Thursday, April 25, 2024

Chandigarh

ਰਵਨੀਤ ਬਿੱਟੂ ਦਲਿਤ–ਵਿਰੋਧੀ ਬਿਆਨਬਾਜ਼ੀ ਲਈ ਤੁਰੰਤ ਮੁਆਫ਼ੀ ਮੰਗੇ: ਰਾਜਿੰਦਰ ਸਿੰਘ ਬਡਹੇੜੀ

Punjab News Express | June 16, 2021 11:31 AM

ਚੰਡੀਗੜ੍ਹ: ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਅਤੇ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸਰਦਾਰ ਰਾਜਿੰਦਰ ਸਿੰਘ ਬਡਹੇੜੀ ਨੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ‘ਦਲਿਤ–ਵਿਰੋਧੀ’ ਬਿਆਨ ਦਾ ਸਖ਼ਤ ਤੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਬਿੱਟੂ ਨੂੰ ਆਪਣੀ ਅਜਿਹੀ ਬਿਆਨਬਾਜ਼ੀ ਲਈ ਤੁਰੰਤ ਪੂਰੇ ਦਲਿਤ ਸਮਾਜ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਕਾਂਗਰਸ ਪਾਰਟੀ ਨੂੰ ਵੀ ਬਿੱਟੂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।

ਪ੍ਰੈੱਸ ਦੇ ਨਾਂਅ ਇੱਕ ਬਿਆਨ ਜਾਰੀ ਕਰਦਿਆਂ ਸਰਦਾਰ ਬਡਹੇੜੀ ਨੇ ਕਿਹਾ ਕਿ ਰਵਨੀਤ ਬਿੱਟੂ ਦਾ ਇਹ ਕਹਿਣਾ ਕਿ – ‘‘ਅਕਾਲੀ ਦਲ ਨੇ ਅਨੰਦਪੁਰ ਸਾਹਿਬ ਤੇ ਚਮਕੌਰ ਸਾਹਿਬ ਜਿਹੀਆਂ ਪਵਿੱਤਰ ਸੀਟਾਂ ਬਹੁਜਨ ਸਮਾਜ ਪਾਰਟੀ ਨੂੰ ਦੇ ਦਿੱਤੀਆਂ ਹਨ’ – ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਬਿੱਟੂ ਤਾਂ ਖ਼ੁਦ ਅਨੰਦਪੁਰ ਸਾਹਿਬ ਤੋਂ ਐੱਮਪੀ ਰਹੇ ਹਨ। ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਕਿ ਬਿੱਟੂ ਤਾਂ ਆਪ ਵੀ ਪਵਿੱਤਰਤਾ ਦੀ ਗੱਲ ਕਰਦੇ ਚੰਗੇ ਨਹੀਂ ਲੱਗਦੇ। ‘ਉਨ੍ਹਾਂ ਤਾਂ ਆਪ ਵੀ ਦਾੜ੍ਹੀ–ਕੇਸ ਕੱਟੇ ਹੋਏ ਹਨ ਅਤੇ ਇੱਕ ਪਤਿਤ ਹਨ। ਫਿਰ ਵੀ ਅਨੰਦਪੁਰ ਸਾਹਿਬ ਦੇ ਹਲਕੇ ਦੀ ਜਨਤਾ ਨੇ ਉਨ੍ਹਾਂ ਨੂੰ ਜਿਤਾ ਦਿੱਤਾ ਸੀ। ਇੱਕ ਸਿੱਖ ਪਰਿਵਾਰ ’ਚ ਜਨਮ ਲੈ ਕੇ ਦਾੜ੍ਹੀ–ਕੇਸ ਕੱਟਣ ਵਾਲਾ ਵਿਅਕਤੀ ਸਿੱਖ ਦ੍ਰਿਸ਼ਟੀਕੋਣ ਤੋਂ ਪਵਿੱਤਰਤਾ ਦਾ ਸੰਦੇਸ਼ ਕਿਵੇਂ ਦੇ ਸਕਦਾ ਹੈ। ਉਸ ਦੇ ਮੂੰਹ ਤੋਂ ਅਜਿਹੀਆਂ ਗੱਲਾਂ ਸ਼ੋਭਦੀਆਂ ਨਹੀਂ।’

ਸਰਦਾਰ ਬਡਹੇੜੀ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ ਨੇ ਜਦੋਂ ਰਵਨੀਤ ਬਿੱਟੂ ਨੂੰ ਯੂਥ ਕਾਂਗਰਸ ਦਾ ਪ੍ਰਧਾਨ ਬਣਾਇਆ ਸੀ, ਤਦ ਰਾਹੁਲ ਗਾਂਧੀ ਦੇ ਕਹਿਣ ‘ਤੇ ਬਿੱਟੂ ਨੇ ਪਹਿਲੀ ਵਾਰ ਦਸਤਾਰ ਸਜਾਈ ਸੀ। ਫਿਰ ਅਜਿਹਾ ਵਿਅਕਤੀ ਕਿਵੇਂ ਅਜਿਹੀਆਂ ਜਾਤ–ਪਾਤ ਦੀਆਂ ਗੱਲਾਂ ਕਰ ਸਕਦਾ ਹੈ।

ਸਰਦਾਰ ਬਡਹੇੜੀ ਨੇ ਇਹ ਵੀ ਕਿਹਾ ਕਿ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ’ਚ ਵਿਸਾਖੀ ਦੇ ਦਿਹਾੜੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ, ਤਦ ਉਨ੍ਹਾਂ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਉਂਦੇ ਸਮੇਂ ਜਾਤ–ਪਾਤ ਦੀ ਧਾਰਨਾ ਨੂੰ ਹੀ ਮੁੱਢੋਂ ਖ਼ਤਮ ਕਰ ਦਿੱਤਾ ਸੀ। ਬਿੱਟੂ ਨੂੰ ਤਾਂ 2009 ’ਚ ਅਨੰਦਪੁਰ ਸਾਹਿਬ ਦਾ ਐੱਮਪੀ ਬਣਨ ਦੇ ਤੁਰੰਤ ਬਾਅਦ ਖ਼ੁਦ ਅੰਮ੍ਰਿਤ ਛਕ ਕੇ ਪੂਰਨ ਗੁਰਸਿੱਖ ਸਜ ਜਾਣਾ ਚਾਹੀਦਾ ਸੀ ਪਰ ਉਨ੍ਹਾਂ ਇੰਝ ਨਹੀਂ ਕੀਤਾ।

ਸਰਦਾਰ ਬਡਹੇੜੀ ਨੇ ਇਹ ਵੀ ਕਿਹਾ ਕਿ ਇਸ ਵੇਲੇ ਤਾਂ ਹਾਲਾਤ ਅਜਿਹੇ ਹੋ ਗਏ ਹਨ ਕਿ ਹੋਰ ਸਿੱਖ ਪਰਿਵਾਰਾਂ ਦੇ ਮੁਕਾਬਲੇ ਦਲਿਤ ਪਰਿਵਾਰਾਂ ਦੇ ਬੱਚੇ ਸਿੱਖ ਰਹਿਤ–ਮਰਿਆਦਾ ਦਾ ਪੂਰਾ ਖ਼ਿਆਲ ਰੱਖਦੇ ਹਨ ਤੇ ਸਾਬਤ–ਸੂਰਤ ਸਿੱਖ ਸਜਦੇ ਹਨ। ਉਹ ਹੋਰਨਾਂ ‘ਸਵਰਨ ਜਾਤੀਆਂ’ ਦੇ ਕੁਝ ਨੌਜਵਾਨਾਂ ਵਾਂਗ ਦਾੜ੍ਹੀ–ਕੇਸ ਕਤਲ ਨਹੀਂ ਕਰਵਾਉਦੇ।

ਸਰਦਾਰ ਬਡਹੇੜੀ ਨੇ ਇੱਕ ਦਲਿਤ ਜੋਧੇ ਭਾਈ ਜੈਤਾ ਜੀ ਦੀ ਮਿਸਾਲ ਦਿੱਤੀ, ਜੋ ਦਿੱਲੀ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਸੀਸ ਲੈ ਕੇ ਆਏ ਸਨ। ਸ. ਬਡਹੇੜੀ ਨੇ ਰਵਨੀਤ ਸਿੰਘ ਬਿੱਟੂ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਨੂੰ ਅਨੰਦਪੁਰ ਸਾਹਿਬ ਦਾ ਤੇ ਸਿੱਖੀ ਦੇ ਇਤਿਹਾਸ ਨੂੰ ਪਹਿਲਾਂ ਪੜ੍ਹਨਾ ਚਾਹੀਦਾ ਹੈ। ਉਨ੍ਹਾਂ ਨੂੰ ਚਮਕੌਰ ਸਾਹਿਬ ’ਚ ਭਾਈ ਸੰਗਤ ਸਿੰਘ ਦੀ ਸ਼ਹੀਦੀ ਨੂੰ ਵੀ ਚੇਤੇ ਕਰਨਾ ਚਾਹੀਦਾ ਹੈ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਾਕ ‘ਮਾਨਸ ਕੀ ਜਾਤ ਸਬੈ ਏਕੈ ਪਹਚਾਨਬੋ’ ਨੂੰ ਚੰਗੀ ਤਰ੍ਹਾਂ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਸਰਦਾਰ ਬਡਹੇੜੀ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਆਪਣੀਆਂ ਬਿਆਨਬਾਜ਼ੀਆਂ ਨਾਲ ਕਿਸਾਨ ਅੰਦੋਲਨ ਨੂੰ ਵੀ ਥਿੜਕਾਉਣ ਦੀ ਕੋਸ਼ਿਸ਼ ਕੀਤੀ ਸੀ। ਅਜਿਹੀਆਂ ਬਿਆਨਬਾਜ਼ੀਆਂ ਕਦੇ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਸ. ਬਡਹੇੜੀ ਨੇ ਇਹ ਵੀ ਕਿਹਾ – ‘ਮੈਂ ਜੱਟ ਮਹਾਂਸਭਾ ਦਾ ਲੀਡਰ ਜ਼ਰੂਰ ਹਾਂ ਪਰ ਮੈਂ ਕੋਈ ਜਾਤੀਗਤ ਭੇਦਭਾਵ ਨਹੀਂ ਕਰਦਾ। ਮੈਂ ਸਭ ਦਾ ਸਤਿਕਾਰ ਕਰਦਾ ਹਾਂ। ਮੈਂ ਕਦੇ ਊਚ–ਨੀਚ ਦਾ ਭੇਦਭਾਵ ਨਹੀਂ ਕਰਿਆ। ਹਰੇਕ ਸਿੱਖ ਪਵਿੱਤਰ ਹੈ, ਭਾਵੇਂ ਉਹ ਕਿਸੇ ਵੀ ਜਾਤ ਦਾ ਹੋਵੇ। ਸਮਾਜ ਵਿੱਚ ਅਰੰਭ ਤੋਂ ਹੀ ਜਾਤ–ਪਾਤ ਭਾਵੇਂ ਚੱਲੀ ਆ ਰਹੀ ਹੈ ਪਰ ਇੱਕ ਸੱਚਾ ਸਿੱਖ ਕਦੇ ਕਿਸੇ ਨਾਲ ਭੇਦ–ਭਾਵ ਨਹੀਂ ਕਰ ਸਕਦਾ।’

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ,  ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾ ਨੇ ਸਕੱਤਰੇਤ ਕੀਤਾ ਬੰਦ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਭਾਜਪਾ ਨੇ ਭਾਜਪਾ ਲਈ ਅਤੇ ਭਾਜਪਾ ਲਈ ਬਣਾਉਣ ਦੀ ਕੋਸ਼ਿਸ਼ ਕੀਤੀ: ਅਰਸ਼ਪ੍ਰੀਤ ਖਡਿਆਲ

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ

ਡੇਰਾ ਸਿਰਸਾ ਮੁਖੀ ਨੇ ਕੀਤੀ ਸਿਆਸਤ ਤੋਂ ਤੌਬਾ, ਸਿਆਸੀ ਵਿੰਗ ਕੀਤਾ ਭੰਗ

ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਹੋਵੇਗੀ ਹਾਈਕੋਰਟ 'ਚ ਸੁਣਵਾਈ

ਸਕੱਤਰੇਤ ਕਲਚਰਲ ਸੁਸਾਇਟੀ ਵੱਲ ‘ਬੋਲ ਪੰਜਾਬ ਦੇ’ 23 ਫਰਵਰੀ ਨੂੰ

ਅਧਿਆਪਕ ਮੰਗਾਂ ਨੂੰ ਲੈ ਕੇ ਗਵਰਨਰ ਹਾਊਸ ਤੱਕ ਕੱਢਣਗੇ ਰੋਸ ਮਾਰਚ

ਚੰਡੀਗੜ੍ਹ ਪ੍ਰਸ਼ਾਸਨ, ਚੰਡੀਗੜ੍ਹ ਨਗਰ ਨਿਗਮ ਅਤੇ ਮੋਹਾਲੀ ਪ੍ਰਸ਼ਾਸਨ ਨੇ 74ਵੇਂ ਗਣਤੰਤਰ ਦਿਵਸ ਮੌਕੇ ਨੇ ਵਿਸ਼ਵਾਸ ਫਾਊਂਡੇਸ਼ਨ ਨੂੰ ਕੀਤਾ ਸਨਮਾਨਿਤ