Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Campus Buzz

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

PUNJAB NEWS EXPRESS | April 25, 2023 08:10 AM

-ਮੁੱਖ ਮੰਤਰੀ ਨੇ ਲੜਕੀਆਂ ਦੇ ਕਾਲਜ ਦੀਆਂ ਵਿਦਿਆਰਥਣਾਂ ਦਾ ਭਵਿੱਖ ਸੰਵਾਰਨ ਦਾ ਬੀੜਾ ਉਠਾਇਆ-ਪ੍ਰੋ. ਚਰਨਜੀਤ ਕੌਰ ਤੇ ਹੋਰ ਅਧਿਆਪਕ
ਪਟਿਆਲਾ,  : ਸਰਕਾਰੀ ਕਾਲਜ, ਲੜਕੀਆਂ ਪਟਿਆਲਾ ਦੀ ਪ੍ਰਿੰਸੀਪਲ ਪ੍ਰੋ. ਚਰਨਜੀਤ ਕੌਰ ਅਤੇ ਹੋਰ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਉਨ੍ਹਾਂ ਦੇ ਕਾਲਜ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਵਿਦਿਆਰਥਣਾਂ ਨਾਲ ਸਿੱਧੀ ਗੱਲਬਾਤ ਕਰਨ ਲਈ ਮੁੱਖ ਮੰਤਰੀ ਦਾ ਵਿਸ਼ੇਸ ਧੰਨਵਾਦ ਕੀਤਾ ਹੈ।
ਪ੍ਰੋ. ਚਰਨਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਦੇ ਇਸ ਪੁਰਾਣੇ ਤੇ ਲੜਕੀਆਂ ਦੀ ਉਚੇਰੀ ਸਿੱਖਿਆ ਲਈ ਅਹਿਮ ਕਾਲਜ 'ਚ 1 ਕਰੋੜ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਬਲਾਕ ਦੀ ਉਸਾਰੀ, ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਮਲਟੀਪਰਪਜ਼ ਹਾਲ-ਕਮ-ਆਡੀਟੋਰੀਅਮ ਦੀ ਉਸਾਰੀ, 86 ਲੱਖ ਰੁਪਏ ਨਾਲ ਸਵੀਮਿੰਗ ਪੂਲ ਦੇ ਨਵੀਨੀਕਰਨ ਦੀ ਤਜਵੀਜ ਪ੍ਰਵਾਨ ਕਰਨ ਸਮੇਤ 22 ਲੱਖ ਰੁਪਏ ਦੀ ਲਾਗਤ ਨਾਲ ਜੈਨਰੇਟਰ ਸੈੱਟ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਬਿਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥਣਾਂ ਲਈ ਸ਼ਟਲ ਬੱਸ ਸਰਵਿਸ ਅਤੇ ਖਿਡਾਰਨਾਂ ਲਈ ਖੇਡਾਂ ਦਾ ਬੁਨਿਆਦੀ ਢਾਂਚਾ ਵੀ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।
ਪ੍ਰੋ. ਚਰਨਜੀਤ ਕੌਰ ਸਮੇਤ ਵਾਈਸ ਪ੍ਰਿੰਸੀਪਲ ਪ੍ਰੋ. ਗੁਰਵੀਨ ਕੌਰ ਅਤੇ ਹੋਰ ਅਧਿਆਪਕ ਅੱਜ ਖੁਸ਼ੀ 'ਚ ਫੁੱਲੇ ਨਹੀਂ ਸਮਾ ਰਹੇ ਸਨ, ਕਿਉਂਕਿ ਉਨ੍ਹਾਂ ਦੇ ਕਾਲਜ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਲ੍ਹੇ ਗੱਫ਼ੇ ਦਿੱਤੇ ਉਥੇ ਹੀ ਆਪਣੀ ਇਸ ਫੇਰੀ ਨਾਲ ਕਾਲਜ ਦੇ 80 ਸਾਲ ਦਿਵਸ ਨੂੰ ਵੀ ਇਤਿਹਾਸਕ ਬਣਾ ਦਿੱਤਾ ਹੈ।
ਪ੍ਰਿੰਸੀਪਲ ਚਰਨਜੀਤ ਕੌਰ ਸਮੇਤ ਬਾਕੀ ਦੇ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਉਨ੍ਹਾਂ ਨੇ ''ਜੀ ਟੂ ਜੀ-ਗਵਰਨਮੈਂਟ ਟੂ ਜੈਨਰੇਸ਼ਨ'' ਦਾ ਦਿੱਤਾ ਸਿਧਾਂਤ ਸਭ ਤੋਂ ਅਹਿਮ ਹੈ, ਕਿਉਂਕਿ ਉਨ੍ਹਾਂ ਨੇ ਸਾਡੀਆਂ ਅਗਲੀਆਂ ਪੀੜ੍ਹੀਆਂ ਦਾ ਭਵਿੱਖ ਸੰਵਾਰਨ ਦਾ ਬੀੜਾ ਉਠਾਇਆ ਹੈ। ਉਨ੍ਹਾਂ ਦੱਸਿਆ ਕਿ ''ਮੁੱਖ ਮੰਤਰੀ ਦਾ ਕਹਿਣਾ ਸੀ ਕਿ ਉਹ ਸਰਕਾਰ ਨਹੀਂ ਦੇਖਦੇ ਸਗੋਂ ਸਰਕਾਰਾਂ ਚਲਾਉਣ ਵਾਲੀਆਂ ਅਗਲੀਆਂ ਪੀੜ੍ਹੀਆਂ ਦਾ ਭਵਿੱਖ ਦੇਖਦੇ ਹਨ, ਇਸ ਗੱਲ ਦਾ ਵਿਦਿਆਰਥਣਾਂ ਦੇ ਜੀਵਨ ਉਪਰ ਬਹੁਤ ਵੱਡਾ ਸਾਰਥਿਕ ਪ੍ਰਭਾਵ ਪਵੇਗਾ।''

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਸਾਲਾਨਾ ਫਰੈਸ਼ਰਜ਼ ਪਾਰਟੀ 'ਪਰਿਚਯ 2026'

ਯੁਵਾ ਆਪਦਾ ਮਿੱਤਰ ਯੋਜਨਾ (YAMS) ਟ੍ਰੇਨਿੰਗ ਦੇ ਚੌਥੇ ਦਿਨ ਟ੍ਰੇਨੀਜ਼ ਨੂੰ ਫਸਟ ਏਡ, ਹੜ੍ਹ ਪ੍ਰਬੰਧਨ ਅਤੇ ਸਰਚ ਐਂਡ ਰੈਸਕਿਊ ਦੀ ਦਿੱਤੀ ਵਿਹਾਰਕ ਸਿਖਲਾਈ

ਗਿਆਨ ਜੋਤੀ ਐੱਨ.ਸੀ.ਸੀ. ਕੈਡਿਟਾਂ ਵੱਲੋਂ ਕਾਰਗਿਲ ਵਿਜੇ ਦਿਵਸ 'ਤੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ

ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਸਕੂਲ ਆਫ਼ ਐਮੀਨੈਂਸ, ਡੇਰਾਬੱਸੀ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼