Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Campus Buzz

ਸੀਯੂਪੀਬੀ ਅਧਿਕਾਰੀਆਂ ਨੇ 18 ਤੋਂ 20 ਸਤੰਬਰ ਤੱਕ ਸੀਯੂਸੀਈਟੀ-2020 ਦੀ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਬਿਨੈਕਾਰਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ

ਪੰਜਾਬ ਨਿਊਜ਼ ਐਕਸਪ੍ਰੈਸ | September 17, 2020 11:00 PM

ਬਠਿੰਡਾ: ਪੰਜਾਬ ਸੈਂਟਰਲ ਯੂਨੀਵਰਸਿਟੀ ਬਠਿੰਡਾ (ਸੀਯੂਪੀਬੀ) ਭਾਰਤ ਵਿੱਚ ਮਿਆਰੀ ਉੱਚ ਸਿੱਖਿਆ ਲਈ ਵਿਦਿਆਰਥੀਆਂ ਦੀ ਚੋਂਵੀ ਪਸੰਦ ਬਣ ਗਈ ਹੈ ਕਿਉਂਕਿ ਨਵੇਂ ਵਿੱਦਿਅਕ ਸੈਸ਼ਨ ਵਿੱਚ ਯੂਨੀਵਰਸਿਟੀ ਦੇ 42 ਪੋਸਟ-ਗ੍ਰੈਜੂਏਟ ਅਤੇ 35 ਪੀ.ਐੱਚ.ਡੀ ਪ੍ਰੋਗਰਾਮਾਂ ਵਿੱਚ ਸੀਯੂਪੀਬੀ ਦੁਆਰਾ ਪੇਸ਼ ਕੀਤੀਆਂ ਗਈਆਂ 1267 ਸੀਟਾਂ ਲਈ 83000 ਤੋਂ ਵੱਧ ਬਿਨੈਕਾਰਾਂ ਨੇ ਸੀਯੂਸੀਈਟੀ -2020 ਰਾਹੀਂ ਦਾਖਲੇ ਲਈ ਅਰਜ਼ੀ ਦਿੱਤੀ ਹੈ।

ਸੀਯੂਸੀਈਟੀ -2020 ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 6 ਜੂਨ 2020 ਨੂੰ ਪੂਰੀ ਹੋ ਗਈ  ਸੀ ਅਤੇ ਇਸ ਦੀ ਪ੍ਰੀਖਿਆ ਦੀਆਂ ਤਰੀਕਾਂ 18 ਤੋਂ 20 ਸਤੰਬਰ 2020 ਤੱਕ ਨਿਰਧਾਰਤ ਕੀਤੀਆਂ ਗਈਆਂ ਹਨ। ਸੀਯੂਸੀਈਟੀ-2020 ਪ੍ਰੀਖਿਆ ਕੇਂਦਰ ਭਾਰਤ ਦੇ 141 ਚੁਣੇ ਗਏ  ਸ਼ਹਿਰਾਂ ਵਿੱਚ ਰੱਖੇ ਗਏ ਹਨ ਜਿਥੇ ਬਿਨੈਕਾਰ ਆਪਣੀਆਂ ਪ੍ਰੀਖਿਆਵਾਂ ਵਿੱਚ ਸੀਯੂਸੀਈਟੀ ਨਿਯਮਾਂ ਅਤੇ ਕੋਵਿਡ-19 ਰੋਕਥਾਮੀ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣ ਕਰਦੇ ਹੋਏ ਸ਼ਾਮਲ ਹੋ ਸਕਣਗੇ।

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਰਜਿਸਟਰਾਰ ਅਤੇ ਪ੍ਰੀਖਿਆ ਕੰਟਰੋਲਰ ਸ੍ਰੀ ਕੰਵਲਪਾਲ ਸਿੰਘ ਮੁੰਦਰਾ ਨੇ ਦੱਸਿਆ ਕਿ ਸੀਯੂਪੀਬੀ ਨੇ ਪੋਸਟ ਗ੍ਰੈਜੂਏਟ ਅਤੇ ਪੀ.ਐਚ.ਡੀ. ਪੱਧਰ ਪ੍ਰੋਗਰਾਮਾਂ ਦੀ ਮੰਗ ਦੇ ਅਨੁਪਾਤ ਵਿੱਚ ਵਾਧਾ ਦਰਜ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ ਪੜ੍ਹਨ ਲਈ ਵਿਦਿਆਰਥੀਆਂ ਦੀ ਦਿਲਚਸਪੀ ਵਿੱਚ ਵਾਧਾ ਸਾਡੇ ਯੋਗ ਫੈਕਲਟੀ ਦੁਆਰਾ ਪ੍ਰਦਾਨ ਕੀਤੀ ਉੱਚ ਪੱਧਰੀ ਸਿੱਖਿਆ ਨਤੀਜਾ ਹੈ। ਉਨ੍ਹਾਂ ਨੇ ਸੀਯੂਸੀਈਟੀ-2020 ਦੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੁਆਰਾ ਦੱਸੇ ਗਏ ਕੋਵਿਡ-19 ਦਿਸ਼ਾ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਨ ਅਤੇ ਸੁਰੱਖਿਅਤ ਰਹਿਣ।

ਇਸ ਮੌਕੇ ਬੋਲਦਿਆਂ ਸ੍ਰੀ ਮੁਦਰਾ ਨੇ ਦੱਸਿਆ ਕਿ ਸਾਡੀ ਯੂਨੀਵਰਸਿਟੀ ਚੁਣੇ ਗਏ 141 ਸ਼ਹਿਰਾਂ ਵਿੱਚੋਂ 9 ਸ਼ਹਿਰਾਂ ਦੇ ਸੀਯੂਸੀਈਟੀ-2020 ਦੇ ਟੈਸਟ ਸੈਂਟਰਾਂ ਦਾ ਪ੍ਰਬੰਧਨ ਕਰ ਰਹੀ ਹੈ  ਤੇ ਅਸੀਂ ਅੰਬਾਲਾ, ਅੰਮ੍ਰਿਤਸਰ, ਬਠਿੰਡਾ, ਭਿਵਾਨੀ, ਜਲੰਧਰ, ਲੁਧਿਆਣਾ, ਧਰਮਸ਼ਾਲਾ, ਸ੍ਰੀਨਗਰ ਅਤੇ ਸ਼ਿਮਲਾ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੀਯੂਸੀਈਟੀ. -2020 ਟੈਸਟ ਸੈਂਟਰਾਂ ਵਿੱਚ ਪ੍ਰੀਖਿਆ ਕਰਵਾਉਣ ਲਈ ਆਪਣੀ ਸਹਾਇਤਾ ਦੇਣ। ਉੰਨ੍ਹਾਂਨੇ ਅੱਗੇ ਕਿਹਾ ਕਿ ਵਿਦਿਆਰਥੀ www.cucetexam.in ਤੇ ਜਾ ਕੇ ਆਪਣੀ ਸੀਯੂਸੀਈਟੀ ਪ੍ਰੀਖਿਆ ਦਾ ਵੇਰਵਾ ਵੇਖ ਸਕਦੇ ਹਨ ਅਤੇ  ਦਾਖਲਾ ਕਾਰਡ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰੀਖਿਆ ਦੌਰਾਨ ਆਰਾਮਦਾਇਕ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ