Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Campus Buzz

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਅਮਰੀਕ  ਸਿੰਘ  | May 27, 2023 11:32 PM
ਮੁਕਾਬਲੇ ਦੀ ਪ੍ਰੀਖਿਆ ਪਾਸ ਕਰਕੇ ਦੇਸ਼ ਦੀ ਸੇਵਾ ਕਰਨ ਦੀ ਇਛੁੱਕ ਹੈ ਨਵਰੀਤ ਕੌਰ। 
ਅੰਮ੍ਰਿਤਸਰ:  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12 ਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬੇਟੀ ਨਵਰੀਤ ਕੌਰ ਨੇ 87% ਅੰਕਾਂ ਨਾਲ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਉੱਥੇ ਹੀ ਕਿਰਨਜੀਤ ਕੌਰ ਨੇ 83% ਅੰਕ, ਕਿਰਨਜੀਤ ਕੌਰ ਨੇ 82% ਅਤੇ ਅੰਜਲੀ ਨੇ 81% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ ਅਤੇ ਸਕੂਲ, ਮਾਤਾ-ਪਿਤਾ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ।
 
ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਗੁਨਿੰਦਰਜੀਤ ਕੌਰ ਨੇ ਸਕੂਲ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਲਈ ਬੇਟੀ ਨਵਰੀਤ ਕੌਰ ਦਾ ਮੂੰਹ ਮਿੱਠਾ ਕਰਾਇਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਸ ਦੀ ਮਾਤਾ ਗੁਰਪਿੰਦਰ ਕੌਰ ਤੇ ਪਿਤਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ ਵਧਾਈ ਦਿੱਤੀ।  ਡਾ. ਕਸ਼ਮੀਰ ਸਿੰਘ ਖੁੰਡਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਸਹੀ ਰਾਹ ਚੁਣਨ ਦੀ ਸਲਾਹ ਦਿੱਤੀ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਸਖ਼ਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਕਿਹਾ। ਇਸ ਮੌਕੇ 'ਤੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ, ਪ੍ਰਤਿਭਾਸ਼ਾਲੀ ਲੜਕੀ ਨਵਰੀਤ ਕੌਰ ਨੇ ਕਿਹਾ ਕਿ ਉਹ ਕਿਸੇ ਬਹਾਨੇ ਵਿਦੇਸ਼ ਨਹੀਂ ਜਾਣਾ ਚਾਹੇਗੀ ਪਰ ਉਹ ਆਪਣੇ ਪਰਿਵਾਰ ਅਤੇ ਪੰਜਾਬ ਵਿਚ ਰਹਿ ਕੇ ਅਤੇ ਸਿਵਲ ਸੇਵਾ ਲਈ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ। ਉਨ੍ਹਾਂ ਭਵਿੱਖ ਲਈ ਮਾਰਗਦਰਸ਼ਨ ਕਰਨ ਅਤੇ ਹੌਂਸਲਾ ਵਧਾਉਣ ਲਈ ਸਕੂਲ ਪ੍ਰਿੰ. ਗੁਨਿੰਦਰਜੀਤ ਕੌਰ, ਸਕੂਲ ਲੈਕਚਰਾਰ ਡਾ. ਖੁੰਡਾ, ਸ੍ਰੀਮਤੀ ਮਨਜੀਤ ਕੌਰ, ਸਤਿੰਦਰ ਕੌਰ ਜੀ ਅਤੇ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ। 
ਕੈਪਸ਼ਨ : ਨਵਰੀਤ ਕੌਰ ਦਾ ਮੂੰਹ ਮਿੱਠਾ ਕਰਾਉਂਦੇ ਹੋਏ ਸਕੂਲ ਪ੍ਰਿੰਸੀਪਲ ਗੁਨਿੰਦਰਜੀਤ ਕੌਰ, ਡਾ: ਕਸ਼ਮੀਰ ਸਿੰਘ ਖੁੰਡਾ, ਪ੍ਰੋ. ਸਰਚਾਂਦ ਸਿੰਘ, ਗੁਰਪਿੰਦਰ ਕੌਰ ਤੇ ਹੋਰ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਸਾਲਾਨਾ ਫਰੈਸ਼ਰਜ਼ ਪਾਰਟੀ 'ਪਰਿਚਯ 2026'

ਯੁਵਾ ਆਪਦਾ ਮਿੱਤਰ ਯੋਜਨਾ (YAMS) ਟ੍ਰੇਨਿੰਗ ਦੇ ਚੌਥੇ ਦਿਨ ਟ੍ਰੇਨੀਜ਼ ਨੂੰ ਫਸਟ ਏਡ, ਹੜ੍ਹ ਪ੍ਰਬੰਧਨ ਅਤੇ ਸਰਚ ਐਂਡ ਰੈਸਕਿਊ ਦੀ ਦਿੱਤੀ ਵਿਹਾਰਕ ਸਿਖਲਾਈ

ਗਿਆਨ ਜੋਤੀ ਐੱਨ.ਸੀ.ਸੀ. ਕੈਡਿਟਾਂ ਵੱਲੋਂ ਕਾਰਗਿਲ ਵਿਜੇ ਦਿਵਸ 'ਤੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ

ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਸਕੂਲ ਆਫ਼ ਐਮੀਨੈਂਸ, ਡੇਰਾਬੱਸੀ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼