Sunday, July 06, 2025

Chandigarh

ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ

PUNJAB NEWS EXPRESS | October 08, 2020 12:14 PM

ਚੰਡੀਗੜ:ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਬੁੱਧਵਾਰ ਨੂੰ ਸਾਉਣੀ ਖਰੀਦ ਸੀਜ਼ਨ 2020-21 ਦੇ ਅਕਤੂਬਰ ਮਹੀਨੇ ਲਈ ਝੋਨੇ ਦੀ ਖਰੀਦ ਵਾਸਤੇ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੇ 30220 ਕਰੋੜ ਰੁਪਏ ਮਨਜ਼ੂਰ ਕਰਨ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹੁਣ ਤੱਕ ਖਰੀਦੀ ਜਾ ਚੁੱਕੀ ਫਸਲ ਲਈ ਕਿਸਾਨਾਂ ਨੂੰ 24 ਘੰਟੇ ਦੇ ਅੰਦਰ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ।
ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਸੀ.ਸੀ.ਐਲ. ਦੇ ਕੁੱਲ ਅਨੁਮਾਨਤ 35552 ਕਰੋੜ ਰੁਪਏ ਦੀ ਲੋੜ ਹੈ ਜਿਸ ਵਿੱਚੋਂ 30220.82 ਕਰੋੜ ਰੁਪਏ ਜਾਰੀ ਹੋ ਗਏ ਹਨ ਅਤੇ ਬਾਕੀ ਬਚਦੀ ਰਾਸ਼ੀ ਨਵੰਬਰ ਮਹੀਨੇ ਲਈ ਪ੍ਰਵਾਨ ਕੀਤੀ ਜਾਣ ਵਾਲੀ ਸੀ.ਸੀ.ਐਲ. ਮੌਕੇ ਇਸ ਮਹੀਨੇ ਦੇ ਅੰਤ ਵਿੱਚ ਰਾਸ਼ੀ ਨੂੰ ਸੋਧਣ ਦੇ ਨਿਰਧਾਰਤ ਪੈਮਾਨੇ ਤਹਿਤ ਜਾਰੀ ਕੀਤੀ ਜਾਵੇਗੀ।
ਖਰੀਦ ਦੀ ਪ੍ਰਗਤੀ ’ਤੇ ਤਸੱਲੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਫਸਲ ਛੇਤੀ ਚੁੱਕਣ ਅਤੇ ਖਰੀਦ ਦੇ 72 ਘੰਟਿਆਂ ਦੇ ਤੈਅ ਸਮੇਂ ਅੰਦਰ ਅਦਾਇਗੀ ਕਰਨ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 15.6 ਲੱਖ ਮੀਟਰਿਕ ਟਨ ਝੋਨਾ ਖਰੀਦਣ ਉਤੇ ਸੰਤੁਸ਼ਟੀ ਜ਼ਾਹਰ ਕੀਤੀ। ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ ਝੋਨੇ ਹੇਠ 27.36 ਲੱਖ ਹੈਕਟੇਅਰ ਰਕਬਾ ਹੈ ਅਤੇ 27 ਸਤੰਬਰ ਨੂੰ ਸ਼ੁਰੂ ਹੋਈ ਝੋਨੇ ਦੀ ਖਰੀਦ ਤੋਂ ਲੈ ਕੇ ਸਮੁੱਚੇ ਸੀਜ਼ਨ ਦੌਰਾਨ 171 ਲੱਖ ਮੀਟਰਿਕ ਟਨ ਖਰੀਦ ਕਰਨ ਦਾ ਟੀਚਾ ਹੈ।
ਸੂਬਾ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਨਿਰਵਿਘਨ ਤੇ ਸੁਰੱਖਿਅਤ ਖਰੀਦ ਲਈ ਢੁੱਕਵੇਂ ਬੰਦੋਬਸਤ ਕੀਤੇ ਗਏ ਹਨ। ਮੰਡੀ ਬੋਰਡ ਨੇ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਕਰਨ ਲਈ ਪਹਿਲਾਂ ਹੀ 4000 ਖਰੀਦ ਕੇਂਦਰ ਨੋਟੀਫਾਈ ਕੀਤੇ ਹੋਏ ਹਨ ਤਾਂ ਕਿ ਕੋਵਿਡ ਦੇ ਸੁਰੱਖਿਆ ਉਪਾਵਾਂ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Chandigarh

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਜੇਐਨਐਨਯੂਆਰਐਮ ਤਹਿਤ ਮਲੋਯਾ ਵਿੱਚ ਬਣਾਏ ਗਏ ਘਰਾਂ ਵਿੱਚੋਂ ਕਰੀਬ 200 ਘਰ ਅਲਾਟ ਨਹੀਂ ਹੋਏ

ਪੰਜਾਬੀ ਗਾਇਕਾਂ ਨੇ ਚੰਡੀਗੜ੍ਹ ਵਿੱਚ ਸ਼ੋਅ ਕਰਣ ਤੋਂ ਕੀਤੀ ਤੋਬ੍ਹਾ

21 ਮਰੀਜ਼, ਜਿਨ੍ਹਾਂ ਵਿੱਚ ਜ਼ਿਆਦਾਤਰ ਨਾਬਾਲਗ ਹਨ, ਪਟਾਕਿਆਂ ਨਾਲ ਜ਼ਖਮੀ ਹੋਏ ਪੀਜੀਆਈ ਚੰਡੀਗੜ੍ਹ ਵਿੱਚ ਆਏ

ਸਮਾਜਿਕ ਕਾਰਕੁਨ ਅਤੇ ਪ੍ਰਸਿੱਧ ਕਾਰੋਬਾਰੀ ਵਿਜੈ ਪਾਸੀ ਨੇ ਗਰੀਬ ਹੋਣਹਾਰ ਵਿਿਦਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਰਾਜਪਾਲ ਨੂੰ 1.11 ਕਰੋੜ ਰੁਪਏ ਦਾ ਚੈੱਕ ਸੌਂਪਿਆ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ,  ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾ ਨੇ ਸਕੱਤਰੇਤ ਕੀਤਾ ਬੰਦ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਭਾਜਪਾ ਨੇ ਭਾਜਪਾ ਲਈ ਅਤੇ ਭਾਜਪਾ ਲਈ ਬਣਾਉਣ ਦੀ ਕੋਸ਼ਿਸ਼ ਕੀਤੀ: ਅਰਸ਼ਪ੍ਰੀਤ ਖਡਿਆਲ

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ