Friday, April 26, 2024

Campus Buzz

ਡਾ. ਰਾਜੀਵ ਸ਼ਰਮਾ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਦੇ ਪ੍ਰਿੰਸੀਪਲ ਦਾ ਵਾਧੂ ਚਾਰਜ

PUNJAB NEWS EXPRESS | September 01, 2020 05:26 PM

ਚੰਡੀਗੜ੍ਹ:ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿਖੇ ਕੰਮ-ਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਫਿਜ਼ੀਆਲਜੀ ਵਿਭਾਗ ਦੇ ਮੁੱਖੀ ਅਤੇ ਪ੍ਰੋਫੈਸਰ ਡਾ. ਰਾਜੀਵ ਸ਼ਰਮਾ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਦੇ ਪ੍ਰਿੰਸੀਪਲ ਵਜੋਂ ਵਾਧੂ ਚਾਰਜ ਸੌਂਪਿਆ ਗਿਆ ਹੈ। ਜਦਕਿ ਫੌਰੈਂਸਿਕ ਮੈਡੀਸਨ ਵਿਭਾਗ ਦੇ ਪ੍ਰੋ. ਡਾ. ਸ਼ਿਲੇਖ ਨੂੰ ਮੈਡੀਕਲ ਸੁਪਰਡੰਟ ਦਾ ਵਾਧੂ ਕਾਰਜਭਾਰ ਦਿੱਤਾ ਗਿਆ ਹੈ।
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿੱਚ ਕੀਤੀ ਗਈ ਇਸ ਤਬਦੀਲੀ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕੰਮ ਨੂੰ ਹੋਰ ਚੁਸਤ-ਦਰੁੱਸਤ ਕਰਨ ਦੇ ਮੰਤਵ ਨਾਲ ਇਹ ਬਦਲਾਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਨਾਲ ਨਜਿੱਠਣ ਲਈ ਮੈਡੀਕਲ ਕਾਲਜਾਂ ਵਿੱਚ ਟੈਸਟਿੰਗ ਸਮਰੱਥਾ ਵਧਾਉਣ, ਐਮਰਜੈਂਸੀ ਸੇਵਾਵਾਂ ਨੂੰ ਹੋਰ ਬਿਹਤਰ ਕਰਨ ਸਮੇਤ ਮਰੀਜ਼ਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕਰਨ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ