Thursday, February 25, 2021

Chandigarh

ਸਹਿਕਾਰਤਾ ਮੰਤਰੀ ਰੰਧਾਵਾ ਨੇ ਮਿਲਕਫੈਡ ਦੇ 11 ਸਹਾਇਕ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

PUNJAB NEWS EXPRESS | December 10, 2020 06:57 PM

ਚੰਡੀਗੜ੍ਹ:ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ 11 ਨੌਜਵਾਨ ਉਮੀਦਵਾਰਾਂ ਨੂੰ ਮਿਲਕਫੈਡ ਵੱਲੋਂ ਉਤਪਾਦਨ, ਗੁਣਵੱਤਾ ਯਕੀਨੀ ਬਣਾਉਣ ਅਤੇ ਖਰੀਦ ਦੇ ਖੇਤਰ ਨਾਲ ਸਬੰਧਤ ਸਹਾਇਕ ਮੈਨੇਜਰਾਂ ਦੀਆਂ ਅਸਾਮੀਆਂ ਵਿਰੁੱਧ ਨਿਯੁਕਤੀ ਪੱਤਰ ਦਿੱਤੇ। ਇਸੇ ਦੌਰਾਨ ਸ. ਰੰਧਾਵਾ ਨੇ ਵੇਰਕਾ ਦੀ ਚਾਰ ਕਿਸਮਾਂ ਦੀ 'ਨੈਚੂਰਲ ਫਰੂਟ ਆਈਸ ਕਰੀਮ' ਵੀ ਲਾਂਚ ਕੀਤੀ।
ਇਥੇ ਸੈਕਟਰ 34 ਸਥਿਤ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਕੈਂਪਸ ਇੰਟਰਵਿਊ ਰਾਹੀਂ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀਸ ਲੁਧਿਆਣਾ ਤੋਂ 11 ਨੌਜਵਾਨ ਭਰਤੀ ਕੀਤੇ ਗਏ ਹਨ। ਇਹ ਅਧਿਕਾਰੀ ਦੋ ਸਾਲ ਟਰੇਨੀ ਵਜੋਂ ਸੇਵਾਵਾਂ ਦੇਣਗੇ ਅਤੇ ਟਰੇਨਿੰਗ ਦਾ ਸਮਾਂ ਪੂਰਾ ਹੋਣ ਦੇ ਬਾਅਦ ਇਨ੍ਹਾਂ ਅਧਿਕਾਰੀਆਂ ਨੂੰ ਸਹਾਇਕ ਮੈਨੇਜਰ ਵੱਜੋਂ ਨਿਯੁਕਤ ਕੀਤਾ ਜਾਵੇਗਾ। ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਡਿਪਟੀ ਮੈਨੇਜਰ, ਸਹਾਇਕ ਮੈਨੇਜਰ ਤੇ ਸੀਨੀਅਰ ਐਗਜ਼ੀਕਿਊਟਵ ਦੀਆਂ 125 ਅਸਾਮੀਆਂ ਉਤੇ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 540 ਤਕਨੀਕੀ ਪੋਸਟਾਂ ਦੀ ਭਰਤੀ ਦਾ ਅਮਲ ਚੱਲ ਰਿਹਾ ਹੈ।
ਸਹਿਕਾਰਤਾ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਸਮੇਂ ਲੋਕਾਂ ਨੂੰ ਕੁਦਰਤੀ ਅਸਲ ਫਲਾਂ ਨਾਲ ਬਣੀ ਆਈਸ ਕਰੀਮ ਮੁਹੱਈਆ ਕਰਨ ਲਈ ਵੇਰਕਾ ਦੀ ਚਾਰ ਕਿਸਮਾਂ ਦੀ 'ਨੈਚੁਰਲ ਫਰੂਟ ਆਈਸ ਕਰੀਮ' ਲਾਂਚ ਕੀਤੀ ਗਈ ਹੈ। ਜ਼ਿਆਦਾਤਰ ਹੋਰ ਆਈਸ ਕਰੀਮ ਦੇ ਬਰਾਂਡਾਂ ਵੱਲੋਂ ਬਣਾਵਟੀ/ਸਿੰਥੈਟਿਕ ਫਰੂਟ ਫਲੇਵਰ ਵਰਤੇ ਜਾਂਦੇ ਹਨ ਜਦੋਂ ਕਿ ਇਸ ਸਮੇਂ ਵੇਰਕਾ ਵੱਲੋਂ ਸਭ ਤੋਂ ਵਧੀਆ ਨੈਚੁਰਲ ਅਸਲ ਫਲਾਂ ਦੇ ਮਿਸ਼ਰਨ ਨੂੰ ਇਸਤੇਮਾਲ ਕਰਕੇ ਵੇਰਕਾ ਨੈਚੁਰਲ ਫਰੂਟ ਆਈਸ ਕਰੀਮ ਦੀਆਂ ਚਾਰ ਕਿਸਮਾਂ ਬਣਾਈਆਂ ਗਈਆਂ ਹਨ। ਇਹ ਆਈਸ ਕਰੀਮ 125 ਮਿਲੀਲੀਟਰ ਦੇ ਕੱਪ ਵਿੱਚ 40 ਰੁਪਏ ਦੀ ਕੀਮਤ 'ਤੇ ਪਿੰਕ ਅਮਰੂਦ, ਸਟਰਾਅਬੇਰੀ, ਲੀਚੀ ਅਤੇ ਮੈਂਗੋ ਫਲੇਵਰ ਵਿੱਚ ਮਾਰਕੀਟ ਵਿੱਚ ਉਪਲਬੱਧ ਹੋਵੇਗੀ।
ਸ. ਰੰਧਾਵਾ ਨੇ ਅੱਗੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਪੂਰਾ ਦੇਸ਼ ਮੰਦੀ ਦੀ ਮਾਰ ਝੱਲ ਰਿਹਾ ਹੈ ਤਾਂ ਸੂਬੇ ਦੀ ਅਗਾਂਹਵਧੂ ਸਹਿਕਾਰੀ ਸੰਸਥਾ ਮਿਲਕਫੈਡ ਨੇ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਦਿਆਂ ਨਵੀਆਂ ਸਿਖਰਾਂ ਨੂੰ ਛੂਹਿਆ ਅਤੇ ਆਪਣੀ ਸਮਰੱਥਾ ਨੂੰ ਵਧਾਉਂਦਿਆਂ ਨਵੇਂ ਪ੍ਰਾਜੈਕਟਾਂ ਨੂੰ ਨੇਪਰੇ ਵੀ ਚਾੜ੍ਹਿਆ ਜਾ ਰਿਹਾ ਹੈ। ਇਸ ਵੇਲੇ ਲੁਧਿਆਣਾ, ਜਲੰਧਰ, ਮੁਹਾਲੀ ਅਤੇ ਪਟਿਆਲਾ ਡੇਅਰੀ ਵਿਖੇ ਕਰੀਬ 254 ਕਰੋੜ ਰੁਪਏ ਦੇ ਪ੍ਰਾਜੈਕਟ ਚੱਲ ਰਹੇ ਹਨ। ਇਸ ਤੋਂ ਇਲਾਵਾ ਨਾਬਾਰਡ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਬੱਸੀ ਪਠਾਣਾ ਵਿਖੇ 138 ਕਰੋੜ ਰੁਪਏ ਦੀ ਲਾਗਤ ਨਾਲ ਮੈਗਾ ਡੇਅਰੀ ਦੇ ਪਹਿਲੇ ਪੜਾਅ ਦਾ ਕੰਮ ਵੀ ਜ਼ੋਰਾਂ 'ਤੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਮਨੁੱਖੀ ਸੋਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਵੀ ਮਿਲਕਫੈਡ ਲਗਾਤਾਰ ਉਪਰਾਲੇ ਕਰ ਰਹੀ ਹੈ।
ਵਿੱਤ ਕਮਿਸ਼ਨਰ ਸਹਿਕਾਰਤਾ ਸ੍ਰੀ ਕੇ. ਸਿਵਾ ਪ੍ਰਸਾਦ ਨੇ ਆਖਿਆ ਕਿ ਸਹਿਕਾਰੀ ਅਦਾਰਿਆਂ ਮਿਲਕਫੈਡ, ਮਾਰਕਫੈਡ ਤੇ ਸ਼ੂਗਰਫੈਡ ਵੱਲੋਂ ਕੋਵਿਡ-19 ਦੇ ਔਖੇ ਸਮੇਂ ਦੌਰਾਨ ਲੋਕਾਂ ਨੂੰ ਲੋੜੀਂਦੀਆਂ ਵਸਤਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਦੇ ਨਾਲ ਸਹਿਕਾਰੀ ਅਦਾਰਿਆਂ ਵੱਲੋਂ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਂਦਾ।
ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਮਾਰਕੀਟ ਵਿੱਚ ਇਸ ਦੇ ਉਤਪਾਦਾਂ ਦੀ ਬਹੁਤ ਮੰਗ ਹੈ। ਮਿਲਕਫੈਡ ਦੇ ਉਤਪਾਦ ਜਿੱਥੇ ਲੋਕਾਂ ਦੀ ਪਹਿਲੀ ਪਸੰਦ ਹੈ ਉਥੇ ਗੁਣਵੱਤਾ ਮਾਪਦੰਡਾਂ ਵਿੱਚ ਵੀ ਇਹ ਉਤਪਾਦ ਖਰੇ ਉਤਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਗਿਆਨ ਤੇ ਵਾਤਾਵਰਣ ਕੇਂਦਰ (ਸੀ.ਐਸ.ਈ.) ਵੱਲੋਂ ਸ਼ਹਿਦ ਦੀ ਸ਼ੁੱਧਤਾ ਦੇ ਕਰਵਾਏ ਗਏ ਪ੍ਰੀਖਣ ਵਿੱਚੋਂ ਦੇਸ਼ ਭਰ ਦੇ 13 ਪ੍ਰਮੁੱਖ ਬਰਾਂਡਾਂ ਵਿੱਚੋਂ ਸਿਰਫ 3 ਬਰਾਂਡ ਹੀ ਪਾਸ ਹੋਏ ਸਨ ਜਿਨ੍ਹਾਂ ਵਿੱਚੋਂ ਮਾਰਕਫੈਡ ਦਾ ਸੋਹਣਾ ਸ਼ਹਿਦ ਇਕ ਸੀ।
ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਵੱਲੋਂ ਪਿਛਲੇ ਸਾਲ 'ਨੈਚੁਰਲ ਵਨੀਲਾ ਮਿਲਕ' ਵੀ ਮਾਰਕੀਟ ਵਿੱਚ ਪੇਸ਼ ਕੀਤਾ ਗਿਆ ਸੀ। ਕੋਰੋਨਾ ਮਹਾਂਮਰੀ ਦੇ ਸਮੇਂ ਵਿੱਚ ਲੋਕਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਵੇਰਕਾ ਹਲਦੀ ਦੁੱਧ ਦਾ ਉਤਪਾਦਨ ਸ਼ੁੁਰੂ ਕੀਤਾ ਗਿਆ ਹੈ ਜਿਸ ਦਾ ਆਮ ਜਨਤਾ ਵੱਲੋਂ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਵੇਰਕਾ ਵੱਲੋਂ ਲੋਕਾਂ ਦਾ ਵੇਰਕਾ ਦੇ ਦੁੱਧ ਦੀ ਕੁਆਲਟੀ ਵਿੱਚ ਹੋਰ ਵਿਸ਼ਵਾਸ ਵਧਾਉਣ ਲਈ ਅਤੇ ਅਸਾਨੀ ਨਾਲ ਵਰਤਣ ਅਤੇ ਟਰਾਂਸਪੋਰਟੇਸ਼ਨ ਕਰਨ ਲਈ ਫਲੇਵਰਡ ਦੁੱਧ ਪੀ.ਓ. ਇੱਕ ਨਵੀਂ ਪਲਾਸਟਿਕ ਬੋਤਲ ਦੇ ਰੂਪ ਵਿੱਚ ਸਾਰੇ ਵੱਡੇ ਰੀਟੇਲ ਆਊਟਲੈਟਸ ਅਤੇ ਵੇਰਕਾ ਬੂਥਾਂ 'ਤੇ ਉਪਬਲੱਧ ਕਰਵਾਇਆ ਜਾ ਰਿਹਾ ਹੈ।

Have something to say? Post your comment

Chandigarh

ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੈਤੀ ਚੈਕਿੰਗ

ਸਿੱਖ ਕੌਮ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਮੁਕਾਬਲਾ ਕਰੇ -ਬੀਬੀ ਜਗੀਰ ਕੌਰ

ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਭੁੱਖ ਹੜਤਾਲ ਜਾਰੀ

ਨਰਿੰਦਰ ਪਾਲ ਵਰਮਾ ਲਾਲੀ ਨੇ ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਉਦਯੋਗ ਵਿਭਾਗ ਵੱਲੋਂ ਨਵੀਂ ਅਪਣਾਈ ਕਲੱਸਟਰ ਵਿਕਾਸ ਪਹੁੰਚ ਤਹਿਤ ਸੀ.ਐਫ.ਸੀਜ਼ ਦੀ ਸਥਾਪਨਾ ਲਈ 15 ਕਲੱਸਟਰਾਂ ਦੀ ਚੋਣ

ਜਿਲ੍ਹਾ ਮੋਹਾਲੀ ਦੀ ਗੱਤਕਾ ਟੀਮ ਦੇ ਟਰਾਇਲ 10 ਫਰਵਰੀ ਨੂੰ ਗੁਰਦਵਾਰਾ ਬਾਬੇ ਕੇ ਸੈਕਟਰ 53 ਚੰਡੀਗੜ੍ਹ ਵਿਖੇ

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਸਬੰਧੀ ਆਬਜਰਵਰ ਨਿਯੁਕਤ

ਨੈਸ਼ਨਲ ਇੰਸਟੀਚਿਊਟ ਆਫ ਮੈਂਟਲ ਹੈਲਥ ਐਂਡ ਨਿਊਰੋ-ਸਾਇੰਸਜ, ਬੰਗਲੌਰ ਵਲੋਂ ਮੈਡੀਕਲ ਅਫਸਰਾਂ ਤੇ ਸਲਾਹਕਾਰਾਂ ਨੂੰ ਟ੍ਰੇਨਿੰਗ ਦਿੱਤੀ ਗਈ

ਸੋਨੀ ਵੱਲੋਂ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਆੱਲ ਇੰਡੀਆ ਜੱਟ ਮਹਾਂਸਭਾ ਦੇ ਚੰਡੀਗੜ੍ਹ ਸਟੇਟ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਬੀ.ਬੀ. ਬਹਿਲ ਦੇ ਦੇਹਾਂਤ ’ਤੇ ਸ਼ੋਕ ਪ੍ਰਗਟ