Saturday, September 26, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Chandigarh

ਪ੍ਰਧਾਨ ਮੰਤਰੀ ਦੀ ਕਿਤਾਬ ‘ਇਗਜ਼ੈਮ ਵਾਰੀਅਰਜ਼’ਦਾ ਹਿੰਦੀ/ਪੰਜਾਬੀ ਸੰਸਕਰਣ ਹੋਇਆ ਲਾਂਚ

PUNJAB NEWS EXPRESS | January 19, 2023 10:29 PM

ਚੰਡੀਗੜ: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ ਦੇ ਲਗਭਗ 500 ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਦੋਰਾਨ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੀ ‘‘ਇਗਜ਼ੈਮ ਵਾਰੀਅਰਜ਼’’ ਕਿਤਾਬ ਦੇ ਨਵੇਂ ਸੰਸਕਰਣ ਨੂੰ ਲਾਂਚ ਕੀਤਾ।

ਸ੍ਰੀ ਪੁਰੋਹਿਤ ਨੇ ਵਿਦਿਆਰਥੀਆਂ ਨਾਲ ਲੰਮੀ ਗੱਲਬਾਤ ਕੀਤੀ ਅਤੇ ਆਪਣੇ ਹਰ ਕੰਮ ਵਿੱਚ ਵਧੀਆ ਤੋਂ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ। ਉਹਨਾਂ ਨੇ ਬੱਚਿਆਂ ਦੇ ਪ੍ਰਸ਼ਨ ਵੀ ਸੁਣੇ ਅਤੇ ਪ੍ਰੀਖਿਆ ਦੇ ਤਣਾਅ ਨਾਲ ਨਜਿੱਠਣ,  ਇਮਤਿਹਾਨਾਂ ਪ੍ਰਤੀ ਸਾਕਾਰਾਤਮਕ ਪਹੁੰਚ ਅਪਣਾਉਣ ਅਤੇ  ਜਿੰਦਗੀ ਦੀ ਹਰ ਚੁਣੌਤੀ ਦਾ ਡੱਟ ਕੇ  ਸਾਹਮਣਾ ਕਰਨ ਲਈ  ਸੁਝਾਅ ਦਿੱਤੇ।

ਭਾਰਤੀ ਇਤਿਹਾਸ ਅਤੇ ਆਪਣੇ ਜੀਵਨ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ,  ਉਹਨਾਂ ਨੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਮਾਨਸਿਕ ਸਿਹਤ,  ਸਾਦਾ ਜੀਵਨ ਉੱਚੀ ਸੋਚ,  ਪੜਾਈ ਵਿੱਚ ਨਿਰੰਤਰਤਾ,  ਸ਼ੁਕਰਾਨਾ ਅਤੇ ਮੈਡੀਟੇਸ਼ਨ ਬਾਰੇ ਸੁਝਾਅ ਦਿੱਤੇ।

ਬਾਅਦ ਵਿੱਚ,  ਹੋਣਹਾਰ ਵਿਦਿਆਰਥੀਆਂ ਨੂੰ ‘ਇਗਜ਼ੈਮ ਵਾਰੀਅਰਜ਼’ਦਾ ਹਿੰਦੀ/ਪੰਜਾਬੀ ਸੰਸਕਰਣ ਵੰਡਿਆ ਗਿਆ ਅਤੇ ਰਾਜਪਾਲ ਨੇ ਮੌਜੂਦ ਸਾਰੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਆਪਣਾ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਗੈਰ-ਪ੍ਰਚਾਰਕ,  ਵਿਹਾਰਕ ਅਤੇ ਸੋਚ ਨੂੰ ਸੇਧ ਦੇਣ ਵਾਲੀ ‘ਇਗਜ਼ੈਮ ਵਾਰੀਅਰਜ਼’ ਭਾਰਤ ਅਤੇ ਦੁਨੀਆ ਭਰ ਦੇ ਨੌਜਵਾਨਾਂ ਲਈ ਇੱਕ ਸੁਖਾਲਾ ਤੇ ਸੁਚੱਜਾ ਮਾਰਗਦਰਸ਼ਕ ਹੈ। ਇਹ ਕਿਤਾਬ ਸੁਰੂ ਵਿੱਚ 2018 ਵਿੱਚ ਲਿਖੀ ਗਈ ਸੀ,  ਜੋ ਭਾਰਤ ਵਿੱਚ ਸਭ ਤੋਂ ਵੱਧ ਵਿਕਣ ਵਾਲੀਆਂ ਕਿਤਾਬਾਂ ਵਿੱਚੋਂ ਇੱਕ ਰਹੀ ਹੈ।

ਇਸ ਸਾਲ  ਕਿਤਾਬ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਸੋਧੇ ਸੰਸਕਰਣ ਦਾ ਵਿਦਿਆਰਥੀਆਂ,  ਮਾਪਿਆਂ ਅਤੇ ਅਧਿਆਪਕਾਂ ਦੇ ਫੀਡਬੈਕ ਨਾਲ 11 ਸਥਾਨਕ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ ਹੈ।

 ਇਸ ਮੌਕੇ ਯੂ.ਟੀ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮਪਾਲ ਅਤੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆ ਸਮੇਤ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਐਨਐਚਬੀ ਦੇ ਨਵੇਂ ਨਿਯਮਾਂ ਖ਼ਿਲਾਫ਼ 10 ਰਾਜਾਂ ਦੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ; ਪੌਲੀਹਾਊਸ ਕਿਸਾਨਾਂ ਨੇ 50 ਫ਼ੀਸਦੀ ਸਹਾਇਤਾ ਬਹਾਲ ਕਰਨ ਦੀ ਮੰਗ ਉਠਾਈ

ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਪੁਲਿਸ ਵੱਲੋਂ ਚਾਰਜਸ਼ੀਟ ਦਾਖਲ

ਚੰਡੀਗੜ੍ਹ ਹੈੱਡ ਕਾਂਸਟੇਬਲ ਨਿਤਿਨ ਮਾਮਲਾ: ਪੁੱਤਰ ਅਰਮਾਨ 3 ਦਿਨ ਦੇ ਪੁਲਿਸ ਰਿਮਾਂਡ ’ਤੇ

ਸੀਸੀਐਚ, ਸੀਜੀਸੀ ਲਾਂਡਰਾਂ ਨੇ ਰਸੋਈ ਮੁਕਾਬਲੇ ‘ਕਹੀਂ ਗੁਮ ਨਾ ਹੋ ਜਾਏਂ ‘ ਸੀਜ਼ਨ-9 ਦੀ ਮੇਜ਼ਬਾਨੀ ਕੀਤੀ

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ