Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Campus Buzz

ਮਾਡਲ ਟਾਊਨ ਸਕੂਲ ਦੀਆਂ ਸਾਇੰਸ ਅਧਿਆਪਕਾਵਾਂ ਵੱਲੋਂ ਰੰਗਦਾਰ ਮਾਡਲ ਬਣਾਉਣ ਦਾ ਉਪਰਾਲਾ

ਪੰਜਾਬ ਨਿਊਜ਼ ਐਕਸਪ੍ਰੈਸ | December 13, 2020 08:13 PM

ਪਟਿਆਲਾ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਹੱਲਾਸ਼ੇਰੀ ਸਦਕਾ ਰਾਜ ਦੇ ਸਰਕਾਰੀ ਸਕੂਲ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਪਟਿਆਲਾ ਜ਼ਿਲ੍ਹੇ ਦੇ ਬਿਹਤਰੀਨ ਸਕੂਲਾਂ 'ਚ ਸ਼ਾਮਲ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਦੀਆਂ ਸਾਇੰਸ ਅਧਿਆਪਕਾਵਾਂ ਨੇ ਵਿਦਿਆਰਥੀਆਂ ਨੂੰ ਵਿਗਿਆਨ ਵਿਸ਼ੇ ਪ੍ਰਤੀ ਹੋਰ ਵਧੇਰੇ ਆਕਰਸ਼ਤ ਕਰਨ ਲਈ ਖੁਦ ਰੰਗਦਾਰ ਮਾਡਲ ਬਣਾਉਣ ਲਈ ਕਾਰਜਸ਼ੀਲ ਹੋ ਗਈਆਂ ਹਨ।
ਸਕੂਲ ਦੇ ਪ੍ਰਿੰ. ਬਲਵੀਰ ਸਿੰਘ ਜੌੜਾ ਨੇ ਦੱਸਿਆ ਕਿ ਸਾਇੰਸ ਮਿਸਟ੍ਰੈਸ ਰੇਨੂੰ ਮਹਿੰਦੀਰੱਤਾ ਤੇ ਸੋਨੀਆ ਚਾਵਲਾ ਨੇ ਵਿਗਿਆਨ ਵਿਸ਼ੇ ਨੂੰ ਸਰਲ ਤੇ ਰੋਚਕ ਤਰੀਕੇ ਨਾਲ ਪੜ੍ਹਾਉਣ ਹਿੱਤ ਰੰਗਦਾਰ ਮਾਡਲ ਤਿਆਰ ਕਰਨ ਦਾ ਬੀੜਾ ਚੁੱਕਿਆ ਹੈ। ਦੋਨੋਂ ਅਧਿਆਪਕਾਵਾਂ ਵੱਲੋਂ ਪਹਿਲਾ ਸਕੂਲ 'ਚ ਸਾਇੰਸ ਪਾਰਕ ਬਣਾਉਣ ਸਮੇਂ ਵੀ ਮਾਡਲ ਬਣਾਏ ਗਏ ਸਨ। ਉਕਤ ਅਧਿਆਪਕਾਵਾਂ ਵੱਲੋਂ ਹੁਣ ਮਾਡਲਾਂ ਨੂੰ ਵੱਖ-ਵੱਖ ਰੰਗਾਂ ਨਾਲ ਸਜਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਪ੍ਰਿੰ. ਜੌੜਾ ਨੇ ਦੱਸਿਆ ਕਿ ਸ੍ਰੀਮਤੀ ਰੇਨੂੰ ਮਹਿੰਦੀ ਰੱਤਾ ਜਨਵਰੀ ਮਹੀਨੇ 'ਚ ਸੇਵਾਮੁਕਤ ਹੋ ਰਹੇ ਹਨ ਪਰ ਉਨ੍ਹਾਂ ਦਾ ਆਪਣੀਆਂ ਵਿੱਦਿਅਕ ਜਿੰਮੇਵਾਰੀਆਂ ਪ੍ਰਤੀ ਜੋਸ਼ ਜਿਉਂ ਦੀ ਤਿਉਂ ਕਾਇਮ ਹੈ। ਇਨ੍ਹਾਂ ਦਾ ਇਹ ਜਨੂੰਨ ਹੋਰਨਾਂ ਅਧਿਆਪਕਾਂ ਲਈ ਮਾਗਰਦਰਸ਼ਕ ਦਾ ਕੰਮ ਕਰਦਾ ਹੈ। ਸ੍ਰੀਮਤੀ ਰੇਨੂੰ ਮਹਿੰਦੀਰੱਤਾ ਨੇ ਕਿਹਾ ਕਿ ਬੱਚੇ ਹਮੇਸ਼ਾਂ ਹੀ ਰੰਗਦਾਰ ਵਸਤੂਆਂ ਵੱਲ ਆਕਰਸ਼ਤ ਹੁੰਦੇ ਹਨ ਇਸ ਲਈ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਵਿੱਦਿਅਕ ਸਰਗਰਮੀਆਂ ਲਈ ਰੰਗਦਾਰ ਸਹਾਇਕ ਸਮੱਗਰੀ ਵਰਤੀ ਜਾਵੇ।
ਤਸਵੀਰ:- ਸਾਇੰਸ ਮਿਸਟ੍ਰੈਸ ਰੇਨੂੰ ਮਹਿੰਦੀਰੱਤਾ ਰੰਗਦਾਰ ਮਾਡਲ ਬਣਾਉਣ ਲਈ ਕਾਰਜਸ਼ੀਲ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ