Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Chandigarh

ਵਿਅਕਤੀਗਤ ਖੇਡਾਂ ਲਈ ਸਿਖਲਾਈ ਸੈਸ਼ਨ ਛੇਤੀ ਹੋਣਗੇ ਸ਼ੁਰੂ: ਰਾਣਾ ਸੋਢੀ

PUNJAB NEWS EXPRESS | October 09, 2020 03:27 PM
ਚੰਡੀਗੜ:ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਸੂਬੇ ਭਰ ਵਿੱਚ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਘਟਣ ਕਾਰਨ ਖੇਡ ਵਿਭਾਗ ਅਥਲੈਟਿਕ ਖੇਡਾਂ ਲਈ ਖਿਡਾਰੀਆਂ ਦੇ ਸਿਖਲਾਈ ਸੈਸ਼ਨ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹੈ। ਖੇਡ ਮੰਤਰੀ ਨੇ ਕਿਹਾ ਕਿ ਵਿਭਾਗ ਇਸ ਸਮੇਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਦੀ ਆਨਲਾਈਨ ਸਿਖਲਾਈ ਦੇ ਰਿਹਾ ਹੈ ਅਤੇ ਹੁਣ ਅਥਲੀਟਾਂ ਦੀ ਮਾਨਸਿਕ ਤਿਆਰੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਅਕਤੀਗਤ ਖੇਡਾਂ ਲਈ ਮਾਨਸਿਕ ਤਿਆਰੀ ਵਾਸਤੇ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵੱਡੀ ਗਿਣਤੀ ਖਿਡਾਰੀਆਂ ਦੇ ਆਉਣ ਦੀਆਂ ਰਿਪੋਰਟਾਂ ਮਿਲਣ ਕਾਰਨ ਹੁਣ ਵਿਭਾਗ ਨੇ ਅਥਲੈਟਿਕਸ, ਜੈਵਲਿਨ ਥ੍ਰੋ, ਸ਼ਾਟ ਪੁੱਟ, ਲੰਬੀ ਤੇ ਉੱਚੀ ਛਾਲ, ਵੇਟ ਲਿਫਟਿੰਗ ਵਰਗੀਆਂ ਵਿਅਕਤੀਗਤ ਖੇਡਾਂ ਲਈ ਆਮ ਵਾਂਗ ਪ੍ਰੈਕਟਿਸ ਸੈਸ਼ਨ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਰਾਣਾ ਸੋਢੀ ਨੇ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਸਿਰਫ਼ ਸਾਮਾਨ ਦੀ ਹੀ ਸਾਂਝੀ ਵਰਤੋਂ ਹੁੰਦੀ ਹੈ ਪਰ ਖਿਡਾਰੀ ਇਕ ਦੂਜੇ ਦੇ ਸਿੱਧੇ ਸੰਪਰਕ ਵਿੱਚ ਨਹੀਂ ਆਉਂਦੇ, ਜਿਸ ਕਾਰਨ ਉਨ੍ਹਾਂ ਨੂੰ ਕੋਰੋਨਾ ਦੀ ਲਾਗ ਲੱਗਣ ਦਾ ਖ਼ਤਰਾ ਘੱਟ ਹੈ। 
ਰਾਣਾ ਸੋਢੀ ਨੇ ਕਿਹਾ ਕਿ ਕੋਰੋਨਾ ਦੇ ਕੇਸ ਘਟਣ ਕਾਰਨ ਵਿਅਕਤੀਗਤ ਖੇਡਾਂ ਲਈ ਪ੍ਰੈਕਟਿਸ ਸੈਸ਼ਨ ਸ਼ੁਰੂ ਕਰਨ ਸਬੰਧੀ ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ ਤੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕੋਰੋਨਾ ਦੇ ਕੇਸ ਹੋਰ ਘਟਦੇ ਹਨ ਤਾਂ ਖਿਡਾਰੀਆਂ ਦੇ ਸੁਰੱਖਿਆ ਮਾਪਦੰਡਾਂ ਦੀ ਸਮੀਖਿਆ ਕਰਨ ਮਗਰੋਂ ਟੀਮ ਖੇਡਾਂ ਵਿੱਚ ਸਿਖਲਾਈ ਸੈਸ਼ਨ ਸ਼ੁਰੂ ਕਰਨ ਦੇ ਫੈਸਲੇ ਉਤੇ ਵੀ ਵਿਚਾਰ ਕੀਤਾ ਜਾਵੇਗਾ। 

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ,  ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾ ਨੇ ਸਕੱਤਰੇਤ ਕੀਤਾ ਬੰਦ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਭਾਜਪਾ ਨੇ ਭਾਜਪਾ ਲਈ ਅਤੇ ਭਾਜਪਾ ਲਈ ਬਣਾਉਣ ਦੀ ਕੋਸ਼ਿਸ਼ ਕੀਤੀ: ਅਰਸ਼ਪ੍ਰੀਤ ਖਡਿਆਲ

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ

ਡੇਰਾ ਸਿਰਸਾ ਮੁਖੀ ਨੇ ਕੀਤੀ ਸਿਆਸਤ ਤੋਂ ਤੌਬਾ, ਸਿਆਸੀ ਵਿੰਗ ਕੀਤਾ ਭੰਗ

ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਹੋਵੇਗੀ ਹਾਈਕੋਰਟ 'ਚ ਸੁਣਵਾਈ

ਸਕੱਤਰੇਤ ਕਲਚਰਲ ਸੁਸਾਇਟੀ ਵੱਲ ‘ਬੋਲ ਪੰਜਾਬ ਦੇ’ 23 ਫਰਵਰੀ ਨੂੰ

ਅਧਿਆਪਕ ਮੰਗਾਂ ਨੂੰ ਲੈ ਕੇ ਗਵਰਨਰ ਹਾਊਸ ਤੱਕ ਕੱਢਣਗੇ ਰੋਸ ਮਾਰਚ

ਚੰਡੀਗੜ੍ਹ ਪ੍ਰਸ਼ਾਸਨ, ਚੰਡੀਗੜ੍ਹ ਨਗਰ ਨਿਗਮ ਅਤੇ ਮੋਹਾਲੀ ਪ੍ਰਸ਼ਾਸਨ ਨੇ 74ਵੇਂ ਗਣਤੰਤਰ ਦਿਵਸ ਮੌਕੇ ਨੇ ਵਿਸ਼ਵਾਸ ਫਾਊਂਡੇਸ਼ਨ ਨੂੰ ਕੀਤਾ ਸਨਮਾਨਿਤ