ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਕਲਚਰਲ ਸੁਸਾਇਟੀ ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ 24ਵਾਂ ਸਭਿਆਚਾਰਕ ਪ੍ਰੋਗਰਾਮ ਬੋਲ ਪੰਜਾਬ ਦੇ 23 ਫਰਵਰੀ ਨੂੰ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਹੋਣਗੇ ਅਤੇ ਪ੍ਰਧਾਨਗੀ ਡਾਕਟਰ ਅਰਮਪਾਲ ਸਿੰਘ ਵੱਲੋਂ ਕੀਤੀ ਜਾਵੇਗੀ।
ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰੋਗਰਾਮ ਸਕੱਤਰੇਤ ਦੇ ਮਰਹੂਮ ਸਾਬਕਾ ਮੁਲਾਜ਼ਮ ਜਗਦੀਸ਼ ਜੱਗੀ ਜੋ ਕਿ ਸਭਿਆਚਾਰ ਖੇਤਰ ਨਾ ਜੁੜੇ ਹੋਏ ਸਨ, ਉਨ੍ਹਾਂ ਦੀ ਯਾਦ ਨੂੰ ਸਮਰਪਿਤ ਹੋਵੇਗਾ। ਇਸ ਪ੍ਰੋਗਰਾਮ ਵਿੱਚ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਨਾਟਕ, ਗਿੱਧਾ, ਮਲਵਈ ਗਿੱਧਾ, ਭੰਡ, ਗੀਤ ਸੰਗੀਤ ਅਤੇ ਹੋਰ ਵੱਖ-ਵੱਖ ਢੰਗਾਂ ਰਾਹੀਂ ਆਪਣੇ ਜੌਹਰ ਵਿਖਾਏ ਜਾਣਗੇ। ਇਸ ਮੌਕੇ ਮਰਹੂਮ ਲੋਕ ਗਾਇਕਾ ਗੁਰਮੀਤ ਬਾਵਾ ਦੀ ਬੇਟੀ ਗਲੋਰੀ ਬਾਵਾ ਵੱਲੋਂ ਸਭਿਆਰਚਾਰਕ ਅਤੇ ਲੋਕ ਗੀਤਾਂ ਰਾਹੀ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ ਜਾਵੇਗਾ।