Friday, September 25, 2026
ਤਾਜਾ ਖਬਰਾਂ
• ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ • ਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤ

Chandigarh

ਸੀਐਮ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਪੁਲਿਸ ਨੇ ਕੀਤਾ ਗਿਰਫ਼ਤਾਰ

PUNJAB NEWS EXPRESS | October 08, 2020 04:12 PM

ਮੋਹਾਲੀ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ਵਿਖੇ ਕੋਠੀ ਦਾ ਘਿਰਾਓ ਕੀਤਾ ਗਿਆ | ਆਪ ਵਿਧਾਇਕਾਂ ਵਲੋਂ ਪੰਜਾਬ ਦੇ ਮੰਤਰੀ ਧਰਮਸੋਤ ਨੂੰ ਵਜ਼ੀਫ਼ਾ ਘੁਟਾਲੇ ਦੇ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਕਲੀਨ ਚਿੱਟ ਦਿੱਤੇ ਜਾਣ ਦੇ ਖ਼ਿਲਾਫ਼ ਅੱਜ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਵਾਸਤੇ ਜਾ ਰਹੇ ਸਨ | ਪੁਲਿਸ ਵਲੋਂ ਨਿਊ ਚੰਡੀਗੜ੍ਹ ਏਰੀਆ 'ਚ ਪਹੁੰਚੇ ਆਪ ਦੇ ਨੇਤਾਵਾਂ ਨੂੰ ਫੜ੍ਹ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਮੋਹਾਲੀ ਜ਼ਿਲ੍ਹੇ ਦੇ ਖਰੜ ਥਾਣੇ ਪਹੁੰਚਾਇਆ ਗਿਆ ਹੈ |

‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਆਪਣੀ ਨਿੱਜੀ ਕੋਠੀ ਵਿੱਚ ਰਹਿ ਰਹੇ ਸਨ, ਉਸਦਾ ਘਿਰਾਓ ਕਰਨ ਵਾਸਤੇ ਅੱਜ ਆਪ ਵਿਧਾਇਕ ਗਏ ਸੀ | ਪੁਲਿਸ ਵਲੋਂ ਇਨ੍ਹਾਂ ਸਭ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਵਿਧਾਨ ਸਭਾ ਦਾ 7 ਦਿਨਾਂ ਦਾ ਇੱਕ ਸੈਸ਼ਨ ਬੁਲਾਇਆ ਜਾਵੇ ਜਿਹੜਾ ਕਿ ਲਾਈਵ ਹੋਵੇ | ਉਨ੍ਹਾਂ ਨੇ ਕਿਹਾ ਕਿ ਕਰੋੜਾਂ ਰੁਪਏ ਦੇ ਵਜ਼ੀਫੇ ਘੁਟਾਲੇ ਵਿੱਚ ਇੱਕ ਮੰਤਰੀ ਨੂੰ ਕਲੀਨ ਚਿੱਟ ਦਿੱਤੀ ਜਿਸਦਾ ਉਹ ਸਖਤ ਵਿਰੋਧ ਕਰਦੇ ਹਨ।

ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਇਕ ਮੰਗ ਇਹ ਹੈ ਕਿ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਜਲਦੀ ਵਾਪਸ ਲਿਆ ਜਾਵੇ। ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਨੂੰ ਅੱਜ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ ਅਤੇ ਸਿਸਵਾਂ ਟੀ-ਪੁਆਇੰਟ ਨੇੜੇ ਖਰੜ ਥਾਣੇ 'ਚ ਪਹੁੰਚਾਇਆ ਗਿਆ ਹੈ |

Have something to say? Post your comment

google.com, pub-6021921192250288, DIRECT, f08c47fec0942fa0

Chandigarh

ਸੀਸੀਐਚ, ਸੀਜੀਸੀ ਲਾਂਡਰਾਂ ਨੇ ਰਸੋਈ ਮੁਕਾਬਲੇ ‘ਕਹੀਂ ਗੁਮ ਨਾ ਹੋ ਜਾਏਂ ‘ ਸੀਜ਼ਨ-9 ਦੀ ਮੇਜ਼ਬਾਨੀ ਕੀਤੀ

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ