Sunday, October 25, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Campus Buzz

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ

ਪੰਜਾਬ ਨਿਊਜ਼ ਐਕਸਪ੍ਰੈੱਸ | July 22, 2026 03:59 PM

ਚੰਡੀਗੜ੍ਹ, 22 ਜੁਲਾਈ (ਹਰਜਿੰਦਰ ਸਿੰਘ ਭੱਟੀ): ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾਂ ਕੈਂਪਸ ਵਿਖੇ ਚਾਰ ਦਿਨਾਂ ਫਰੈਸ਼ਰਮੈਨ ਓਰੀਐਂਟੇਸ਼ਨ ਪ੍ਰੋਗਰਾਮ ‘ਪ੍ਰਾਰੰਭ 2026’ ਦਾ ਆਯੋਜਨ ਕੀਤਾ ਗਿਆ। ਇਹ ਸੀਜੀਸੀ ਦੇ 26ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ ਅਤੇ ਦੇਸ਼ ਭਰ ਦੇ ਵੱਖ ਵੱਖ ਰਾਜਾਂ ਤੋਂ ਆਏ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਅਤੇ ਉਨ੍ਹਾਂ ਨੂੰ ਕਾਲਜ ਨਾਲ ਜਾਣੂ ਕਰਵਾਉਣ ਲਈ ਕਰਵਾਇਆ ਗਿਆ ਹੈ। ਇਹ ਵਿਦਿਆਰਥੀ ਸੰਸਥਾ ਵਿੱਚ ਇੰਜੀਨੀਅਰਿੰਗ, ਵਪਾਰ ਪ੍ਰਬੰਧਨ, ਫਾਰਮੇਸੀ, ਬਾਇਓਟੈਕਨਾਲੋਜੀ, ਹੋਟਲ ਮੈਨੇਜਮੈਂਟ ਸਮੇਤ ਹੋਰ ਕੋਰਸਾਂ ਵਿੱਚ ਦਾਖਲਾ ਲੈ ਕੇ ਆਪਣੀ ਅਕਾਦਮਿਕ ਯਾਤਰਾ ਦੀ ਸ਼ੁਰੂਆਤ ਕਰਨਗੇ। ਇਸ ਸਮਾਗਮ ਦੀ ਸ਼ੁਰੂਆਤ ਪਰਮਾਤਮਾ ਦੇ ਆਸ਼ੀਰਵਾਦ ਲਈ ਦੀਵੇ ਜਗਾਉਣ ਦੀ ਰਸਮ ਨਾਲ ਕੀਤੀ ਗਈ।

ਇਸ ਉਪਰੰਤ ਸੀਜੀਸੀ ਲਾਂਡਰਾਂ ਦੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਅਤੇ ਸੀਜੀਸੀ ਲਾਂਡਰਾਂ ਦੇ ਵਾਈਸ ਚੇਅਰਮੈਨ ਸ.ਪਰਮਪਾਲ ਸਿੰਘ ਢਿੱਲੋਂ, ਸੀਜੀਸੀ ਲਾਂਡਰਾਂ ਦੇ ਕੈਂਪਸ ਡਾਇਰੈਕਟਰ ਡਾ.ਰਾਜਦੀਪ ਸਿੰਘ, ਸੀਜੀਸੀ ਲਾਂਡਰਾਂ ਦੇ ਸਾਰੇ ਕਾਂਸਟੀਚਿਊਟ ਕਾਲਜਾਂ ਦੇ ਡਾਇਰੈਕਟਰਾਂ ਅਤੇ ਮੁਖੀਆਂ ਦੀ ਅਗਵਾਈ ਵਿੱਚ ਪੂਰੇ ਸੀਜੀਸੀ ਭਾਈਚਾਰੇ ਵੱਲੋਂ ਉਨ੍ਹਾਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਦੇ ਨਾਲ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਨੇ ਆਉਣ ਵਾਲੇ ਵਿਦਿਆਰਥੀਆਂ ਦਾ ਦਿਲੋਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਸੰਸਥਾ ਉਨ੍ਹਾਂ ਦੇ ਕਰੀਅਰ ਦੇ ਵਿਕਾਸ ਲਈ ਉੱਚ ਪੱਧਰੀ ਅਕਾਦਮਿਕ ਸਿੱਖਿਆ, ਆਧੁਨਿਕ ਮੌਕੇ ਅਤੇ ਸਰਵਪੱਖੀ ਸ਼ਖਸੀਅਤ ਵਿਕਾਸ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਸੀਜੀਸੀ ਦੀ ਸਾਲ ਦਰ ਸਾਲ ਮਜ਼ਬੂਤ ਪਲੇਸਮੈਂਟ ਦੀ ਵਿਰਾਸਤ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਨੇ ਮਜ਼ਬੂਤ ਉਦਯੋਗਿਕ ਸਹਿਯੋਗ, ਖੋਜ, ਨਵੀਨਤਾ ਤੇ ਧਿਆਨ ਕੇਂਦਰਿਤ ਕਰਨ ਅਤੇ ਉੱਦਮੀ ਮਾਨਸਿਕਤਾ ਨੂੰ ਪਾਲਣ ਪੋਸ਼ਣ ਰਾਹੀਂ ਵਿਦਿਆਰਥੀ ਨਤੀਜਿਆਂ ਨੂੰ ਵਧਾਉਣ ਦੀ ਸੰਸਥਾ ਦੀ ਵਚਨਬੱਧਤਾ ਨੂੰ ਦੁਹਰਾਇਆ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਉਨ੍ਹਾਂ ਦੇ ਹਰ ਕੰਮ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਦਿਆਂ ਅਤੇ ਨਵੇਂ ਅਕਾਦਮਿਕ ਸਾਲ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਓਰੀਐਂਟੇਸ਼ਨ ਸੈਸ਼ਨਾਂ ਵਿੱਚ ਨਵੇਂ ਵਿਦਿਆਰਥੀਆਂ ਨੂੰ ਪਾਠਕ੍ਰਮ, ਹਾਜ਼ਰੀ ਦੀਆਂ ਜ਼ਰੂਰਤਾਂ, ਵਿਦਿਆਰਥੀ ਪ੍ਰਾਪਤੀਆਂ, ਕੈਂਪਸ ਪਲੇਸਮੈਂਟ, ਅੰਤਰਰਾਸ਼ਟਰੀ ਗੱਠਜੋੜ, ਖੋਜ ਅਤੇ ਨਵੀਨਤਾ ਸਮੇਤ ਕਾਲਜ ਜੀਵਨ ਦੇ ਮਹੱਤਵਪੂਰਨ ਪਹਿਲੂਆਂ ਤੋਂ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਉਹ ਆਪਣੇ ਨਵੇਂ ਅਕਦਮਿਕ ਸਫਰ ਦੀ ਸ਼ੁਰੂਆਤ ਆਤਮਵਿਸ਼ਵਾਸ਼ ਅਤੇ ਉਤਸ਼ਾਹਪੂਰਵਕ ਕਰ ਸਕਣ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਸਾਲਾਨਾ ਫਰੈਸ਼ਰਜ਼ ਪਾਰਟੀ 'ਪਰਿਚਯ 2026'

ਯੁਵਾ ਆਪਦਾ ਮਿੱਤਰ ਯੋਜਨਾ (YAMS) ਟ੍ਰੇਨਿੰਗ ਦੇ ਚੌਥੇ ਦਿਨ ਟ੍ਰੇਨੀਜ਼ ਨੂੰ ਫਸਟ ਏਡ, ਹੜ੍ਹ ਪ੍ਰਬੰਧਨ ਅਤੇ ਸਰਚ ਐਂਡ ਰੈਸਕਿਊ ਦੀ ਦਿੱਤੀ ਵਿਹਾਰਕ ਸਿਖਲਾਈ

ਗਿਆਨ ਜੋਤੀ ਐੱਨ.ਸੀ.ਸੀ. ਕੈਡਿਟਾਂ ਵੱਲੋਂ ਕਾਰਗਿਲ ਵਿਜੇ ਦਿਵਸ 'ਤੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ

ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਸਕੂਲ ਆਫ਼ ਐਮੀਨੈਂਸ, ਡੇਰਾਬੱਸੀ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼

ਬ੍ਰਿਗੇਡੀਅਰ ਡੀ.ਐਸ. ਸਰਾਓ ਨੇ "ਦ ਵਰਲਡ ਐਟ ਵਾਰ: ਦ ਮਿਡਲ ਈਸਟ ਇਮਬਰੋਗਲੀਓ" 'ਤੇ ਭਾਸ਼ਣ ਦਿੱਤਾ।