Friday, April 26, 2024

Campus Buzz

ਕੇਂਦਰ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ: ਧਰਮਸੋਤ

punjab newsline | July 08, 2020 03:26 PM

ਚੰਡੀਗੜ੍ਹ:ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਇਹ ਪ੍ਰਗਟਾਵਾ ਅੱਜ ਇੱਥੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਦੇ ਵਫ਼ਦ ਨਾਲ ਮੁਲਾਕਾਤ ਕਰਨ ਮਗਰੋਂ ਕੀਤਾ।
ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨੌਜਵਾਨਾਂ ਦਾ ਜੀਵਨ ਬਿਹਤਰ ਬਣਾਉਣ ਲਈ ਸਿੱਖਿਆ ਬੇਹੱਦ ਜ਼ਰੂਰੀ ਹੈ ਅਤੇ ਸਿੱਖਿਆ ਹਾਸਲ ਕਰਕੇ ਹੀ ਐਸ. ਸੀ. ਨੌਜਵਾਨ ਜੀਵਨ ’ਚ ਮਿੱਥੀ ਮੰਜ਼ਿਲ ਪ੍ਰਾਪਤ ਕਰ ਸਕਦੇ ਹਨ।  ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਸੂਬਾ ਸਰਕਾਰ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਦਾ ਜੀਵਨ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ, ਕੇਂਦਰ ਵੱਲੋਂ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਾਲ 2017-18, 2018-19 ਅਤੇ 2019-20 ਦੀ ਲਗਭੱਗ 1500 ਕਰੋੜ ਰੁਪਏ ਵਜ਼ੀਫਾ ਰਾਸ਼ੀ ਕੇਂਦਰ ਸਰਕਾਰ ਵੱਲ ਬਕਾਇਆ ਹੈ, ਜਿਸਨੂੰ ਜਾਰੀ ਕਰਨ ਲਈ ਕੇਂਦਰ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ।
ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐਸ. ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਸਬੰਧਤ ਇਸ ਗੰਭੀਰ ਮਾਮਲੇ ਨੂੰ ਕੇਂਦਰ ਕੋਲ ਕਈ ਵਾਰ ਉਠਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜ਼ੀਫਾ ਰਾਸ਼ੀ ਜਾਰੀ ਕਰਾਉਣ ਲਈ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਹੈ ਪਰ ਕੇਂਦਰ ਸਰਕਾਰ ਇਸ ਸਬੰਧੀ ਗੰਭੀਰਤਾ ਨਹੀਂ ਵਿਖਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਜ਼ੀਫੇ ਦੀ ਰਾਸ਼ੀ ਛੇਤੀ ਜਾਰੀ ਕਰਨੀ ਚਾਹੀਦੀ ਹੈ।
ਸ. ਧਰਮਸੋਤ ਨੇ ਵਫ਼ਦ ਨੂੰ ਕਿਹਾ ਕਿ ਉਹ ਛੇਤੀ ਹੀ ਐਸ.ਸੀ. ਵਿੱਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਇਸ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਉਣਗੇ ਤਾਂ ਜੋ ਇਸ ਮਾਮਲੇ ਦਾ ਕੋਈ ਸਾਰਥਕ ਹੱਲ ਕੱਢਿਆ ਜਾ ਸਕੇ।
ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਡਾਇਰੈਕਟਰ ਦਵਿੰਦਰ ਸਿੰਘ, ਬੀ.ਐਡ ਫੈਡਰੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ, ਪੰਜਾਬ ਅਨਏਡਿਡ ਡਿਗਰੀ ਕਾਲਜਿਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਖਮੰਦਰ ਸਿੰਘ ਚੱਠਾ, ਪੰਜਾਬ ਅਨਏਡਿਡ ਤਕਨੀਕੀ ਸੰਸਥਾਵਾਂ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਨਰਸਿੰਗ ਕਾਲਜਾਂ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ, ਪੌਲੀਟੈਕਨਿਕ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਧਨੋਆ, ਆਈ.ਟੀ.ਆਈ. ਐਸੋਸੀਏਸ਼ਨ ਦੇ ਪ੍ਰਧਾਨ ਸੀਮਾਂਸ਼ੂ ਗੁਪਤਾ, ਈ.ਟੀ.ਟੀ. ਫੈਡਰੇਸ਼ਨ ਦੇ ਪ੍ਰਧਾਨ ਨਿਰਮਲ ਸਿੰਘ, ਪੀ.ਯ.ੂਸੀ.ਏ. ਦੇ ਪ੍ਰਧਾਨ ਅੰਸ਼ੂ ਕਟਾਰੀਆ, ਵਿਪਨ ਸਰਮਾ, ਅਨਿਲ ਚੋਪੜਾ, ਜਸਨੀਕ ਸਿੰਘ, ਸਤਵਿੰਦਰ ਸੰਧੂ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ