Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

PUNJAB NEWS EXPRESS5 | May 28, 2023 08:41 AM

-ਕਾਮਰਸ ਗਰੁੱਪ 'ਚ ਖੁਸ਼ੀ ਗੋਇਲ ਜ਼ਿਲ੍ਹੇ 'ਚ ਰਹੀ ਪਹਿਲੇ ਸਥਾਨ 'ਤੇ
ਪਟਿਆਲਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ ਬਾਰਵੀਂ ਦੇ ਨਤੀਜਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਤੇ ਸਕੂਲ ਦੀ ਕਾਮਰਸ ਗਰੁੱਪ ਦੀ ਵਿਦਿਆਰਥਣ ਖੁਸ਼ੀ ਗੋਇਲ ਪੁੱਤਰੀ ਸ੍ਰੀ ਸੰਜੀਵ ਗੋਇਲ ਨੇ 97.4 ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਦੀ ਮੈਰਿਟ 'ਚ 13ਵਾਂ ਰੈਂਕ ਅਤੇ ਕਾਮਰਸ ਗਰੁੱਪ 'ਚੋਂ ਜ਼ਿਲ੍ਹੇ ਅੰਦਰ ਪਹਿਲਾ ਸਥਾਨ ਪ੍ਰਾਪਤ ਕਰਨ ਦਾ ਮਾਣ ਹਾਸਲ ਕੀਤਾ ਹੈ।
ਸਕੂਲ ਦੇ ਪ੍ਰਿੰਸੀਪਲ ਮਨਦੀਪ ਕੌਰ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਤੇ ਉਨ੍ਹਾਂ ਦੇ ਚੰਗੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਬਾਰਵੀ ਕਲਾਸ ਵਿਦਿਆਰਥੀ ਜੀਵਨ 'ਚ ਅਹਿਮ ਹੁੰਦੀ ਹੈ ਜਿਥੋ ਪਾਸ ਹੋਕੇ ਉਹ ਉਚੇਰੀ ਸਿੱਖਿਆ ਵੱਲ ਆਪਣੇ ਕਦਮ ਵਧਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਕੀਤੇ ਸਹੀ ਮਾਰਗਦਰਸ਼ਨ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕਾਮਰਸ ਗਰੁੱਪ 'ਚ ਜਿਸ ਤਰ੍ਹਾਂ ਖੁਸ਼ੀ ਗੋਇਲ ਨੇ ਸੂਬੇ 'ਚ 13ਵਾਂ ਰੈਂਕ ਅਤੇ ਜ਼ਿਲ੍ਹੇ 'ਚ ਪਹਿਲਾਂ ਸਥਾਨ ਹਾਸਲ ਕੀਤਾ ਹੈ। ਉਸੇ ਤਰ੍ਹਾਂ ਹੋਰ ਗਰੁੱਪਾਂ ਦਾ ਨਤੀਜਾ ਵੀ ਸ਼ਾਨਦਾਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਇੰਸ ਗਰੁੱਪ ਦੀ ਕੰਗਨ ਸ਼ਰਮਾ ਨੇ 95.2 ਫ਼ੀਸਦੀ ਅੰਕ, ਆਰਟਸ ਗਰੁੱਪ 'ਚ ਰੁਖਸਾਨਾ ਨੇ 94.6 ਫ਼ੀਸਦੀ ਅੰਕ, ਵੋਕੇਸ਼ਨਲ ਗਰੁੱਪ ਦੇ ਟੈਕਸ਼ੇਸਨ ਗਰੁੱਪ ਦੀ ਅੰਜਲੀ ਕੁਮਾਰੀ ਨੇ 95.4 ਫ਼ੀਸਦੀ, ਗਾਰਮੈਂਟ ਪੇਕਿੰਗ ਦੀ ਦੀਆ ਨੇ 90 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ 'ਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀਆਂ 46 ਵਿਦਿਆਰਥਣਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਮਨਦੀਪ ਕੌਰ ਨੇ ਵਿਦਿਆਰਥਣ ਖੁਸ਼ੀ ਗੋਇਲ ਨੂੰ 5100 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਪ੍ਰਿੰਸੀਪਲ ਵੱਲੋਂ ਕਾਮਰਸ ਲੈਕਚਰਾਰ ਹਰਵਿੰਦਰ ਕੌਰ, ਪ੍ਰੀਤੀ ਗੋਇਲ, ਅੰਗਰੇਜ਼ੀ ਲੈਕਚਰਾਰ ਨਵਜੋਤ ਕੌਰ ਤੇ ਕਲਾਸ ਇੰਚਾਰਜ ਪੰਜਾਬ ਲੈਕਚਰਾਰ ਰਜਨੀ ਬਾਲਾ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ ਗਈ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਸਾਲਾਨਾ ਫਰੈਸ਼ਰਜ਼ ਪਾਰਟੀ 'ਪਰਿਚਯ 2026'

ਯੁਵਾ ਆਪਦਾ ਮਿੱਤਰ ਯੋਜਨਾ (YAMS) ਟ੍ਰੇਨਿੰਗ ਦੇ ਚੌਥੇ ਦਿਨ ਟ੍ਰੇਨੀਜ਼ ਨੂੰ ਫਸਟ ਏਡ, ਹੜ੍ਹ ਪ੍ਰਬੰਧਨ ਅਤੇ ਸਰਚ ਐਂਡ ਰੈਸਕਿਊ ਦੀ ਦਿੱਤੀ ਵਿਹਾਰਕ ਸਿਖਲਾਈ

ਗਿਆਨ ਜੋਤੀ ਐੱਨ.ਸੀ.ਸੀ. ਕੈਡਿਟਾਂ ਵੱਲੋਂ ਕਾਰਗਿਲ ਵਿਜੇ ਦਿਵਸ 'ਤੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ

ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਸਕੂਲ ਆਫ਼ ਐਮੀਨੈਂਸ, ਡੇਰਾਬੱਸੀ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼