Thursday, February 25, 2021

Chandigarh

ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਭੁੱਖ ਹੜਤਾਲ ਜਾਰੀ

PUNJAB NEWS EXPRESS | February 19, 2021 11:54 AM

ਚੰਡੀਗੜ੍ਹ: ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡਾਇਰੈਕਟਰ ਦਫਤਰ ਚੰਡੀਗੜ੍ਹ ਵਿਖੇ ਚੱਲ ਰਹੀ ਭੁੱਖ ਹੜਤਾਲ 29 ਵੇਂ ਦਿਨ ਵਿੱਚ ਸ਼ਾਮਿਲ ਹੋ ਗਈ ਹੈ।ਸਾਥੀ ਬਾਬੂ ਸਿੰਘ ਦੀ ਅਗਵਾਈ ਵਿਚ ਅੱਜ ਜ਼ਿਲ੍ਹਾ ਫਰੀਦਕੋਟ ਦੇ ਸੱਤ ਸਾਥੀ ਭੁੱਖ ਹੜਤਾਲ ਤੇ ਬੈਠੇ।ਸਿਹਤ ਕਾਮਿਆਂ ਵੱਲੋਂ ਲਗਾਤਾਰ 21 ਜਨਵਰੀ ਤੋਂ ਆਪਣੀਆਂ ਮੰਗਾਂ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ, ਨਵ ਨਿਯੁਕਤ ਮਲਟੀਪਰਪਜ਼ ਵਰਕਰਾਂ ਦਾ ਪ੍ਰਬੇਸ਼ਨ ਪੀਰੀਅਡ ਦੋ ਸਾਲ ਕਰਵਾਉਣ ਅਤੇ ਕੋਵਿਡ ਕਾਮਿਆਂ ਨੂੰ ਸ਼ਪੈਸ਼ਲ ਇੰਕਰੀਮੈਂਟ ਦੇਣ ਨੂੰ ਲੈ ਕੇ ਭੁੱਖ ਹੜਤਾਲ ਚੱਲ ਰਹੀ ਹੈ।

ਸਿਹਤ ਕਾਮਿਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਦੀ ਪੂਰਤੀ ਨਹੀਂ ਹੋ ਜਾਂਦੀ ਤਦ ਤੱਕ ਨਾ ਤਾਂ ਕਰੋਨਾ ਵੈਕਸੀਨ ਲਗਵਾਈ ਜਾਵੇਗੀ ਅਤੇ ਨਾਲ ਹੀ ਸੰਘਰਸ਼ ਖਤਮ ਕੀਤਾ ਜਾਵੇਗਾ।ਸਿਹਤ ਮੰਤਰੀ ਪੰਜਾਬ ਦੇ ਅੜੀਅਲ ਵਤੀਰੇ ਦੇ ਖਿਲਾਫ਼ ਸਿਹਤ ਕਾਮੇ ਲਗਾਤਾਰ ਜੁਲਾਈ 2020 ਤੋਂ ਸੰਘਰਸ਼ ਕਰ ਰਹੇ ਹਨ।ਪੰਜਾਬ ਸਰਕਾਰ ਵੱਲੋਂ ਲਗਾਤਾਰ ਮਹਿਕਮਿਆਂ ਨੂੰ ਖਤਮ ਕਰਕੇ ਜਿੱਥੇ ਰੁਜਗਾਰ ਨੂੰ ਖੋਹਿਆ ਜਾ ਰਿਹਾ ਹੈ ਉੱਥੇ ਹੀ ਲੋਕਾਂ ਨੂੰ ਸਿਹਤ ਸੇਵਾਵਾਂ ਵਰਗੀਆਂ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਰੱਖਣ ਦੀਆਂ ਵਿਉਂਤਾਂ ਵੀ ਗੁੰਦੀਆਂ ਜਾ ਰਹੀਆਂ ਹਨ।ਇਸ ਤਰ੍ਹਾਂ ਦੇ ਉਜਾੜੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਅੱਜ ਦੀ ਭੁੱਖ ਹੜਤਾਲ ਵਿੱਚ ਗੁਰਦਿੱਤ ਸਿੰਘ, ਸੁਖਪਾਲ ਕੌਰ, ਗੁਰਮੀਤ ਕੌਰ, ਬਾਬੂ ਸਿੰਘ, ਜਸਮੇਲ ਸਿੰਘ, ਕੇਵਲ ਸਿੰਘ ਅਤੇ ਮਨਦੀਪ ਸਿੰਘ ਸ਼ਾਮਿਲ ਸਨ।

Have something to say? Post your comment

Chandigarh

ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੈਤੀ ਚੈਕਿੰਗ

ਸਿੱਖ ਕੌਮ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਮੁਕਾਬਲਾ ਕਰੇ -ਬੀਬੀ ਜਗੀਰ ਕੌਰ

ਨਰਿੰਦਰ ਪਾਲ ਵਰਮਾ ਲਾਲੀ ਨੇ ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਉਦਯੋਗ ਵਿਭਾਗ ਵੱਲੋਂ ਨਵੀਂ ਅਪਣਾਈ ਕਲੱਸਟਰ ਵਿਕਾਸ ਪਹੁੰਚ ਤਹਿਤ ਸੀ.ਐਫ.ਸੀਜ਼ ਦੀ ਸਥਾਪਨਾ ਲਈ 15 ਕਲੱਸਟਰਾਂ ਦੀ ਚੋਣ

ਜਿਲ੍ਹਾ ਮੋਹਾਲੀ ਦੀ ਗੱਤਕਾ ਟੀਮ ਦੇ ਟਰਾਇਲ 10 ਫਰਵਰੀ ਨੂੰ ਗੁਰਦਵਾਰਾ ਬਾਬੇ ਕੇ ਸੈਕਟਰ 53 ਚੰਡੀਗੜ੍ਹ ਵਿਖੇ

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਸਬੰਧੀ ਆਬਜਰਵਰ ਨਿਯੁਕਤ

ਨੈਸ਼ਨਲ ਇੰਸਟੀਚਿਊਟ ਆਫ ਮੈਂਟਲ ਹੈਲਥ ਐਂਡ ਨਿਊਰੋ-ਸਾਇੰਸਜ, ਬੰਗਲੌਰ ਵਲੋਂ ਮੈਡੀਕਲ ਅਫਸਰਾਂ ਤੇ ਸਲਾਹਕਾਰਾਂ ਨੂੰ ਟ੍ਰੇਨਿੰਗ ਦਿੱਤੀ ਗਈ

ਸੋਨੀ ਵੱਲੋਂ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਆੱਲ ਇੰਡੀਆ ਜੱਟ ਮਹਾਂਸਭਾ ਦੇ ਚੰਡੀਗੜ੍ਹ ਸਟੇਟ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਬੀ.ਬੀ. ਬਹਿਲ ਦੇ ਦੇਹਾਂਤ ’ਤੇ ਸ਼ੋਕ ਪ੍ਰਗਟ

ਐਸ.ਏ.ਐਸ. ਨਗਰ ਵਿੱਚ ਬਰਡ ਫਲੂ ਦਾ ਸ਼ੱਕੀ ਮਾਮਲਾ ਸਾਹਮਣੇ ਆਇਆ; ਪੁਸ਼ਟੀ ਲਈ ਨਮੂਨੇ ਭੋਪਾਲ ਭੇਜੇ