Saturday, July 24, 2021

Chandigarh

ਆਧੁਨਿਕ ਤਕਨਾਲੋਜੀ ਰਾਹੀਂ ਅਵਾਰਾ ਪਸ਼ੂਆਂ ਦੀ ਸਮੱਸਿਆ ਸੁਲਝਾਏਗੀ ਪੰਜਾਬ ਸਰਕਾਰ

PUNJAB NEWS EXPRESS | June 30, 2021 02:59 PM

ਚੰਡੀਗੜ੍ਹ: ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੁਣ ਲੋਕਾਂ ਦੀਆਂ ਉਂਗਲਾਂ 'ਤੇ ਹੋਵੇਗਾ। ਇਸ ਲਈ ਸਿਰਫ ਬੇਸਹਾਰਾ ਪਸ਼ੂ ਦੀ ਤਸਵੀਰ ਈ-ਪੋਰਟਲ 'ਤੇ ਅਪਲੋਡ ਕਰਨੀ ਪਵੇਗੀ ਅਤੇ ਇਸ ਬਾਅਦ ਸਬੰਧਤ ਇਨਫੋਰਸਮੈਂਟ ਅਮਲਾ ਅਜਿਹੇ ਪਸ਼ੂਆਂ ਨੂੰ ਸੂਬੇ ਵਿੱਚ ਬਣਾਏ ਗਏ ਕੈਂਟਲ ਪਾਊਂਡਜ਼ ਵਿੱਚ ਪਹੁੰਚਾਏਗਾ।

ਇਹ ਸਹੂਲਤ 24 ਘੰਟੇ ਉਪਲੱਬਧ ਹੋਵੇਗੀ, ਜੋ ਆਪਣੀ ਕਿਸਮ ਦਾ ਨਿਵੇਕਲਾ ਉਪਰਾਲਾ ਹੈ, ਜਿਸ ਦਾ ਮਕਸਦ ਅਵਾਰਾ ਪਸ਼ੂਆਂ ਦੇ ਵੱਧ ਰਹੇ ਖ਼ਤਰੇ ਨੂੰ ਠੱਲ੍ਹ ਪਾਉਣਾ ਹੈ।

ਸੂਬੇ ਵਿੱਚ ਬਣਾਏ ਗਏ ਕੈਂਟਲ ਪਾਊਂਡਜ਼ ਦੀ ਸਮਰੱਥਾ ਅਤੇ ਸ਼ੈੱਡਾਂ ਦੀ ਗਿਣਤੀ ਵਧਾਈ ਜਾਵੇਗੀ ਤਾਂ ਜੋ ਜਨਤਕ ਥਾਵਾਂ ਅਤੇ ਸੜਕਾਂ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕੀਤਾ ਜਾ ਸਕੇ।
ਸੂਬੇ ਵਿੱਚੋਂ ਅਵਾਰਾ ਪਸ਼ੂਆਂ ਦੇ ਖ਼ਤਰੇ ਨੂੰ ਦੂਰ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਸਬੰਧੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।
ਮੁੱਖ ਸਕੱਤਰ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਈ-ਪੋਰਟਲ ਤਿਆਰ ਕਰਨ ਦਾ ਆਦੇਸ਼ ਦਿੱਤਾ, ਜਿਸ 'ਤੇ ਅਵਾਰਾ ਪਸ਼ੂਆਂ ਦੀ ਤਸਵੀਰ (ਜੀਓ-ਟੈਗਿੰਗ) ਅਪਲੋਡ ਕਰਨ ਦੀ ਸਹੂਲਤ 24 ਘੰਟੇ ਉਪਲਬਧ ਹੋਵੇਗੀ। ਇਹ ਤਸਵੀਰ ਹੈੱਡਕੁਆਰਟਰ 'ਤੇ ਪਹੁੰਚ ਜਾਵੇਗੀ, ਜਿੱਥੋਂ ਇਹ ਤਸਵੀਰ ਆਪਣੇ ਆਪ ਅਵਾਰਾ ਪਸ਼ੂਆਂ ਨੂੰ ਫੜ ਕੇ ਲਿਜਾਣ ਵਾਲੇ ਸਬੰਧਤ ਅਧਿਕਾਰੀਆਂ ਤੱਕ ਪਹੁੰਚ ਜਾਵੇਗੀ।
ਅਵਾਰਾ ਪਸ਼ੂ ਸਬੰਧੀ ਜਾਣਕਾਰੀ ਮਿਲਣ 'ਤੇ, ਇਨ੍ਹਾਂ ਨੂੰ ਫੜਨ ਵਾਲੀ ਟੀਮ ਸਾਰੇ ਲੋੜੀਂਦੇ ਸਾਜੋ-ਸਾਮਾਨ ਨਾਲ ਸਬੰਧਤ ਖੇਤਰ ਵਿੱਚ ਜਾਵੇਗੀ ਅਤੇ ਉਸ ਪਸ਼ੂ ਨੂੰ ਨੇੜਲੇ ਕੈਟਲ ਪਾਊਂਡਜ਼ ਵਿੱਚ ਲੈ ਕੇ ਜਾਵੇਗੀ ਅਤੇ ਪਸ਼ੂ ਨੂੰ ਲਿਆਉਣ ਸਬੰਧੀ ਜਾਣਕਾਰੀ ਉਸ ਕੈਂਟਲ ਪਾਊਂਡਜ਼ ਨੂੰ ਚਲਾ ਰਹੇ ਸਰਕਾਰੀ ਜਾਂ ਨਿੱਜੀ ਸੰਸਥਾ ਦੇ ਅਮਲੇ ਨਾਲ ਪਹਿਲਾਂ ਹੀ ਸਾਂਝੀ ਕੀਤੀ ਜਾਵੇਗੀ। ਫੜੇ ਗਏ ਇਸ ਅਵਾਰਾ ਪਸ਼ੂ ਦੀ ਪਸ਼ੂਆਂ ਦੇ ਸਥਾਨਕ ਡਾਕਟਰ ਵੱਲੋਂ ਦੇਖਭਾਲ ਕੀਤੀ ਜਾਵੇਗੀ ਅਤੇ ਪਸ਼ੂ ਦੇ ਢੁਕਵੇਂ ਮੁੜਵਸੇਬੇ ਨੂੰ ਯਕੀਨੀ ਬਣਾਉਣ ਲਈ ਸਬੰਧਤ ਕੈਂਟਲ ਪਾਊਂਡਜ਼ ਵਿੱਚ ਲੋੜੀਂਦਾ ਪ੍ਰਬੰਧ ਕੀਤਾ ਜਾਵੇਗਾ। ਸਬੰਧਤ ਅਧਿਕਾਰੀ ਹਰ ਤਸਵੀਰ 'ਤੇ ਕਾਰਵਾਈ ਕਰਨ ਉਪਰੰਤ ਕਾਰਵਾਈ ਰਿਪੋਰਟ ਦੀ ਜਾਣਕਾਰੀ ਮੁੱਖ ਦਫ਼ਤਰ ਨੂੰ ਦੇਣ ਲਈ ਜ਼ਿੰਮੇਵਾਰ ਹੋਣਗੇ।
ਮੁੱਖ ਸਕੱਤਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੂਬੇ ਦੇ ਸਾਰੇ 20 ਸਰਕਾਰੀ ਕੈਂਟਲ ਪਾਊਂਡਜ਼ ਵਿੱਚ ਹੋਰ ਸ਼ੈੱਡ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।
ਇਸ ਤੋਂ ਇਲਾਵਾ, ਉਨ੍ਹਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਸੂਬੇ ਵਿਚ ਬਲਾਕ ਪੱਧਰ 'ਤੇ 5 ਏਕੜ ਰਕਬੇ ਵਿੱਚ ਛੋਟੇ ਕੈਟਲ ਪਾਊਂਡਜ਼ ਖੋਲ੍ਹਣ ਸਬੰਧੀ ਯੋਜਨਾ 'ਤੇ ਕੰਮ ਕਰਨ ਲਈ ਵੀ ਕਿਹਾ।
ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 10, 024 ਪਸ਼ੂ 20 ਸਰਕਾਰੀ ਕੈਟਲ ਪਾਊਂਡਜ਼ ਵਿੱਚ ਰੱਖੇ ਗਏ ਹਨ, ਜਿਨ੍ਹਾਂ ਵਿੱਚ ਇਸ ਸਮੇਂ ਪਸ਼ੂਆਂ ਲਈ 77 ਸ਼ੈੱਡ ਹਨ।
ਇਸ ਮੀਟਿੰਗ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

Have something to say? Post your comment

Chandigarh

ਕਿਸਾਨਾਂ ’ਤੇ ਪਾਏ ਝੂਠੇ ਕੇਸਾਂ ਵਿਰੁੱਧ ਪ੍ਰਸਿੱਧ ਵਕੀਲਾਂ ਨੇ ਕਮੇਟੀ ਬਣਾਈ

ਹਾਈਕੋਰਟ ਦੇ ਵਕੀਲਾਂ ਵੱਲੋਂ ਚੰਡੀਗੜ੍ਹ ਪੁਲਿਸ ਦੁਆਰਾ ਕਿਸਾਨਾਂ ’ਤੇ ਦਰਜ ਕੀਤੇ ਝੂਠੇ ਪਰਚਿਆਂ ਦੀ ਨਿਖੇਧੀ

ਅਰਵਿੰਦ ਕੇਜਰੀਵਾਲ ਕੱਲ੍ਹ ਚੰਡੀਗਡ੍ਹ ਵਿੱਚ ਮੀਡੀਆ ਨੂੰ ਕਰਨਗੇ ਸੰਬੋਧਨ, ਪੰਜਾਬ ਸਬੰਧੀ ਵੱਡੇ ਐਲਾਨ ਕਰਨਗੇ

ਜਰਨੈਲ ਸਿੰਘ ਸੋਢੀ ਧਾਰਮਿਕ ਤੇ ਸਮਾਜ ਸੇਵਕ ਸ਼ਖ਼ਸੀਅਤ ਸਨ -ਬਲਬੀਰ ਸਿੰਘ ਸਿੱਧੂ

ਰਵਨੀਤ ਬਿੱਟੂ ਦਲਿਤ–ਵਿਰੋਧੀ ਬਿਆਨਬਾਜ਼ੀ ਲਈ ਤੁਰੰਤ ਮੁਆਫ਼ੀ ਮੰਗੇ: ਰਾਜਿੰਦਰ ਸਿੰਘ ਬਡਹੇੜੀ

ਟ੍ਰਾਈਸਿਟੀ ਬੰਦ ਦੇ ਹਿੱਸੇ ਵਜੋਂ ਬੁੱਧਵਾਰ ਨੂੰ ਮੁਹਾਲੀ ਵਿੱਚ ਲੌਕਡਾਊਨ ਰਹੇਗਾ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਲਈ ਸਰਗਰਮੀਆਂ ਜ਼ੋਰਾਂ ’ਤੇ

ਕੋਰੋਨਾ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਲਾਇਆ ਲਾਕਡਾਊਨ

ਸੋਨੀ ਵੱਲੋਂ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ

ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੈਤੀ ਚੈਕਿੰਗ