Sunday, September 20, 2026
ਤਾਜਾ ਖਬਰਾਂ
ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

Chandigarh

ਸੋਨੀ ਵੱਲੋਂ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

PUNJAB NEWS EXPRESS | January 27, 2021 05:10 PM

ਚੰਡੀਗੜ੍ਹ: ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸ੍ਰੀ ਸੋਨੀ ਨੇ ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ, ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਤੇ ਹੁਸ਼ਿਆਰਪੁਰ, ਪੀ.ਡਬਲਿਊ.ਡੀ. ਦੇ ਚੀਫ਼ ਇੰਜਨੀਅਰ, ਚੀਫ਼ ਆਰਕੀਟੈਕਟ ਪੰਜਾਬ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਸਥਾਪਨਾ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਇਨ੍ਹਾਂ ਕਾਲਜਾਂ ਸਬੰਧੀ ਤਿਆਰ ਨਕਸ਼ਿਆਂ ਅਤੇ ਹੋਰ ਨੁਕਤਿਆਂ ਬਾਰੇ ਵਿਸਥਾਰਤ ਚਰਚਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਕਾਲਜਾਂ ਨੂੰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਤੈਅ ਮਿਤੀ ਤੱਕ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਹੋਣਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਸ੍ਰੀ ਵੀ.ਕੇ. ਤਿਵਾੜੀ ਨੂੰ ਕਪੂਰਥਲਾ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਕੇ ਇਨ੍ਹਾਂ ਕਾਲਜਾਂ ਸਬੰਧੀ ਲੋੜੀਂਦੀਆਂ ਮੀਟਿੰਗਾਂ ਕਰਕੇ ਸਾਰੇ ਕਾਰਜ ਮੁਕੰਮਲ ਕਰਨ ਲਈ ਵੀ ਕਿਹਾ ਗਿਆ।
ਸ੍ਰੀ ਸੋਨੀ ਨੇ ਇਨ੍ਹਾਂ ਕਾਲਜਾਂ ਦੀ ਉਸਾਰੀ ਸਬੰਧੀ ਟੈਂਡਰ ਪ੍ਰਕਿਰਿਆ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕਾਲਜਾਂ ਦੀ ਉਸਾਰੀ ਦੌਰਾਨ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਇਹ ਕਾਲਜ ਨਵੀਨਤਮ ਤਕਨੀਕਾਂ ਦੇ ਹਾਣ ਦੇ ਹੋਣ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?