Thursday, April 25, 2024

Chandigarh

ਭਾਈ ਲੌਂਗੋਵਾਲ ਦੀ ਪ੍ਰਧਾਨਗੀ 'ਚ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

PUNJAB NEWS EXPRESS | October 13, 2020 03:01 PM
ਚੰਡੀਗੜ੍ਹ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਸਬ ਆਫਿਸ ਚੰਡੀਗੜ੍ਹ ਵਿਖੇ ਹੋਈ।ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪਬਲੀਕੇਸ਼ਨ ਵਿਭਾਗ ਦੇ ਕੁਝ ਕਰਮਚਾਰੀਆਂ-ਅਧਿਕਾਰੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਨੂੰ ਦੇ ਕੇ ਪ੍ਰਾਪਤ ਕੀਤੀ ਭੇਟਾ ਗਬਨ ਕਰਨ ਦਾ ਸਖਤ ਸ਼ਬਦਾਂ 'ਚ ਨਿਖੇਧੀ ਮਤਾ ਪਾਸ ਕੀਤਾ ਗਿਆ ਅਤੇ ਕਿਹਾ ਗਿਆ ਮੰਦਭਾਗੀ ਘਟਨਾ ਨਾਲ ਸਿੱਖ ਜਗਤ ਅੰਦਰ ਭਾਰੀ ਰੋਸ ਹੈ, ਜਿਸ ਦੇ ਚੱਲਦਿਆਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਭਾਈ ਈਸ਼ਰ ਸਿੰਘ ਵੱਲੋਂ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਦੋਸ਼ੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪੰਥਕ ਰਵਾਇਤਾਂ ਅਨੁਸਾਰ ਮਿਸਾਲੀ ਸਜ਼ਾਵਾਂ ਦੇਣ ਦੀ ਪੁਰਜ਼ੋਰ ਅਪੀਲ ਕਰਦੀ ਹੈ ਤਾਂ ਜੋ ਸੰਗਤ ਅੰਦਰ ਪਾਇਆ ਜਾ ਰਿਹਾ ਰੋਸ ਸ਼ਾਂਤ ਹੋ ਸਕੇ।
ਧਰਮ ਪ੍ਰਚਾਰ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੁਨੀਆ ਭਰ 'ਚ ਆਸਥਾ ਦਾ ਵੱਡਾ ਕੇਂਦਰ ਹੈ, ਜਿਥੇ ਹਮੇਸ਼ਾ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਹੁੰਦੀ ਹੈ ਇਸ ਕਰਕੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਧਰਨੇ ਜਾਂ ਮੁਜ਼ਾਹਰੇ ਵਾਲੀ ਜਗਾ ਨਹੀਂ ਹੈ।ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਲਈ ਅਪੀਲ ਕੀਤੀ ਜਾਂਦੀ ਹੈ ਕਿ ਧਰਨੇ ਜਾਂ ਮੁਜ਼ਾਹਰੇ ਨਾ ਕੀਤੇ ਜਾਣ ਸਬੰਧੀ ਵੀ ਆਦੇਸ਼ ਜਾਰੀ ਕੀਤੇ ਜਾਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਿੰਨ ਵੱਡੀਆਂ ਸ਼ਤਾਬਦੀਆਂ ਮਨਾਉਣ ਜਾ ਰਹੀ ਹੈ।ਉਨ੍ਹ੍ਹਾਂ ਦੱਸਿਆ ਕਿ ਨਨਕਾਣਾ ਸਾਹਿਬ ਦਾ 100 ਸਾਲਾ ਸ਼ਹੀਦੀ ਸਾਕਾ ਸ਼ਤਾਬਦੀ 21 ਫਰਵਰੀ 2021 ਨੂੰ ਵਿਸ਼ਾਲ ਪੱਧਰ 'ਤੇ ਮਨਾਈ ਜਾਵੇਗੀ।ਉਨ੍ਹਾਂ ਕਿਹਾ ਕਿ 100 ਸਾਲਾ ਸ਼ਹੀਦੀ ਸਾਕੇ ਸਬੰਧੀ ਸਿੱਖ ਬੁੱਧੀਜੀਵੀਆਂ, ਵਿਦਵਾਨਾਂ ਦੇ ਸਹਿਯੋਗ ਨਾਲ ਇਤਿਹਾਸਕ ਦਸਤਾਵੇਜ਼ ਵੀ ਤਿਆਰ ਕੀਤੇ ਜਾਣ ਸਬੰਧੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸ਼ਤਾਬਦੀਆਂ ਨੂੰ ਸਮਰਪਿਤ ਭਗਤ ਨਾਮਦੇਵ ਜੀ ਦਾ 750 ਸਾਲਾ ਜਨਮ ਦਿਹਾੜਾ 25 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 350 ਸਾਲਾ ਸ਼ਤਾਬਦੀ ਜਨਮ ਦਿਹਾੜਾ 18 ਅਕਤੂਬਰ ਨੂੰ ਦੁਨੀਆ ਦੀ ਮਹਾਨ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਬੰਦੀ ਛੋੜ ਦਿਵਸ ਦੀ ਚੌਥੀ ਸ਼ਤਾਬਦੀ ਵੀ ਅਗਲੇ ਸਾਲ ਮਨਾਉਣ ਸਬੰਧੀ ਪ੍ਰੋਗਰਾਮ ਉਲੀਕੇ ਜਾ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਅਵਤਾਰ ਸਿੰਘ ਵਣਵਾਲਾ, ਤੇਜਿੰਦਰਪਾਲ ਸਿੰਘ, ਪ੍ਰਿਤਪਾਲ ਸਿੰਘ ਲੁਧਿਆਣਾ ਤੋਂ ਇਲਾਵਾ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਐਡੀਸ਼ਨਲ ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ, ਮੀਤ ਸਕੱਤਰ ਲਖਵੀਰ ਸਿੰਘ, ਨਿੱਜੀ ਸਹਾਇਕ ਦਰਸ਼ਨ ਸਿੰਘ ਆਦਿ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ,  ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾ ਨੇ ਸਕੱਤਰੇਤ ਕੀਤਾ ਬੰਦ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਭਾਜਪਾ ਨੇ ਭਾਜਪਾ ਲਈ ਅਤੇ ਭਾਜਪਾ ਲਈ ਬਣਾਉਣ ਦੀ ਕੋਸ਼ਿਸ਼ ਕੀਤੀ: ਅਰਸ਼ਪ੍ਰੀਤ ਖਡਿਆਲ

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ

ਡੇਰਾ ਸਿਰਸਾ ਮੁਖੀ ਨੇ ਕੀਤੀ ਸਿਆਸਤ ਤੋਂ ਤੌਬਾ, ਸਿਆਸੀ ਵਿੰਗ ਕੀਤਾ ਭੰਗ

ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਹੋਵੇਗੀ ਹਾਈਕੋਰਟ 'ਚ ਸੁਣਵਾਈ

ਸਕੱਤਰੇਤ ਕਲਚਰਲ ਸੁਸਾਇਟੀ ਵੱਲ ‘ਬੋਲ ਪੰਜਾਬ ਦੇ’ 23 ਫਰਵਰੀ ਨੂੰ

ਅਧਿਆਪਕ ਮੰਗਾਂ ਨੂੰ ਲੈ ਕੇ ਗਵਰਨਰ ਹਾਊਸ ਤੱਕ ਕੱਢਣਗੇ ਰੋਸ ਮਾਰਚ

ਚੰਡੀਗੜ੍ਹ ਪ੍ਰਸ਼ਾਸਨ, ਚੰਡੀਗੜ੍ਹ ਨਗਰ ਨਿਗਮ ਅਤੇ ਮੋਹਾਲੀ ਪ੍ਰਸ਼ਾਸਨ ਨੇ 74ਵੇਂ ਗਣਤੰਤਰ ਦਿਵਸ ਮੌਕੇ ਨੇ ਵਿਸ਼ਵਾਸ ਫਾਊਂਡੇਸ਼ਨ ਨੂੰ ਕੀਤਾ ਸਨਮਾਨਿਤ