Monday, September 21, 2026

Chandigarh

ਕੋਰੋਨਾ ਹਾਲਾਤਾਂ ਵਿਚ ਸੁਧਾਰ ਵੇਖਦਿਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀਆਂ ਪਰਿਵਾਰਾਂ ਨਾਲ ਮੁਲਾਕਾਤਾਂ ਲਈ ਆਗਿਆ ਦਿੱਤੀ ਜਾਵੇ

ਅਮਰੀਕ ਸਿੰਘ | March 04, 2022 07:49 PM

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਸੂਬੇ ਵਿਚ ਕੋਰੋਨਾ ਹਾਲਾਤ ਵਿਚ ਸੁਧਾਰ ਨੂੰ ਵੇਖਦਿਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਉਹਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਲਈ ਨਿਯਮਾਂ ਵਿਚ ਛੋਟ ਦੇ ਕੇ ਮੁਲਾਕਾਤਾਂ ਦੀ ਆਗਿਆ ਦੇਣ ਲਈ ਅਪੀਲ ਕੀਤੀ ਹੈ।

ਮੁੱਖ ਸਕੱਤਰ ਨੂੰ ਲਿਖੇ ਇਕ ਪੱਤਰ ਵਿਚ ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਅਕਾਲੀ ਦਲ ਵੱਲੋਂ ਉਹਨਾਂ ਦੇ ਧਿਆਨ ਵਿਚ ਲਿਆਉਣਾ ਚਾਹੁੰਦੇ ਹਨ ਕਿ ਪਿਛਲੇ ਲੰਮੇ ਸਮੇ ਤੋਂ ਕੋਰੋਨਾ ਦੀ ਮਹਾਂਮਾਰੀ ਦੌਰਾਨ ਕੈਦੀਆਂ/ ਹਵਾਲਾਤੀਆਂ ਦੀਆਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤਾਂ ਕਰਨ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਹਦਾਇਤਾਂ ਦੇ ਲਾਗੂ ਹੋਣ ਕਰਕੇ ਕਈ ਕੈਦੀ/ ਹਵਾਲਾਤੀ ਸਾਲ ਭਰ ਤੋਂ ਵੱਧ ਸਮੇਂ ਤੋਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਨਹੀਂ ਕਰ ਸਕੇ। ਉਹਨਾਂ ਕਿਹਾ ਕਿ ਇਸ ਨਾਲ ਜਿਥੇ ਦੁੱਖ-ਸੁੱਖ ਦੇ ਸਮੇਂ ਪਰਿਵਾਰਕ ਮੈਂਬਰਾਂ ਨੂੰ ਭਾਰੀ ਮਾਨਸਿਕ ਪੀੜਾ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ, ਉਥੇ ਇਸ ਕਾਰਨ ਕੈਦੀ/ਹਵਾਲਾਤੀ ਵੀ ਬੇਲੋੜੇ ਮਾਨਸਿਕ ਤਣਾਅ ਅਤੇ ਉਦਾਸੀ ਦੇ ਆਲਮ ਵਿੱਚ ਆਪਣੇ ਦਿਨ ਕੱਟਣ ਨੂੰ ਮਜਬੂਰ ਹਨ।

ਡਾ. ਚੀਮਾ ਨੇ ਕਿਹਾ ਕਿ ਇਹ ਉਹਨਾਂ ਦੇ ਮੁਢਲੇ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਉਹਨਾਂ ਕਿਹਾ ਕਿ ਹੁਣ ਕਰੋਨਾਂ ਮਹਾਂਮਾਰੀ ਦੀ ਸਥਿਤੀ ਵਿੱਚ ਬਹੁਤ ਸੁਧਾਰ ਹੋ ਚੁੱਕਿਆ ਹੈ ਅਤੇ ਪੰਜਾਬ ਵਿੱਚ ਤਕਰੀਬਨ ਸਾਰੇ ਅਦਾਰੇ ਖੁੱਲ੍ਹੇਆਮ ਪੂਰੀ ਸਮਰੱਥਾ ਨਾਲ ਕੰਮ ਕਰ ਰਹੇ ਹਨ ਅਤੇ ਹੁਣੇ ਹੋਈ ਪੰਜਾਬ ਵਿਧਾਨ ਸਭਾ ਦੀ ਚੋਣ ਵਿੱਚ ਵੱਡੀ ਗਿਣਤੀ ਵਿੱਚ ਜਨਤਕ ਇਕੱਠ ਵੀ ਹੋ ਚੁੱਕੇ ਹਨ ਤਾਂ ਅਜਿਹੇ ਸਮੇਂ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਜੇਲ੍ਹ ਵਿਭਾਗ ਵੱਲੋਂ ਕੈਦੀਆਂ/ਹਵਾਲਾਤੀਆਂ ਦੀ ਮੁਲਾਕਾਤ ਸਬੰਧੀ ਦੁਬਾਰਾ ਨਜ਼ਰਸਾਨੀ ਕੀਤੀ ਜਾਵੇ ਅਤੇ ਪਹਿਲਾਂ ਦੀ ਤਰ੍ਹਾਂ ਸਾਰਿਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ/ਰਿਸ਼ਤੇਦਾਰਾਂ ਆਦਿ ਨਾਲ ਮੁਲਾਕਾਤ ਕਰਨ ਦੀ ਇਜ਼ਾਜਤ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਸ ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਾਰੀ ਰਾਹਤ ਮਿਲੇਗੀ ਅਤੇ ਉਹਨਾਂ ਉਪਰ ਬੇਲੋੜਾ ਮਾਨਸਿਕ ਤਣਾਅ ਘਟੇਗਾ।

ਉਹਨਾਂ ਆਸ ਪ੍ਰਗਟ ਕੀਤੀ ਕਿ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਇਸ ਅਹਿਮ ਮੁੱਦੇ ਵੱਲ ਧਿਆਨ ਦੇ ਕੇ ਤੁਰੰਤ ਲੋੜੀਂਦੇ ਨਿਰਦੇਸ਼ ਜਾਰੀ ਕਰਕੇ ਕੈਦੀਆਂ/ਹਵਾਲਾਤੀਆਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਇਨਸਾਫ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?