Tuesday, September 22, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Chandigarh

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ

PUNJAB NEWS EXPRESS | July 22, 2023 01:38 PM
ਪੰਜਾਬੀ ਭਾਸ਼ਾ ਪ੍ਰਤੀ ਬੇਰੁਖ਼ੀ ਦਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸਕੂਲ ਸਿੱਖਿਆ ਮੰਤਰੀ
ਚੰਡੀਗੜ੍ਹ, : ਪੰਜਾਬ ਦੇ ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜਮੀ ਵਿਸ਼ੇ ਵਜੋਂ ਨਹੀਂ ਪੜਾਇਆ ਜਾ ਰਹਾ ਜਿਸ ਕਾਰਨ ਇਸ ਨਿੱਜੀ ਸਕੂਲ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। 
 
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਸੀ ਕਿ ਉਕਤ ਸਕੂਲ ਵੱਲੋ ਪੰਜਾਬੀ ਭਾਸਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜਾਇਆ ਜਾ ਰਿਹਾ ਸੀ ਇਸ ‘ਤੇ ਕਾਰਵਾਈ ਕਰਦਿਆਂ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਸਬੰਧਤ ਨਿੱਜੀ ਸਕੂਲ ਨੂੰ ਪੱਤਰ ਜਾਰੀ ਕਰਕੇ ਸੁਣਵਾਈ ਲਈ ਤਲਬ ਕੀਤਾ ਗਿਆ ਸੀ। ਸੁਣਵਾਈ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ ਨੂੰ ਦਿੱਤੀ ਐਨ.ਓ, ਸੀ ਦੀ ਉਲੰਘਣਾ ਕਰਦਿਆਂ ਅਤੇ ‘ਦੀ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਐਕਟ 2008’ ਦੇ ਪੰਨਾ 2 ਲੜੀ ਨੰਬਰ 3 ਵਿੱਚ ਦਰਜ ਹਦਾਇਤ ਦੀ ਉਲੰਘਣਾ ਕੀਤੀ ਜਾ ਰਹੀ ਹੈ। 
 
ਉਨ੍ਹਾਂ ਦੱਸਿਆ ਕਿ ਇਸ ਲਈ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ‘ਦੀ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਅਮੈਂਡਮੈਂਟ ਐਕਟ 2021’ ਦੇ ਨਿਯਮ ਅਨੁਸਾਰ ਸ਼ਰਤਾਂ ਦੀ ਪਹਿਲੀ ਵਾਰ ਉਲੰਘਣਾ ਕਰਨ ‘ਤੇ 50 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ ਅਤੇ ਸਬੰਧਤ ਸਕੂਲ ਨੂੰ ਹਦਾਇਤ ਕੀਤੀ ਗਈ ਹੈ ਕਿ ਅਗਲੇ ਪੰਜ ਦਿਨਾਂ ਵਿੱਚ ਜ਼ੁਰਮਾਨਾ ਰਾਸ਼ੀ ਜਮ੍ਹਾ ਕਰਵਾ ਕੇ ਰਿਪਰੋਟ ਪੇਸ਼ ਕੀਤੀ ਜਾਵੇ।
ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਪ੍ਰਤੀ ਕਿਸੇ ਵੀ ਕਿਸਮ ਦੀ ਬੇਰੁਖ਼ੀ ਅਪਣਾਉਣ ਵਾਲੇ ਸਕੂਲਾਂ ਨੂੰ ਬਖ਼ਸੇਗੀ ਨਹੀਂ ਅਤੇ ਉਹਨਾਂ ਖਿਲਾਫ ਸਖ਼ਤ ਕਾਰਵਾਈ ਕਰੇਗੀ। ਉਹਨਾਂ ਨੇ ਬਾਕੀ ਨਿੱਜੀ ਸਕੂਲ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਤੌਰ ‘ਤੇ ਪੜਾਉਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?