Saturday, April 27, 2024

Chandigarh

ਪੰਜਾਬ ਵਾਸੀਆਂ ਲਈ ਨਿਊ ਚੰਡੀਗੜ ’ਚ ਘਰ ਬਣਾਉਣ ਦਾ ਸੁਨਹਿਰੀ ਮੌਕਾ

PUNJAB NEWS EXPRESS | December 29, 2020 04:25 PM

ਨਵਾਂਸ਼ਹਿਰ: ਵਾਸੀ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ਵਿਚ ਆਪਣਾ ਘਰ ਬਣਾਉਣ ਦਾ ਸੁਪਨਾ ਪੂਰਾ ਕਰ ਸਕਦੇ ਹਨ। ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਈਕੋ ਸਿਟੀ-2, ਨਿਊ ਚੰਡੀਗੜ ਵਿਖੇ 289 ਰਿਹਾਇਸੀ ਪਲਾਟਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਸਕੀਮ 7 ਦਸੰਬਰ, 2020 ਨੂੰ ਸੁਰੂ ਹੋਈ ਸੀ ਅਤੇ 14 ਜਨਵਰੀ, 2021 ਨੂੰ ਬੰਦ ਹੋਵੇਗੀ। ਪਲਾਟਾਂ ਦੀ ਅਲਾਟਮੈਂਟ ਦੀ ਕੀਮਤ 25 ਹਜ਼ਾਰ ਰੁਪਏ ਪ੍ਰਤੀ ਗਜ਼ ਤੈਅ ਕੀਤੀ ਗਈ ਹੈ। ਇਸ ਸਕੀਮ ਵਿਚ 200 ਗਜ਼, 300 ਗਜ਼, 400 ਗਜ਼, 450 ਗਜ਼, 500 ਗਜ਼, 1000 ਗਜ਼ ਅਤੇ 2000 ਗਜ਼ ਆਕਾਰ ਦੇ ਪਲਾਟਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਸਕੀਮ ਨੂੰ ਆਮ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਅਰਜ਼ੀ ਦੇਣ ਲਈ ਦਿਲਚਸਪੀ ਰੱਖਣ ਵਾਲਿਆਂ ਵਲੋਂ ਸੰਪਰਕ ਕੀਤਾ ਜਾ ਰਿਹਾ ਹੈ।
ਇਸ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਗਮਾਡਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਦੇਸ਼ ਦੇ ਸਾਰੇ ਆਮ ਸ਼੍ਰੇਣੀ ਦੇ ਨਾਗਰਿਕਾਂ (ਵਿਦੇਸ਼ਾਂ ਵਿਚ ਵਸੇ ਵਿਅਕਤੀਆਂ ਨੂੰ ਛੱਡ ਕੇ) ਲਈ ਖੁੱਲੀ ਹੈ, ਜਿਨਾਂ ਦੀ ਉਮਰ ਸਕੀਮ ਵਿਚ ਬਿਨੈ ਕਰਨ ਦੀ ਆਖਰੀ ਤਰੀਕ ਤੱਕ 18 ਸਾਲ ਹੋਵੇ। ਇਸ ਸਕੀਮ ਵਿਚ ਬਜੁਰਗ ਨਾਗਰਿਕਾਂ ਨੂੰ ਅਲਾਟਮੈਂਟ ਵਿਚ ਤਰਜੀਹ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਅਲਾਟਮੈਂਟ ਲਈ ਮਹਿਲਾ ਬਿਨੈਕਾਰਾਂ ਨੂੰ ਵਿਚਾਰਿਆ ਜਾਵੇਗਾ। ਇਨਾਂ ਬਿਨੈਕਾਰਾਂ ਦੀ ਸੂਚੀ ਖਤਮ ਹੋ ਜਾਣ ਤੋਂ ਬਾਅਦ ਹੋਰਨਾਂ ਬਿਨੈਕਾਰਾਂ ਨੂੰ ਅਲਾਟਮੈਂਟ ਲਈ ਵਿਚਾਰਿਆ ਜਾਵੇਗਾ। ਇਸ ਸਕਮਿ ਵਿਚ ਵੱਖ-ਵੱਖ ਰਾਖਵੀਆਂ ਅਤੇ ਤਰਜੀਹੀ ਸ੍ਰੇਣੀਆਂ ਨੂੰ ਦਿੱਤੇ ਜਾਂਦੇ ਲਾਭ, ਸੂਬੇ ਦੇ ਉਨਾਂ ਵਸਨੀਕਾਂ ਨੂੰ ਦਿੱਤੇ ਜਾਣਗੇ ਜਿਨਾਂ ਦਾ ਦੇਸ ਵਿਚ ਆਪਣਾ ਜਾਂ ਉਨਾਂ ਦੇ ਜੀਵਨ ਸਾਥੀ ਦਾ ਕੋਈ ਪਲਾਟ/ਮਕਾਨ ਨਹੀਂ ਹੈ।
ਬੁਲਾਰੇ ਨੇ ਦੱਸਿਆ ਕਿ ਅਲਾਟਮੈਂਟ ਲਈ ਭੁਗਤਾਨ ਨੂੰ ਬਹੁਤ ਸੁਵਿਧਾਜਨਕ ਬਣਾਇਆ ਗਿਆ ਹੈ। ਪਲਾਟ ਦੀ ਕੁੱਲ ਕੀਮਤ ਦੀ 10 ਫੀਸਦੀ ਰਕਮ ਬਿਨੈ-ਪੱਤਰ ਦੇਣ ਵੇਲੇ ਪੇਸਗੀ ਵਜੋਂ ਜਮਾ ਕੀਤੀ ਜਾਣੀ ਹੈ ਜਦਕਿ ਲੈਟਰ ਆਫ ਇੰਟੈਂਟ ਜਾਰੀ ਹੋਣ ਤੋਂ 30 ਦਿਨਾਂ ਦੇ ਅੰਦਰ-ਅੰਦਰ 15 ਫੀਸਦੀ ਭੁਗਤਾਨ ਕੀਤਾ ਜਾਣਾ ਹੈ। ਬਕਾਇਆ 75 ਫੀਸਦੀ ਰਕਮ ਲੇਟਰ ਆਫ ਇੰਟੈਂਟ ਜਾਰੀ ਹੋਣ ਦੇ 60 ਦਿਨਾਂ ਦੇ ਅੰਦਰ ਇਕਮੁਸ਼ਤ ਜਾਂ ਸਾਲਾਨਾ 9 ਫੀਸਦੀ ਵਿਆਜ ਦੇ ਨਾਲ ਛੇ ਛਮਾਹੀ ਕਿਸ਼ਤਾਂ ਰਾਹੀਂ ਜਮਾ ਕਰਵਾਈ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਕਮੁਸ਼ਤ ਅਦਾਇਗੀ ਕਰਨ ਵਾਲੇ ਅਲਾਟੀਆਂ ਨੂੰ ਬਕਾਇਆ ਰਕਮ ’ਤੇ 5 ਫੀਸਦੀ ਛੋਟ ਦਿੱਤੀ ਜਾਵੇਗੀ।
ਇਸ ਸਕੀਮ ਦਾ ਬਰੋਸ਼ਰ ਪੁੱਡਾ ਭਵਨ, ਸੈਕਟਰ-62, ਐਸ.ਏ.ਐਸ.ਨਗਰ ਦੇ ਸਿੰਗਲ ਵਿੰਡੋ ਸਰਵਿਸ ਕਾਊਂਟਰ ਜਾਂ ਇਸ ਸਕੀਮ ਨਾਲ ਜੁੜੇ ਵੱਖ-ਵੱਖ ਬੈਂਕਾਂ ਦੀਆਂ ਸ਼ਾਖਾਵਾਂ (ਕੋਟਕ ਮਹਿੰਦਰਾ ਬੈਂਕ, ਐਕਸਿਸ ਬੈਂਕ, ਇੰਡਸਇੰਡ ਬੈਂਕ, ਆਈਸੀਆਈਸੀਆਈ ਬੈਂਕ, ਆਈਡੀਬੀਆਈ ਬੈਂਕ, ਸਟੇਟ ਬੈਂਕ ਆਫ ਇੰਡੀਆ, ਏਯੂ ਸਮਾਲ ਫਾਇਨਾਂਸ ਬੈਂਕ, ਬੈਂਕ ਆਫ ਬੜੌਦਾ, ਯੈਸ ਬੈਂਕ ਅਤੇ ਐਚਡੀਐਫਸੀ ਬੈਂਕ) ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਿਸਦੀ ਕੀਮਤ 100 ਰੁਪਏ ਹੈ। ਹਰ ਪ੍ਰਕਾਰ ਤੋਂ ਮੁਕੰਮਲ ਅਰਜੀਆਂ ਆਖਰੀ ਮਿਤੀ ਜਾਂ ਇਸ ਤੋਂ ਪਹਿਲਾਂ ਬੈਂਕਾਂ ਵਿਚ ਜਮਾ ਕਰਵਾਈਆਂ ਜਾ ਸਕਦੀਆਂ ਹਨ। ਬਿਨੈਕਾਰ ਗਮਾਡਾ ਦੀ ਵੈੱਬਸਾਈਟ gmada.gov.in ’ਤੇ ਵੀ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ ਅਤੇ ਅਜਿਹੇ ਮਾਮਲਿਆਂ ਵਿਚ ਅਦਾਇਗੀ ਆਨਲਾਈਨ ਕੀਤੀ ਜਾ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ,  ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾ ਨੇ ਸਕੱਤਰੇਤ ਕੀਤਾ ਬੰਦ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਭਾਜਪਾ ਨੇ ਭਾਜਪਾ ਲਈ ਅਤੇ ਭਾਜਪਾ ਲਈ ਬਣਾਉਣ ਦੀ ਕੋਸ਼ਿਸ਼ ਕੀਤੀ: ਅਰਸ਼ਪ੍ਰੀਤ ਖਡਿਆਲ

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ

ਡੇਰਾ ਸਿਰਸਾ ਮੁਖੀ ਨੇ ਕੀਤੀ ਸਿਆਸਤ ਤੋਂ ਤੌਬਾ, ਸਿਆਸੀ ਵਿੰਗ ਕੀਤਾ ਭੰਗ

ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਹੋਵੇਗੀ ਹਾਈਕੋਰਟ 'ਚ ਸੁਣਵਾਈ

ਸਕੱਤਰੇਤ ਕਲਚਰਲ ਸੁਸਾਇਟੀ ਵੱਲ ‘ਬੋਲ ਪੰਜਾਬ ਦੇ’ 23 ਫਰਵਰੀ ਨੂੰ

ਅਧਿਆਪਕ ਮੰਗਾਂ ਨੂੰ ਲੈ ਕੇ ਗਵਰਨਰ ਹਾਊਸ ਤੱਕ ਕੱਢਣਗੇ ਰੋਸ ਮਾਰਚ

ਚੰਡੀਗੜ੍ਹ ਪ੍ਰਸ਼ਾਸਨ, ਚੰਡੀਗੜ੍ਹ ਨਗਰ ਨਿਗਮ ਅਤੇ ਮੋਹਾਲੀ ਪ੍ਰਸ਼ਾਸਨ ਨੇ 74ਵੇਂ ਗਣਤੰਤਰ ਦਿਵਸ ਮੌਕੇ ਨੇ ਵਿਸ਼ਵਾਸ ਫਾਊਂਡੇਸ਼ਨ ਨੂੰ ਕੀਤਾ ਸਨਮਾਨਿਤ