Saturday, September 12, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Chandigarh

ਭਾਰਤ ਸਰਕਾਰ ਵੱਲੋਂ ਪੀ.ਐਮ.ਆਈ.ਡੀ.ਸੀ. ਦੀ ‘ਐਮਸੇਵਾ’ ਪਹਿਲਕਦਮੀ ਲਈ ਪੰਜਾਬ ਸਰਕਾਰ ਦਾ ਗੋਲਡ ਐਵਾਰਡ ਨਾਲ ਸਨਮਾਨ

PUNJABNEWS EXPRESS | February 24, 2022 07:55 PM

ਚੰਡੀਗੜ:ਪੰਜਾਬ ਮਿਊਂਸੀਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐੱਮ.ਆਈ.ਡੀ.ਸੀ.) ਦੀ ‘ਐਮਸੇਵਾ’ ਪਹਿਲਕਦਮੀ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਸ੍ਰੇਣੀ-9- ਡਿਜੀਟਲ ਕਾਇਆਕਲਪ ਲਈ ਗੌਰਮਿੰਟ ਪ੍ਰੋਸੈਸ ਰੀ-ਇੰਜਨੀਅਰਿੰਗ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਈ-ਗਵਰਨੈਂਸ 2020-21 ਸਬੰਧੀ ਨੈਸ਼ਨਲ ਐਵਾਰਡ ਸਕੀਮ ਤਹਿਤ ਪੰਜਾਬ ਸਰਕਾਰ ਨੂੰ ਗੋਲਡ ਐਵਾਰਡ ਪ੍ਰਦਾਨ ਕੀਤਾ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਪ੍ਰਬੰਧਕੀ ਸੁਧਾਰਾਂ ਅਤੇ ਜਨ ਸ਼ਿਕਾਇਤਾਂ ਵਿਭਾਗ ਦੇ ਸਕੱਤਰ ਸ੍ਰੀ ਵੀ. ਸ੍ਰੀਨਿਵਾਸ ਨੇ ਪੀ.ਐੱਮ.ਆਈ.ਡੀ.ਸੀ. ਦੇ ਸਾਬਕਾ ਸੀ.ਈ.ਓ. ਅਤੇ ਸਕੂਲ ਸਿੱਖਿਆ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਮੌਜੂਦਾ ਸਕੱਤਰ ਸ੍ਰੀ ਅਜੋਏ ਸ਼ਰਮਾ ਵੱਲੋਂ ਵਚਨਬੱਧਤਾ ਅਤੇ ਸਮਰਪਿਤ ਯਤਨਾਂ ਨਾਲ ਪਾਏ ਵੱਡਮੁੱਲੇ ਯੋਗਦਾਨ ਸਦਕਾ ਉਪਰੋਕਤ ਸ਼੍ਰੇਣੀ ਵਿੱਚ ਸਰਵੋਤਮ ਪ੍ਰਦਰਸ਼ਨ ਲਈ ਉਨਾਂ ਦੀ ਸ਼ਲਾਘਾ ਕੀਤੀ।

 ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ‘ਈ-ਗਵਰਨੈਂਸ ਲਈ ਰਾਸ਼ਟਰੀ ਪੁਰਸਕਾਰ’ ਸ਼ੁਰੂ ਕੀਤੇ ਗਏ ਹਨ ਜੋ ਈ-ਗਵਰਨੈਂਸ ਪਹਿਲਕਦਮੀਆਂ ਨੂੰ ਲਾਗੂ ਕਰਨ ਵਿੱਚ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦੇਣ ਤੇ ਉਤਸ਼ਾਹਿਤ ਕਰਨ ਅਤੇ ਸਫ਼ਲ ਈ-ਗਵਰਨੈਂਸ ਕਾਰਜਾਂ ਵਿੱਚ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਦਿੱਤੇ ਜਾਂਦੇ ਹਨ। ਇਹ ਸਕੀਮ ਕੇਂਦਰ ਅਤੇ ਸੂਬਾ ਸਰਕਾਰਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਜ਼ਿਲਾ ਪ੍ਰਸ਼ਾਸਨ ਤੇ ਸਥਾਨਕ ਸੰਸਥਾਵਾਂ, ਜਨਤਕ ਖੇਤਰ ਦੇ ਅਦਾਰਿਆਂ, ਅਕਾਦਮਿਕ ਅਤੇ ਖੋਜ ਸੰਸਥਾਵਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਗਏ ਅਸਾਧਾਰਨ ਅਤੇ ਨਿਵੇਕਲੇ ਕਾਰਜਾਂ ਨੂੰ ਮਾਨਤਾ ਦਿੰਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ ਵਿੱਚ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ