Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Campus Buzz

ਗੁਰੂ ਨ‍ਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਆਫੀਸਰਜ ਡੈਮੋਕ੍ਰੇਟਿਕ ਫਰੰਟ ਨੇ ਉਮੀਦਵਾਰਾਂ ਦਾ ਐਲਾਨ ਕੀਤਾ

ਜੋਗਿੰਦਰ ਪਾਲ ਸਿੰਘ ਕੁੰਦਰਾ | December 04, 2022 06:01 PM

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਦੀਆਂ ਚੋਣਾਂ ਦਾ ਬਿਗਲ ਵੱਜ ਗਿਆ ਹੈ 15 ਦਸੰਬਰ 2022 ਨੂੰ ਵੱਖ -ਵੱਖ ਆਹੁਦਿਆਂ ਦੇ ਲਈ ਚੋਣ ਹੋਵੇਗੀ । ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਦੀਆਂ ਸਲਾਨਾ ਚੋਣਾ 2023 ਦੇ ਲਈ “ਯੂਨੀਵਰਸਿਟੀ ਆਫੀਸਰਜ਼ ਡੈਮੋਕਰੇਟਿਕ ਫਰੰਟ( ਉਡਦਾ ਬ‍ਾਜ਼ ) ਵੱਲੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ।

ਉਨ੍ਹਾਂ ਵੱਲੋਂ ਅੱਜ ਨਾਮਜ਼ਦਗੀ ਪੇਪਰ ਵੀ ਰੀਟਰਨਿੰਗ ਅਧਿਕਾਰੀ ਕੋਲ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਬਾਅਦ ਦੁਪਹਿਰ ਚੋਣ ਅਫਸਰ ਕੋਲ ਜਮ੍ਹਾਂ ਕਰਵਾ ਦਿੱਤੇ ਗਏ ਹਨ । ਜਿਸ ਨਾਲ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ । ਯੂਨੀਵਰਸਿਟੀ ਦੇ ਰਿਟਨਿੰਗ ਅਧਿਕਾਰੀ ਦੇ ਕੋਲ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗਏ ਹਨ ਦੇ ਬਾਰੇ ਜਾਣਕਾਰੀ ਯੂਨੀਵਰਸਿਟੀ ਆਫੀਸਰਜ਼ ਡੈਮੋਕਰੇਟਿਕ ਫਰੰਟ ਦੇ ਕਨਵੀਨਰ ਸ੍ਰ ਬਲਵੀਰ ਸਿੰਘ ਗਰਚਾ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਸ੍ਰ ਤੀਰਥ ਸਿੰਘ ਸੈਟਰ ਫਾਰ ਆਈ.ਟੀ.ਸਲਿਊਸ਼ਨ ਉਡਦਾ ਬਾਜ਼ ਗਰੁੱਪ ਵੱਲੋਂ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਹੋਣਗੇ ਜਦੋਂ ਕਿ ਸਕੱਤਰ ਦੇ ਅਹੁਦੇ ਲਈ ਮਨਪ੍ਰੀਤ ਸਿੰਘ ਗੁਪਤ ਸ਼ਾਖ‍ਾ ਤੋਂ ਉਮੀਦਵਾਰ ਹੋਣਗੇ ।

ਉਨ੍ਹਾਂ ਅੱਗੇ ਹੋਰ ਦੱਸਿਆ ਕਿ ਮੀਤ ਪ੍ਰਧਾਨ ਦੇ ਅਹੁਦੇ ਲਈ ਸ੍ਰ ਅਜਮੇਰ ਸਿੰਘ ਸਰਟੀਫਿਕੇਟ ਸੈਕਸ਼ਨ , ਸਯੁੰਕਤ ਸਕੱਤਰ ਦੇ ਅਹੁਦੇ ਲਈ ਸ੍ਰੀ ਪਰਵੀਨ ਕੁਮਾਰ ਪੁਰੀ ਲੋਕ ਸੰਪਰਕ ਵਿਭਾਗ ਅਤੇ ਖਜਾਨਚੀ ਲਈ ਸ੍ਰ ਹਰਦੀਪ ਸਿੰਘ ਇੰਜੀਨੀਅਰਿੰਗ ਵਿਭਾਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ । ਕਾਰਜਕਾਰਨੀ ਮੈਂਬਰਾਂ ਦੀ ਚੋਣ ਲਈ ਮਤਬਰ ਚੰਦ ( ਸੈੰਟਰ ਫਾਰ ਆਈ.ਟੀ.ਸਲਿਊਸ਼ਨ ) , ਹਰਚਰਨ ਸਿੰਘ ( ਲੀਗਲ ਸੈੱਲ ), ਮੁਖਤਿਆਰ ਸਿੰਘ( ਗੁਪਤ ਸ਼ਾਖਾ ) , ਮੈਡਮ ਰਜਨੀ( ਭਾਈ ਗੁਰਦਾਸ ਲਾਇਬ੍ਰੇਰੀ ) , ਅਜੈ ਅਰੋੜਾ( ਪਲੇਸਮੈੰਟ) , ਜਗਜੀਤ ਸਿੰਘ ( ਡੀਨ ਅਕਾਦਮਿਕ ਮਾਮਲੇ ) ਉਮੀਦਵਾਰ ਹੋਣਗੇ । ਸ੍ਰ ਗਰਚਾ ਨੇ ਦੱਸਿਆ ਕਿ ਉਨ੍ਹਾਂ ਰੀਟਰਨਿੰਗ ਅਧਿਕਾਰੀ ਦਲਬੀਰ ਸਿੰਘ ਸੋਗੀ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਯੂਨੀਵਰਸਿਟੀ ਆਫੀਸਰਜ਼ ਡੈਮੋਕਰੇਟਿਕ ਫਰੰਟ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਉਡਦਾ ਬਾਜ਼ ਅਲਾਟ ਕੀਤਾ ਜਾਵੇ । ਇਸ ਸਮੇਂ ਗੈਰ-ਅਧਿਆਪਨ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਹਰਦੀਪ ਸਿੰਘ ਨਾਗਰਾ , ਸਰਬਜੀਤ ਸਿੰਘ ਸੋਖੀ ਸਮੇਤ ਯੂਨੀਵਰਸਿਟੀ ਡੈਮੋਕਰੈਟਿਕ ਫਰੰਟ ਦੇ ਮੁੱਖ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਸਨ । ਹਾਲ ਵਿੱਚ ਹੋਈਆਂ ਚੋਣਾਂ ਵਿਚ ਉਡਦਾ ਗਰੁੱਪ ਨੂੰ ਜਬਰਦਸਤ ਜਿੱਤ ਮਿਲੀ ਸੀ ।ਉਡਦਾ ਬਾਜ਼ ਗਰੁੱਪ ਸਾਰਿਆਂ ਮੁਲਾਜ਼ਮਾਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ਼ ਰੱਖਦਾ ਹੈ ਅਤੇ ਮੋਹਰੀ ਹੋ ਕੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਸੰਘਰਸ਼ ਕਰਨ ਵਾਲੇ ਗਰੁੱਪ ਦੇ ਤੌਰ ਤੇ ਜਾਣਿਆ ਜਾਂਦਾ ਹੈ । ਜਿਸ ਕਰਕੇ ਉਡਦ‍ਾ ਬਾਜ਼ ਗਰੁੱਪ ਨੂੰ ਨਾਨ ਟੀਚਿੰਗ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਪ੍ਰਾਪਤ ਹੋਈ ਸੀ ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ