ਰੂਪਨਗਰ: ਭਾਰਤ ਬੰਦ ਦੇ ਸੱਦੇ 'ਤੇ ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਬਣਾਉਣ ਦੇ ਵਿਰੋਧ 'ਚ ਅੱਜ ਰੂਪਨਗਰ-ਚੰਡੀਗੜ੍ਹ ਹਾਈਏ ਤੇ ਪਿੰਡ ਸਿੰਘ ਟੀ-ਪੁਆਇੰਟ 'ਤੇ ਚੱਕਾ ਜਾਮ ਕੀਤਾ ਗਿਆ। ਇਸ ਤੋਂ ਇਲਾਵਾ ਰੰਗੀਲਪੁਰ ਤੇ ਸਾਲਾਪੁਰ ਚੌਕ 'ਤੇ ਜਾਮ ਲਗਾਇਆ ਗਿਆ। ਚੱਕਾ ਜਾਮ ਦੌਰਾਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਧੋਖਾ ਕਰ ਰਹੀ ਹੈ ਅਤੇ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਦਾ ਸੋਸ਼ਣ ਕਰ ਰਹੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾ, ਕਾਮਰੇਡ ਗੁਰਮੇਲ ਸਿੰਘ ਬਾੜਾ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਨਰਿੰਦਰ ਸਿੰਘ ਮਾਵੀ, ਨਰਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਖੇਤੀ ਸੁਧਾਰ ਕਾਨੂੰਨ ਰੱਦ ਕਰਵਾਏ ਜਾਣਗੇ। ਇਸ ਮੌਕੇ ਕਿਸਾਨ ਆਗੂ ਗੁਰਨਾਮ ਸਿੰਘ ਜੱਸੜਾ, ਤਰਲੋਚਨ ਸਿੰਘ ਹੁਸੈਨਪੁਰ, ਕਾਮਰੇਡ ਮੋਹਣ ਸਿੰਘ ਧਮਾਣਾ, ਰੁਪਿੰਦਰ ਸਿੰਘ ਰੂਪਾ, ਗੁਰਮੇਲ ਸਿੰਘ ਬਾੜਾ, ਦਲੀਪ ਸਿੰਘ ਘਨੌਲਾ, ਕੁਲਵੰਤ ਸਿੰਘ ਸੈਣੀ, ਪ੍ਰਸ਼ੋਤਮ ਸਿੰਘ ਮਾਹਲਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਹੁਣ ਸ਼ਰੇਆਮ ਧੱਕੇ 'ਤੇ ਉਤਰ ਆਈ ਹੈ ਅਤੇ ਧੱਕਾਸ਼ਾਹੀ ਕੀਤੀ ਜਾ ਰਹੀ ਹੈ। ਇਸ ਦੌਰਾਨ ਜਥੇਦਾਰ ਭਾਗ ਸਿੰਘ, ਕਾਮਰੇਡ ਗੁਰਦੇਵ ਸਿੰਘ ਬਾਗੀ, ਸੁਰਜੀਤ ਸਿੰਘ ਢੇਰ, ਰਣਜੀਤ ਸਿੰਘ ਪਤਿਆਲਾਂ, ਨਿਰਮਲ ਸਿੰਘ ਲੋਦੀਮਾਜਰਾ, ਸਤਨਾਮ ਸਿੰਘ ਸਰਪੰਚ ਬਹਿਰਾਮਪੁਰ, ਦਿਲਵਰ ਸਰਪੰਚ ਪੁਰਖਾਲੀ, ਜਗਤਾਰ ਸਿੰਘ ਸਾਬਕਾ ਸਰਪੰਚ ਸਿੰਬਲ ਝੱਲੀਆਂ, ਕੁਲਵਿੰਦਰ ਸਿੰਘ ਸਾਬਕਾ ਸਰਪੰਚ ਸਿੰਬਲ ਝੱਲੀਆਂ, ਸਰਬਜੀਤ ਸਿੰਘ ਪਪਰਾਲੀ, ਅਮਨ ਬਡਾਲੀ, ਗੁਰਮੀਤ ਕਾਕਰੋਂ, ਸੁਪਿੰਦਰ ਸਿੰਘ ਸਰਪੰਚ ਮਾਦਪੁਰ, ਰਣਜੀਤ ਸਿੰਘ ਸਰਪੰਚ ਪੜੀ, ਪਰਮਦੀਪ ਸਿੰਘ ਬੈਦਵਾਣ ਪ੍ਰਧਾਨ ਯੂਥ ਆਫ ਪੰਜਾਬ, ਅਮਨ ਬਡਾਲੀ, ਰਜਿੰਦਰ ਸਿੰਘ ਸਰਪੰਚ ਖਾਨਪੁਰ, ਅਵਤਾਰ ਸਿੰਘ ਪੱਪੀ, ਸੁਖਵਿੰਦਰ ਸਿੰਘ ਬਿੰਦਰਖ, ਹਰਮਨ ਸਿੰਘ, ਹਰਦੀਪ ਸਿੰਘ, ਬਰਿੰਦਰ ਸਿੰਘ, ਬਲਜੀਤ ਸਿੰਘ, ਜਸਪਾਲ ਸਿੰਘ ਸਾਬਕਾ ਸਰਪੰਚ ਕਕੋਟ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰਿਲਾਇੰਸ ਕੰਪਨੀ ਦੇ ਸ਼ੋ ਰੂਮ, ਰਿਲਾਇੰਸ ਪੈਟ੍ਰੋਲ ਪੰਪਾਂ ਦਾ ਬਾਈਕਾਟ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਜ਼ਬਰਦਸਤੀ ਖੇਤੀ ਕਾਨੂੰਨ ਲਾਗੂ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਬਿਜਲੀ ਐਕਟ 2020 ਨੂੰ ਵੀ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨਾਲ ਬਿਜਲੀ ਵੀ ਨਿੱਜੀ ਕੰਪਨੀਆਂ ਦੇ ਹੱਥਾਂ ਵਿਚ ਚਲੀ ਜਾਵੇਗੀ ਅਤੇ ਹਰ ਵਰਗ ਨੂੰ ਮਹਿੰਗੀ ਬਿਜਲੀ ਮਿਲੇਗੀ।