Friday, August 14, 2026

Chandigarh

ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨੇ ਪੰਜਾਬ ਨਾਲ ਧੱਕਾ-ਐਡਵੋਕੇਟ ਧਾਮੀ

ਅਮਰੀਕ ਸਿੰਘ | March 28, 2022 06:59 PM

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜ਼ਮੀਨ ’ਤੇ ਵੱਸੇ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਅਧੀਨ ਕਰਨ ਵਾਲੇ ਫੈਸਲੇ ਦੀ ਕਰੜੀ ਆਲੋਚਨਾ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਕਰਮਚਾਰੀਆਂ ਦੀਆਂ ਸੇਵਾ ਸ਼ਰਤਾਂ ਕੇਂਦਰੀ ਨਿਯਮਾਂ ਅਨੁਸਾਰ ਕਰਨ ਦੇ ਐਲਾਨ ਨੂੰ ਪੰਜਾਬ ਦੇ ਹੱਕਾਂ ’ਤੇ ਇਕ ਹੋਰ ਵੱਡਾ ਡਾਕਾ ਕਰਾਰ ਦਿੱਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਦੀ ਕੀਮਤੀ ਜ਼ਮੀਨ ’ਤੇ ਵਸਿਆ ਹੋਇਆ ਹੈ, ਇਸ ਲਈ ਇਸ ’ਤੇ ਪੰਜਾਬ ਦਾ ਹੀ ਹੱਕ ਹੈ। ਕੇਂਦਰ ਦਾ ਤਾਜ਼ਾ ਫੈਸਲਾ ਪੰਜਾਬ ਪੁਨਰਗਠਨ 1966 ਦੇ ਐਕਟ ਦੀ ਉਲੰਘਣਾ ਹੈ ਅਤੇ ਸਪੱਸ਼ਟ ਹੈ ਕਿ ਕਿਸੇ ਗੰਭੀਰ ਸਾਜ਼ਿਸ਼ ਤਹਿਤ ਅਜਿਹਾ ਕਰਨਾ ਪੰਜਾਬ ਤੋਂ ਬਾਹਰਲੇ ਅਫ਼ਸਰ ਚੰਡੀਗੜ੍ਹ ’ਤੇ ਥੋਪਣ ਲਈ ਰਾਹ ਪੱਧਰਾ ਕਰਨਾ ਹੈ। ਇਸ ਫੈਸਲੇ ਵਿੱਚੋਂ ਭਾਰਤ ਸਰਕਾਰ ਦੀ ਪੰਜਾਬ ਵਿਰੋਧੀ ਮਨਸ਼ਾ ਸਾਫ਼ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਦੇਸ਼ ਦੀਆਂ ਸਰਕਾਰਾਂ ਨੇ ਪੰਜਾਬ ਅਤੇ ਖਾਸਕਰ ਸਿੱਖਾਂ ਨਾਲ ਧੱਕਾ ਕੀਤਾ ਹੈ ਅਤੇ ਇਸੇ ਲੜੀ ਵਿਚ ਹੀ ਕੇਂਦਰੀ ਗ੍ਰਹਿ ਮੰਤਰੀ ਦਾ ਐਲਾਨ ਇਕ ਹੋਰ ਧੱਕੇ ਵੱਲ ਇਸ਼ਾਰਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨਾਲ ਜੁੜਿਆ ਹੋਇਆ ਮਾਮਲਾ ਹੈ, ਲਿਹਾਜ਼ਾ ਸਾਰੀਆਂ ਰਾਜਸੀ ਪਾਰਟੀਆਂ ਨੂੰ ਇਸ ਨੂੰ ਰੋਕਣ ਲਈ ਇਕਜੁਟਤਾ ਵਖਾਉਣੀ ਚਾਹੀਦੀ ਹੈ। ਐਡੋਵਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਇਸ ਪੰਜਾਬ ਵਿਰੋਧੀ ਫੈਸਲੇ ’ਤੇ ਲੜੇ ਜਾਣ ਵਾਲੇ ਸੰਘਰਸ਼ ਵਿਚ ਮੋਹਰੀ ਰੋਲ ਨਿਭਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਤਾਨਾਸ਼ਾਹੀ ਫੈਸਲੇ ਤੋਂ ਪਿੱਛੇ ਹੱਟ ਜਾਣਾ ਚਾਹੀਦਾ ਹੈ ਅਤੇ ਪੰਜਾਬ ਨੂੰ ਦਬਾਉਣ ਵਾਲੀਆਂ ਨੀਤੀਆਂ ਨਹੀਂ ਘੜਨੀਆਂ ਚਾਹੀਦੀਆਂ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ ਵਿੱਚ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਜੇਐਨਐਨਯੂਆਰਐਮ ਤਹਿਤ ਮਲੋਯਾ ਵਿੱਚ ਬਣਾਏ ਗਏ ਘਰਾਂ ਵਿੱਚੋਂ ਕਰੀਬ 200 ਘਰ ਅਲਾਟ ਨਹੀਂ ਹੋਏ

ਪੰਜਾਬੀ ਗਾਇਕਾਂ ਨੇ ਚੰਡੀਗੜ੍ਹ ਵਿੱਚ ਸ਼ੋਅ ਕਰਣ ਤੋਂ ਕੀਤੀ ਤੋਬ੍ਹਾ

21 ਮਰੀਜ਼, ਜਿਨ੍ਹਾਂ ਵਿੱਚ ਜ਼ਿਆਦਾਤਰ ਨਾਬਾਲਗ ਹਨ, ਪਟਾਕਿਆਂ ਨਾਲ ਜ਼ਖਮੀ ਹੋਏ ਪੀਜੀਆਈ ਚੰਡੀਗੜ੍ਹ ਵਿੱਚ ਆਏ

ਸਮਾਜਿਕ ਕਾਰਕੁਨ ਅਤੇ ਪ੍ਰਸਿੱਧ ਕਾਰੋਬਾਰੀ ਵਿਜੈ ਪਾਸੀ ਨੇ ਗਰੀਬ ਹੋਣਹਾਰ ਵਿਿਦਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਰਾਜਪਾਲ ਨੂੰ 1.11 ਕਰੋੜ ਰੁਪਏ ਦਾ ਚੈੱਕ ਸੌਂਪਿਆ