Thursday, November 30, 2023

Chandigarh

ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਹੋਵੇਗੀ ਹਾਈਕੋਰਟ 'ਚ ਸੁਣਵਾਈ

Punjab News Express | February 24, 2023 02:45 PM

ਚੰਡੀਗੜ੍ਹ : ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਣੀ ਹੈ। ਗੁਰਮੀਤ ਸਿੰਘ ਨੇ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) 'ਤੇ ਭਰੋਸਾ ਨਾ ਹੋਣ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਕਾਂਗਰਸ ਦੀ ਕੈਪਟਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਐਸਆਈਟੀ ਨੂੰ ਸੌਂਪੀ ਸੀ।ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਡੇਰਾ ਮੁਖੀ ਦੇ ਵਕੀਲ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਕੇਸ ਨਾਲ ਸਬੰਧਤ ਲੋੜੀਂਦੇ ਕਈ ਦਸਤਾਵੇਜ਼ ਨਹੀਂ ਦਿੱਤੇ ਗਏ ਹਨ। ਇਹ ਮਾਮਲਾ ਜ਼ਿਲ੍ਹਾ ਫ਼ਰੀਦਕੋਟ ਦੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਡੇਰਾ ਮੁਖੀ ਨੂੰ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ। ਨਾਲ ਹੀ ਦਸਤਾਵੇਜ਼ਾਂ ਨੂੰ ਪੈਨ ਡਰਾਈਵ 'ਚ ਅਪਲੋਡ ਕਰਕੇ ਡੇਰਾ ਮੁਖੀ ਦੇ ਵਕੀਲ ਨੂੰ ਦੇਣ ਦੇ ਹੁਕਮ ਵੀ ਦਿੱਤੇ।

Have something to say? Post your comment

Chandigarh

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ

ਡੇਰਾ ਸਿਰਸਾ ਮੁਖੀ ਨੇ ਕੀਤੀ ਸਿਆਸਤ ਤੋਂ ਤੌਬਾ, ਸਿਆਸੀ ਵਿੰਗ ਕੀਤਾ ਭੰਗ

ਸਕੱਤਰੇਤ ਕਲਚਰਲ ਸੁਸਾਇਟੀ ਵੱਲ ‘ਬੋਲ ਪੰਜਾਬ ਦੇ’ 23 ਫਰਵਰੀ ਨੂੰ

ਅਧਿਆਪਕ ਮੰਗਾਂ ਨੂੰ ਲੈ ਕੇ ਗਵਰਨਰ ਹਾਊਸ ਤੱਕ ਕੱਢਣਗੇ ਰੋਸ ਮਾਰਚ

ਚੰਡੀਗੜ੍ਹ ਪ੍ਰਸ਼ਾਸਨ, ਚੰਡੀਗੜ੍ਹ ਨਗਰ ਨਿਗਮ ਅਤੇ ਮੋਹਾਲੀ ਪ੍ਰਸ਼ਾਸਨ ਨੇ 74ਵੇਂ ਗਣਤੰਤਰ ਦਿਵਸ ਮੌਕੇ ਨੇ ਵਿਸ਼ਵਾਸ ਫਾਊਂਡੇਸ਼ਨ ਨੂੰ ਕੀਤਾ ਸਨਮਾਨਿਤ

ਪ੍ਰਧਾਨ ਮੰਤਰੀ ਦੀ ਕਿਤਾਬ ‘ਇਗਜ਼ੈਮ ਵਾਰੀਅਰਜ਼’ਦਾ ਹਿੰਦੀ/ਪੰਜਾਬੀ ਸੰਸਕਰਣ ਹੋਇਆ ਲਾਂਚ

ਲੋਕਾਂ ਨੂੰ ਜਲਦ ਮਿਲੇਗੀ ਵੱਡੀ ਸਹੂਲਤ, ਆਨਲਾਈਨ ਦੇਖ ਸਕਣਗੇ ਜ਼ਮੀਨ ਦੀ ਸਥਿਤੀ

ਚੰਡੀਗੜ੍ਹ ਨਗਰ ਨਿਗਮ ਮੇਅਰ ਚੋਣਾਂ 17 ਨੂੰ, ਨਾਮਜ਼ਦਗੀਆਂ ਅੱਜ

ਸੁਪਰੀਮ ਕੋਰਟ ਦਾ ਵੱਡਾ ਫੈਸਲਾ: ਚੰਡੀਗੜ੍ਹ ਵਿੱਚ ਘਰਾਂ ਨੂੰ ਫਲੈਟ ਬਣਾ ਕੇ ਵੇਚਣ ‘ਤੇ ਪਾਬੰਦੀ

ਚੰਡੀਗੜ੍ਹ ਦੇ ਹੱਲੋਮਾਜਰਾ 'ਚ ਗੈਸ ਸਿਲੰਡਰ ਫਟਣ ਕਾਰਨ 6 ਲੋਕ ਜ਼ਖਮੀ