Tuesday, August 25, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Chandigarh

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਤਰੀਕ ਐਲਾਨੀ

PUNJAB NEWS EXPRESS | August 09, 2021 05:10 PM

ਚੰਡੀਗੜ੍ਹ: ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਦੇ ਜੁਲਾਈ, 2022 ਦੇ ਸ਼ੈਸ਼ਨ ਵਿਚ ਦਾਖਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ 18 ਦਸੰਬਰ 2021 (ਸ਼ਨੀਵਾਰ) ਨੂੰ ਹੋਵੇਗੀ।

ਇਹ ਜਾਣਕਾਰੀ ਦਿੰਦੇ ਹੋਏ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਲੋੜੀਂਦੇ ਦਸਤਾਵੇਜ਼ ਸਮੇਤ ਮੁਕੰਮਲ ਅਰਜ਼ੀਆਂ (ਦੋ ਪਰਤਾਂ ਵਿੱਚ) ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਪੰਜਾਬ ਸੈਨਿਕ ਭਵਨ ਸੈਕਟਰ 21-ਡੀ, ਚੰਡੀਗੜ੍ਹ ਵਿਖੇ 30 ਅਕਤੂਬਰ, 2021 ਤੱਕ ਪੁੱਜ ਜਾਣੀਆਂ ਚਾਹੀਦੀਆਂ ਹਨ। 30 ਅਕਤੂਬਰ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਦੇ ਦਾਖਲੇ ਲਈ ਕੇਵਲ ਲੜਕੇ ਅਪਲਾਈ ਕਰ ਸਕਦੇ ਹਨ। ਪ੍ਰੀਖਿਆ ਵਿਚ ਬੈਠਣ ਲਈ ਉਮੀਦਵਾਰ ਦੀ ਉਮਰ ਸਾਢੇ ਗਿਆਰਾਂ ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ ਪਰ 01 ਜੁਲਾਈ, 2022 ਦੇ ਮੁਤਾਬਕ 13 ਸਾਲ ਤੋਂ ਵੱਧ ਵੀ ਨਾ ਹੋਵੇ। ਮਿਸਾਲ ਦੇ ਤੌਰ ਉਤੇ ਉਮੀਦਵਾਰ ਦੀ ਜਨਮ ਮਿਤੀ 02 ਜੁਲਾਈ, 2009 ਤੋਂ 01 ਜਨਵਰੀ, 2011 ਦੇ ਵਿਚਕਾਰ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ 7ਵੀਂ ਜਮਾਤ ਵਿਚ ਪੜ੍ਹਦਾ ਹੋਵੇ ਜਾਂ 7ਵੀਂ ਪਾਸ ਹੋਵੇ। ਚੁਣੇ ਹੋਏ ਉਮੀਦਵਾਰ ਨੂੰ 8ਵੀਂ ਜਮਾਤ ਵਿਚ ਦਾਖਲਾ ਦਿੱਤਾ ਜਾਵੇਗਾ। ਇਮਿਤਹਾਨ ਦੇ ਲਿਖਤੀ ਹਿੱਸੇ ਵਿਚ ਅੰਗਰੇਜ਼ੀ, ਹਿਸਾਬ ਅਤੇ ਸਾਧਾਰਨ ਗਿਆਨ ਦੇ ਤਿੰਨ ਪੇਪਰ ਹੋਣਗੇ, ਜਿਹੜੇ ਲਿਖਤੀ ਪ੍ਰੀਖਿਆ ਵਿਚ ਪਾਸ ਹੋਣਗੇ, ਉਨ੍ਹਾਂ ਦਾ ਜ਼ੁਬਾਨੀ ਪ੍ਰੀਖਿਆ ਬਾਰੇ ਜਲਦੀ ਹੀ ਸੂਚਿਤ ਕੀਤਾ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਬਿਨੈ-ਪੱਤਰ, ਪ੍ਰਾਸਪੈਕਟਸ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦੇ ਸੈੱਟ ਕਮਾਂਡੈਂਟ ਆਰ.ਆਈ.ਐਮ.ਸੀ. ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600/- ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555/- ਰੁਪਏ ਦਾ ਬੈਂਕ ਡਰਾਫਟ 'ਕਮਾਂਡੈਂਟ, ਆਰ.ਆਈ.ਐਮ.ਸੀ., ਦੇਹਰਾਦੂਨ' ਸਟੇਟ ਬੈਂਕ ਆਫ ਇੰਡੀਆ ਤੇਲ ਭਵਨ (ਕੋਡ 01576) ਦੇਹਰਾਦੂਨ) ਭੇਜ ਕੇ ਮੰਗਵਾਏ ਜਾ ਸਕਦੇ ਹਨ। ਆਨਲਾਈਨ ਅਦਾਇਗੀ ਪ੍ਰਾਸਪੈਕਟ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਮਿਲਟਰੀ ਕਾਲਜ ਦੀ ਵੈੱਬਸਾਈਟ www.rimc.gov.in ਉੱਤੇ ਜਨਰਲ ਉਮੀਦਵਾਰ ਲਈ 600/- ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555/- ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਅਦਾਇਗੀ ਪ੍ਰਾਪਤ ਹੋਣ ਉਪਰੰਤ ਪ੍ਰਾਸਪੈਕਟ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਭੇਜਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ ਵਿੱਚ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਜੇਐਨਐਨਯੂਆਰਐਮ ਤਹਿਤ ਮਲੋਯਾ ਵਿੱਚ ਬਣਾਏ ਗਏ ਘਰਾਂ ਵਿੱਚੋਂ ਕਰੀਬ 200 ਘਰ ਅਲਾਟ ਨਹੀਂ ਹੋਏ

ਪੰਜਾਬੀ ਗਾਇਕਾਂ ਨੇ ਚੰਡੀਗੜ੍ਹ ਵਿੱਚ ਸ਼ੋਅ ਕਰਣ ਤੋਂ ਕੀਤੀ ਤੋਬ੍ਹਾ

21 ਮਰੀਜ਼, ਜਿਨ੍ਹਾਂ ਵਿੱਚ ਜ਼ਿਆਦਾਤਰ ਨਾਬਾਲਗ ਹਨ, ਪਟਾਕਿਆਂ ਨਾਲ ਜ਼ਖਮੀ ਹੋਏ ਪੀਜੀਆਈ ਚੰਡੀਗੜ੍ਹ ਵਿੱਚ ਆਏ