Thursday, April 25, 2024

Campus Buzz

ਸੀਬਾ ਸਕੂਲ 'ਚ ਵਿਦਿਆਰਥੀਆਂ ਨੇ ਵੋਟਾਂ ਰਾਹੀਂ ਹੈੱਡ ਬੁਆਏ, ਹੈੱਡ ਗਰਲ ਅਤੇ ਜਮਾਤ ਆਗੂ ਦੀ ਕੀਤੀ ਚੋਣ

ਦਲਜੀਤ ਕੌਰ ਭਵਾਨੀਗੜ੍ਹ | September 13, 2021 02:56 PM

ਸੀਬਾ ਦੀਆਂ ਵਿਦਿਆਰਥੀ ਚੋਣਾਂ ’ਚ ਗਗਨਦੀਪ ਸਿੰਘ ਹੈੱਡ ਬੁਆਏ ਤੇ ਹਰਮਨਜੋਤ ਕੌਰ ਹੈੱਡ ਗਰਲ ਚੁਣੇ ਗਏ

ਲਹਿਰਾਗਾਗਾ: ਲੋਕਤੰਤਰ ਦੀ ਮੁੱਢਲੀ ਸਿਖਲਾਈ ਲਈ ਸੀਬਾ ਸਕੂਲ ਲਹਿਰਾਗਾਗਾ ਦੀ ਵਿਦਿਆਰਥੀ ਪਾਰਲੀਮੈਂਟ ਲਈ ਕਰਵਾਈਆਂ ਚੋਣਾਂ ਦੌਰਾਨ ਹੈੱਡ ਬੁਆਏ, ਹੈੱਡ ਗਰਲ ਅਤੇ ਕਲਾਸ ਲੀਡਰ ਦੀ ਚੋਣ ਕੀਤੀ ਗਈ। ਇਸ ਚੋਣ ਪ੍ਰਕ੍ਰਿਆ ਵਿਚ ਬਕਾਇਦਾ ਚੋਣ ਨਿਸ਼ਾਨ, ਬੈਲਟ ਪੇਪਰ ਆਦਿ ਦਾ ਪ੍ਰਬੰਧ ਕੀਤਾ ਗਿਆ। ਉਮੀਦਵਾਰ ਬਨਣ ਲਈ ਵਿਦਿਆਰਥੀਆਂ ਨੂੰ ਵਧੀਆ ਅੰਕ ਅਤੇ ਸਵੈ-ਸਿੱਖਿਅਕ ਗਤੀਵਿਧੀਆਂ ਦੀ ਕਾਰਗੁਜ਼ਾਰੀ ਦੀ ਸ਼ਰਤ ਪਾਸ ਕਰਨੀ ਗਈ।

ਹੈੱਡ ਬੁਆਏ ਦੀ ਪੋਸਟ ਲਈ ਗਗਨਦੀਪ ਸਿੰਘ ਸੰਗਤੀਵਾਲਾ ਨੇ 449 ਵੋਟਾਂ ਹਾਸਿਲ ਕਰਕੇ ਜਿੱਤ ਹਾਸਿਲ ਕੀਤੀ ਜਦਕਿ ਆਸ਼ੂਤੋਸ਼ ਲਹਿਰਾਗਾਗਾ ਨੇ 357 ਵੋਟਾਂ ਨਾਲ ਦੂਸਰਾ ਸਥਾਨ ਲਿਆ ਅਤੇ ਹੈੱਡ ਗਰਲ ਲਈ ਹਰਮਨਜੋਤ ਕੌਰ ਸੰਗਤੀਵਾਲਾ ਨੇ 293 ਵੋਟਾਂ ਹਾਸਿਲ ਕਰਕੇ ਜਿੱਤ ਹਾਸਿਲ ਕੀਤੀ ਜਦੋਂ ਕਿ ਈਸ਼ਾ ਗਰਗ ਨੇ 255 ਅਤੇ ਮਹਿਕਪ੍ਰੀਤ ਕੌਰ ਨੇ 252 ਵੋਟਾਂ ਹਾਸਿਲ ਕਰਕੇ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਇਸੇ ਦੌਰਾਨ ਸਾਰੀਆਂ ਕਲਾਸਾਂ ਲਈ ਲੀਡਰਾਂ ਦੀ ਚੋਣ ਵੀ ਕੀਤੀ ਗਈ। ਜੇਤੂ ਉਮੀਦਵਾਰਾਂ ਨੇ ਆਪਣੀ ਜਿੱਤ ਲਈ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸੀਬਾ ਚੋਣ ਕਮਿਸ਼ਨ ਵਜੋਂ ਰਣਦੀਪ ਸੰਗਤਪੁਰਾ, ਮੈਡਮ ਗੁਰਦੀਪ ਕੌਰ, ਹਰਵਿੰਦਰ ਸਿੰਘ ਹਾਂਡਾ, ਸੁਭਾਸ਼ ਮਿੱਤਲ, ਮੀਨਾਕਸ਼ੀ, ਮੋਨਾ ਰਾਣੀ, ਅੰਮ੍ਰਿਤਪਾਲ ਕੌਰ ਨੇ ਕੰਮ ਕੀਤਾ।

ਇਸ ਤੋਂ ਪਹਿਲਾਂ ਵੱਖ-ਵੱਖ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਭਾਰਤ, ਅਮਰੀਕਾ ਅਤੇ ਯੂ.ਕੇ. ਸਮੇਤ ਵੱਖ-ਵੱਖ ਦੇਸ਼ਾਂ ਦੇ ਲੋਕਤੰਤਰੀ ਪ੍ਰਬੰਧ ਦੀਆਂ ਵਿਸ਼ੇਸ਼ਤਾਵਾਂ ਦੀ ਜਾਣਕਾਰੀ ਦਿੱਤੀ।ਸਕੂਲ ਪ੍ਰਬੰਧਕ ਕੰਵਲਜੀਤ ਢੀਂਡਸਾ, ਮੈਡਮ ਅਮਨ ਢੀਂਡਸਾ, ਪ੍ਰਿੰਸੀਪਲ ਬਿਬਿਨ ਅਲੈਗਜੈਂਡਰ ਨੇ ਜੇਤੂਆਂ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ