Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Campus Buzz

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

PUNJAB NEWS EXPRESS | April 08, 2023 07:33 AM

ਅੰਮ੍ਰਿਤਸਰ, : ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ,  ਰਣਜੀਤ ਐਵੀਨਿਊ ਨੇ ਇਕ ਹੋਰ ਅਕਾਦਮਿਕ ਮਾਅਰਕਾ ਲਗਾਉਂਦਿਆਂ ਆਈ. ਸੀ. ਟੀ. ਰਾਹੀਂ ਰਾਸ਼ਟਰੀ ਸਿੱਖਿਆ ਮਿਸ਼ਨ ਸਕੀਮ ਤਹਿਤ ਸਿੱਖਿਆ ਮੰਤਰਾਲੇ ਦੇ ਅਧੀਨ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ. ਆਈ. ਟੀ.) ਰੁੜਕੀ ਦੇ ਸਹਿਯੋਗ ਨਾਲ ਵਰਚੁਅਲ ਲੈਬਾਂ ਦੇ ਨੋਡਲ ਸੈਂਟਰ ਦੀ ਸਫਲਤਾਪੂਰਵਕ ਸਥਾਪਨਾ ਕੀਤੀ। 

ਇਸ ਮੌਕੇ ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਨੇ ਵਰਚੁਅਲ ਲੈਬਜ਼ ਦੇ ਨੋਡਲ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਯਕੀਨੀ ਤੌਰ ’ਤੇ ਵਿਦਿਆਰਥੀਆਂ ਨੂੰ ਗੁੰਝਲਦਾਰ ਸੰਕਲਪਾਂ ਨੂੰ  ਆਸਾਨ ਤਰੀਕੇ ਨਾਲ ਸਿੱਖਣ ’ਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਆਈ. ਆਈ. ਟੀ. ਰੁੜਕੀ ਦੇ ਨਾਲ ਇਸ ਸਹਿਯੋਗ ਦੇ ਤਹਿਤ ਕਾਲਜ ਦੇ ਵਿਦਿਆਰਥੀ ਆਈ. ਆਈ. ਟੀ. ਰੁੜਕੀ ਦੁਆਰਾ ਪ੍ਰਦਾਨ ਕੀਤੀ ਇੰਟਰਨਸ਼ਿਪ ਸਹੂਲਤ ਦਾ ਹਿੱਸਾ ਹੋਣਗੇ ਜਿਸ ਦੌਰਾਨ ਵਿਦਿਆਰਥੀਆਂ ਨੂੰ ਵਰਚੁਅਲ ਲੈਬਾਂ ਨੂੰ ਵਿਕਸਿਤ ਕਰਨ ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਹਿਯੋਗ ਸੰਸਥਾ ਦੇ ਪਲੇਸਮੈਂਟ ਦ੍ਰਿਸ਼ ਨੂੰ ਵੀ ਵਧਾਏਗਾ। 

ਉਨ੍ਹਾਂ ਦੱਸਿਆ ਕਿ ਜਲਦ ਹੀ ਕਾਲਜ ਨੂੰ ਵਰਚੁਅਲ ਲੈਬਾਂ ਲਈ ਖੇਤਰੀ ਨੋਡਲ ਸੈਂਟਰ ਘੋਸ਼ਿਤ ਕੀਤਾ ਜਾਵੇਗਾ ਜੋ ਕਿ ਪੰਜਾਬ ਰਾਜ ’ਚ ਆਪਣੀ ਕਿਸਮ ਦਾ ਪਹਿਲਾ ਕੇਂਦਰ ਹੋਵੇਗਾ। ਇਸ ਮੌਕੇ ਨੋਡਲ ਸੈਂਟਰ ਦੀ ਸਥਾਪਨਾ ਦੌਰਾਨ ਫੈਕਲਟੀ ਅਤੇ ਵਿਦਿਆਰਥੀਆਂ ਲਈ ਵਰਚੁਅਲ ਲੈਬ ਪ੍ਰਯੋਗਾਂ ਦੀ ਵਰਤੋਂ ਅਤੇ ਪ੍ਰਦਰਸ਼ਨ ਸਬੰਧੀ 2 ਰੋਜ਼ਾ ਵਰਕਸ਼ਾਪ ਵੀ ਲਗਾਈ ਗਈ,  ਜਿਸ ਦੇ ਡਾ: ਅਮਿਤ ਕੁਮਾਰ ਸ਼ਰਮਾ ਅਤੇ ਇੰਜ਼. ਜਸਬੀਰ ਸਿੰਘ (ਪ੍ਰੋਜੈਕਟ ਐਸੋਸੀਏਟਿਡ,  ਆਈ.ਆਈ.ਟੀ. ਰੁੜਕੀ) ਰਿਸੋਰਸ ਪਰਸਨ ਸਨ। ਇਸ ਮੌਕੇ ਡਾ: ਮੰਜ਼ੂ ਬਾਲਾ ਨੇ ਡਾ. ਸ਼ਰਮਾ ਅਤੇ ਇੰਜ਼: ਜਸਬੀਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਨ ਉਪਰੰਤ ਸਮਾਗਮ ਦੇ ਕੋਆਰਡੀਨੇਟਰ,  ਟ੍ਰੇਨਿੰਗ ਅਤੇ ਪਲੇਸਮੈਂਟ ਡਿਪਟੀ ਡੀਨ ਇੰਜ਼. ਮਨੀਤ ਕੌਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਨੋਡਲ ਸੈਂਟਰ ਦੀ ਸਥਾਪਨਾ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਸਾਲਾਨਾ ਫਰੈਸ਼ਰਜ਼ ਪਾਰਟੀ 'ਪਰਿਚਯ 2026'

ਯੁਵਾ ਆਪਦਾ ਮਿੱਤਰ ਯੋਜਨਾ (YAMS) ਟ੍ਰੇਨਿੰਗ ਦੇ ਚੌਥੇ ਦਿਨ ਟ੍ਰੇਨੀਜ਼ ਨੂੰ ਫਸਟ ਏਡ, ਹੜ੍ਹ ਪ੍ਰਬੰਧਨ ਅਤੇ ਸਰਚ ਐਂਡ ਰੈਸਕਿਊ ਦੀ ਦਿੱਤੀ ਵਿਹਾਰਕ ਸਿਖਲਾਈ

ਗਿਆਨ ਜੋਤੀ ਐੱਨ.ਸੀ.ਸੀ. ਕੈਡਿਟਾਂ ਵੱਲੋਂ ਕਾਰਗਿਲ ਵਿਜੇ ਦਿਵਸ 'ਤੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ

ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਸਕੂਲ ਆਫ਼ ਐਮੀਨੈਂਸ, ਡੇਰਾਬੱਸੀ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼