Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Chandigarh

ਲੋਕਾਂ ਨੂੰ ਜਲਦ ਮਿਲੇਗੀ ਵੱਡੀ ਸਹੂਲਤ, ਆਨਲਾਈਨ ਦੇਖ ਸਕਣਗੇ ਜ਼ਮੀਨ ਦੀ ਸਥਿਤੀ

PUNJAB NEWS EXPRESS | January 16, 2023 12:04 PM

ਚੰਡੀਗੜ੍ਹ  : ਸੂਬੇ ਦੇ ਲੋਕਾਂ ਨੂੰ ਇਕ ਹੋਰ ਵੱਡੀ ਸਹੂਲਤ ਦੇਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਖਸਰਾ ਆਧਾਰਤ ਮਾਸਟਪਲਾਨਜ ਨੂੰ ਡਿਜੀਟਾਈਜ ਕਰਨ ਦਾ ਕੰਮ ਸੁਰੂ ਕਰ ਦਿੱਤਾ ਹੈ, ਜਿਸ ਨਾਲ ਆਮ ਵਿਅਕਤੀ ਜਮੀਨ ਦੀ ਸਥਿਤੀ, ਇਸ ਦੀ ਮੌਜੂਦਾ ਵਰਤੋਂ ਅਤੇ ਜੋਨਿੰਗ ਪਲਾਨ ਬਾਰੇ ਆਸਾਨੀ ਨਾਲ ਪਤਾ ਕਰ ਸਕੇਗਾ।
ਪੰਜਾਬ ਦੇ ਮਕਾਨ ਉਸਾਰੀ ਅਤੇ ਸਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ ਕਰਨ ਵਾਸਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.) ਦੀ ਟੀਮ ਨਾਲ ਤਾਲਮੇਲ ਕਰਨ ਤਾਂ ਜੋ ਲੋਕਾਂ ਨੂੰ ਜਮੀਨ ਨਾਲ ਸਬੰਧਤ ਸਾਰੀ ਜਾਣਕਾਰੀ ਇੱਕ ਕਲਿੱਕ ‘ਤੇ ਮੁਹੱਈਆ ਕਰਵਾਈ ਜਾ ਸਕੇ।
ਪੀ.ਆਰ.ਐਸ.ਸੀ. ਦੀ ਟੀਮ ਨਾਲ ਮੀਟਿੰਗ ਦੌਰਾਨ ਇਸ ਪ੍ਰਾਜੈਕਟ ਦੀ ਸਥਿਤੀ ਦਾ ਜਾਇਜਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਲੋਕ ਆਪਣੀ ਜਮੀਨ ਨੂੰ ਆਨਲਾਈਨ ਦੇਖ ਸਕਣਗੇ। ਇਸ ਤੋਂ ਇਲਾਵਾ ਜਿਸ ਖੇਤਰ ਵਿੱਚ ਉਨ੍ਹਾਂ ਦੀ ਜਮੀਨ ਪੈਂਦੀ ਹੈ, ਉਸ ਖੇਤਰ ਦੇ ਜੋਨਿੰਗ ਪਲਾਨ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਜਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਲਈ ਆਸਾਨੀ ਨਾਲ ਅਪਲਾਈ ਕਰਨ ਵੀ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਰਿਕਾਰਡ ਦੇ ਰੱਖ-ਰਖਾਅ ਦੀ ਵਿਧੀ ਵਿੱਚ ਪਾਰਦਰਸਤਾ ਆਵੇਗੀ ਅਤੇ ਸੂਬੇ ਵਿੱਚ ਨਿਵੇਸ ਨੂੰ ਉਤਸਾਹ ਮਿਲੇਗਾ।
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸਹਿਰੀ ਵਿਕਾਸ ਵਿਭਾਗ ਨੇ ਲੋਕਾਂ ਨੂੰ ਪਾਰਦਰਸੀ ਢੰਗ ਨਾਲ ਉਨ੍ਹਾਂ ਦੇ ਦਰ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ ਕਈ ਸੁਧਾਰਾਤਮਕ ਕਦਮ ਚੁੱਕੇ ਹਨ।
ਇਸ ਦੌਰਾਨ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਕੁੱਲ 43 ਮਾਸਟਰਪਲਾਨਜ ਪਹਿਲਾਂ ਹੀ ਨੋਟੀਫਾਈ ਕੀਤੇ ਜਾ ਚੁੱਕੇ ਹਨ। ਇਨ੍ਹਾਂ 43 ਵਿੱਚੋਂ 22 ਮਾਸਟਰਪਲਾਨਜ ਲਈ ਖਸਰਾ ਆਧਾਰਤ ਡਿਜੀਟਾਈਜੇਸਨ ਮੈਪਿੰਗ ਦਾ ਕੰਮ ਸੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਮੁਸਾਵੀ (ਕੈਡਸਟ੍ਰਲ ਮੈਪ) ‘ਤੇ ਮਾਸਟਰਪਲਾਨਜ ਨੂੰ ਸੁਪਰਇੰਪੋਜ ਕੀਤਾ ਜਾ ਰਿਹਾ ਹੈ।
ਸ੍ਰੀ ਅਮਨ ਅਰੋੜਾ ਨੇ ਪੀ.ਆਰ.ਐਸ.ਸੀ. ਦੀ ਟੀਮ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ ਅਤੇ ਇਸ ਕੰਮ ਵਿੱਚ ਸਟੀਕਤਾ ਅਤੇ ਮਿਆਰ ਨੂੰ ਬਰਕਰਾਰ ਰੱਖਣਾ ਯਕੀਨੀ ਬਣਾਇਆ ਜਾਵੇ।
ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸਾਸਕ ਸ੍ਰੀਮਤੀ ਅਪਨੀਤ ਰਿਆਤ, ਚੀਫ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ, ਡਾਇਰੈਕਟਰ ਪੀ.ਆਰ.ਐਸ.ਸੀ. ਡਾ. ਬਿ੍ਰਜੇਂਦਰ ਪਟੇਰੀਆ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ,  ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾ ਨੇ ਸਕੱਤਰੇਤ ਕੀਤਾ ਬੰਦ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਭਾਜਪਾ ਨੇ ਭਾਜਪਾ ਲਈ ਅਤੇ ਭਾਜਪਾ ਲਈ ਬਣਾਉਣ ਦੀ ਕੋਸ਼ਿਸ਼ ਕੀਤੀ: ਅਰਸ਼ਪ੍ਰੀਤ ਖਡਿਆਲ

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ

ਡੇਰਾ ਸਿਰਸਾ ਮੁਖੀ ਨੇ ਕੀਤੀ ਸਿਆਸਤ ਤੋਂ ਤੌਬਾ, ਸਿਆਸੀ ਵਿੰਗ ਕੀਤਾ ਭੰਗ

ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਹੋਵੇਗੀ ਹਾਈਕੋਰਟ 'ਚ ਸੁਣਵਾਈ

ਸਕੱਤਰੇਤ ਕਲਚਰਲ ਸੁਸਾਇਟੀ ਵੱਲ ‘ਬੋਲ ਪੰਜਾਬ ਦੇ’ 23 ਫਰਵਰੀ ਨੂੰ

ਅਧਿਆਪਕ ਮੰਗਾਂ ਨੂੰ ਲੈ ਕੇ ਗਵਰਨਰ ਹਾਊਸ ਤੱਕ ਕੱਢਣਗੇ ਰੋਸ ਮਾਰਚ

ਚੰਡੀਗੜ੍ਹ ਪ੍ਰਸ਼ਾਸਨ, ਚੰਡੀਗੜ੍ਹ ਨਗਰ ਨਿਗਮ ਅਤੇ ਮੋਹਾਲੀ ਪ੍ਰਸ਼ਾਸਨ ਨੇ 74ਵੇਂ ਗਣਤੰਤਰ ਦਿਵਸ ਮੌਕੇ ਨੇ ਵਿਸ਼ਵਾਸ ਫਾਊਂਡੇਸ਼ਨ ਨੂੰ ਕੀਤਾ ਸਨਮਾਨਿਤ