾਘਾ ਕੀਤੀ। ਸਕੂਲ ਮੁਖੀ ਸ੍ਰੀਮਤੀ ਮੀਨੂ ਸੂਦ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਕਾਰਨ ਹੀ ਸੰਭਵ ਹੈ ਅਤੇ ਸਭਿਆਚਾਰ ਹੀ ਦੇਸ਼ ਦੀ ਜੜ੍ਹ ਹੁੰਦਾ ਹੈ। ਇਸ ਤਿਉਹਾਰ ਨੂੰ ਮਨਾਉਣ ਦਾ ਮੰਤਵ ਵੀ ਬੱਚਿਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜੀ ਰੱਖਣਾ ਸੀ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ