Wednesday, July 16, 2025

Chandigarh

ਸਿੱਖ ਕੌਮ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਮੁਕਾਬਲਾ ਕਰੇ -ਬੀਬੀ ਜਗੀਰ ਕੌਰ

PUNJAB NEWS EXPRESS | February 22, 2021 11:59 AM
ਚੰਡੀਗੜ੍ਹ:  ਸ਼ਤਾਬਦੀ ਸਮਾਗਮ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਨਗਰ ਗੋਧਰਪੁਰ ਵਿਖੇ ਗੁਰਦੁਆਰਾ ਸਾਹਿਬ ਲਈ ਲੰਗਰ ਹਾਲ ਅਤੇ ਲਾਇਬ੍ਰੇਰੀ ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮਟੀ ਸਿੱਖ ਪੰਥ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ ਅਤੇ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨਾਲ ਸਬੰਧਤ ਨਗਰਾਂ ਵਿਚ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਇਨ੍ਹਾਂ ਨਗਰਾਂ ਦੇ ਸਕੂਲ ਅੰਦਰ ਧਾਰਮਿਕ ਅਧਿਆਪਕ ਵੀ ਦਿੱਤੇ ਜਾਣਗੇ। 
ਬੀਬੀ ਜਗੀਰ ਕੌਰ ਨੇ ਗੁਰਦੁਆਰਿਆਂ ਦੀ ਪਵਿੱਤਰਤਾ ਦੇ ਮਾਣ-ਮਰਯਾਦਾ ਦੀ ਬਹਾਲੀ ਲਈ ਸ਼ਹੀਦ ਹੋਣ ਵਾਲੇ ਸਿੱਖਾਂ ਦੇ ਇਤਿਹਾਸ ਅਤੇ ਉਨ੍ਹਾਂ ਦੇ ਪਰਿਵਾਰਾਂ ਸਬੰਧੀ ਜਾਣਕਾਰੀ ਦੇਣ ਲਈ ਖੋਜ ਕਾਰਜ ਕਰਵਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕੌਮ ਦੀ ਇਕਜੁਟਤਾ ਲਈ ਸੰਗਤ ਨੂੰ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਸਾਰੀ ਸਿੱਖ ਕੌਮ ਇਕੱਠੀ ਰਹੇਗੀ ਤਾਂ ਕੋਈ ਵੀ ਦੁਸ਼ਮਣ ਸ਼ਕਤੀ ਸਾਡਾ ਕੁਝ ਨਹੀਂ ਵਿਗਾੜ ਸਕਦੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੇ ਸਰਵਉੱਚ ਅਸਥਾਨ ਹਨ, ਜਿਸ ਦੀ ਅਗਵਾਈ ਵਿਚ ਹਰ ਸਿੱਖ ਨਤਮਸਤਕ ਹੋਵੇ ਅਤੇ ਸਿੱਖੀ ਵਿਰੁੱਧ ਚਾਲਾਂ ਚੱਲਣ ਵਾਲੀਆਂ ਸ਼ਕਤੀਆਂ ਦਾ ਮੂੰਹ ਤੋੜ ਜਵਾਬ ਦੇਵੇ। ਉਨ੍ਹਾਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਸੰਗਤ ਨੂੰ ਉਨ੍ਹਾਂ ਤੋਂ ਅਗਵਾਈ ਲੈਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਸਮਾਗਮ ਦੌਰਾਨ ਪੁੱਜੀਆਂ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। 
 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ,   ਬਿਕਰਮ ਸਿੰਘ ਮਜੀਠੀਆ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਗੁਰਬਚਨ ਸਿੰਘ ਬੱਬੇਹਾਲੀ, ਵੀਰ ਸਿੰਘ ਲੋਪੋਕੇ, ਅਮਰਪਾਲ ਸਿੰਘ ਬੋਨੀ, ਤਲਬੀਰ ਸਿੰਘ ਗਿੱਲ, ਲਖਬੀਰ ਸਿੰਘ ਲੋਧੀਨੰਗਲ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਅਵਤਾਰ ਸਿੰਘ ਸੁਰਸਿੰਘ, ਦਮਦਮੀ ਟਕਸਾਲ ਵੱਲੋਂ ਬਾਬਾ ਜੀਵਾ ਸਿੰਘ, ਸੁਖਵਿੰਦਰ ਸਿੰਘ ਮਲਕਪੁਰ, ਗਿਆਨੀ ਫੂਲਾ ਸਿੰਘ, ਗਿਆਨੀ ਪ੍ਰਣਾਮ ਸਿੰਘ, ਸੰਤ ਤੇਜਾ ਸਿੰਘ ਕਰਨਾਲ, ਬਾਬਾ ਸ਼ਰਨਜੀਤ ਸਿੰਘ ਨਾਨਕਸਰ ਸੀਂਗੜਾ ਆਦਿ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Chandigarh

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਜੇਐਨਐਨਯੂਆਰਐਮ ਤਹਿਤ ਮਲੋਯਾ ਵਿੱਚ ਬਣਾਏ ਗਏ ਘਰਾਂ ਵਿੱਚੋਂ ਕਰੀਬ 200 ਘਰ ਅਲਾਟ ਨਹੀਂ ਹੋਏ

ਪੰਜਾਬੀ ਗਾਇਕਾਂ ਨੇ ਚੰਡੀਗੜ੍ਹ ਵਿੱਚ ਸ਼ੋਅ ਕਰਣ ਤੋਂ ਕੀਤੀ ਤੋਬ੍ਹਾ

21 ਮਰੀਜ਼, ਜਿਨ੍ਹਾਂ ਵਿੱਚ ਜ਼ਿਆਦਾਤਰ ਨਾਬਾਲਗ ਹਨ, ਪਟਾਕਿਆਂ ਨਾਲ ਜ਼ਖਮੀ ਹੋਏ ਪੀਜੀਆਈ ਚੰਡੀਗੜ੍ਹ ਵਿੱਚ ਆਏ

ਸਮਾਜਿਕ ਕਾਰਕੁਨ ਅਤੇ ਪ੍ਰਸਿੱਧ ਕਾਰੋਬਾਰੀ ਵਿਜੈ ਪਾਸੀ ਨੇ ਗਰੀਬ ਹੋਣਹਾਰ ਵਿਿਦਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਰਾਜਪਾਲ ਨੂੰ 1.11 ਕਰੋੜ ਰੁਪਏ ਦਾ ਚੈੱਕ ਸੌਂਪਿਆ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ,  ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾ ਨੇ ਸਕੱਤਰੇਤ ਕੀਤਾ ਬੰਦ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਭਾਜਪਾ ਨੇ ਭਾਜਪਾ ਲਈ ਅਤੇ ਭਾਜਪਾ ਲਈ ਬਣਾਉਣ ਦੀ ਕੋਸ਼ਿਸ਼ ਕੀਤੀ: ਅਰਸ਼ਪ੍ਰੀਤ ਖਡਿਆਲ

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ