Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Chandigarh

ਅਰਵਿੰਦ ਕੇਜਰੀਵਾਲ ਕੱਲ੍ਹ ਚੰਡੀਗਡ੍ਹ ਵਿੱਚ ਮੀਡੀਆ ਨੂੰ ਕਰਨਗੇ ਸੰਬੋਧਨ, ਪੰਜਾਬ ਸਬੰਧੀ ਵੱਡੇ ਐਲਾਨ ਕਰਨਗੇ

PUNJAB NEWS EXPRESS | June 28, 2021 09:29 PM

ਚੰਡੀਗਡ੍ਹ, : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ ਇਕ ਦਿਨਾ ਦੌਰਾ ਤੇ ਚੰਡੀਗਡ੍ਹ ਆ ਰਹੇ ਹਨ। ਇੱਥੇ ਉਹ ਪੰਜਾਬ ਸਬੰਧੀ ਵੱਡੇ ਐਲਾਨ ਕਰਨ ਲਈ ਮੀਡੀਆ ਨਾਲ ਗੱਲਬਾਤ ਕਰਨਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਮਿਲ ਰਹੀਆਂ ਬੇਅੰਤ ਸੁਵਿਧਾਵਾਂ ਦੀ ਤਰਜ਼ ਤੇ ਪੰਜਾਬ ਦੇ ਲੋਕਾਂ ਲਈ ਵੀ ਸੁਵਿਧਾਵਾਂ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਵਿੱਚ ਅਤੇ ਅੰਤ ਮਹਿੰਗੀ ਬਿਜਲੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਅਰਵਿੰਦ ਕੇਜਰੀਵਾਲ ਮੁਫਤ ਬਿਜਲੀ ਦੇਣ ਦਾ ਵਾਅਦਾ ਵੀ ਕਰ ਸਕਦੇ ਹਨ।
ਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਮਹਿੰਗਾਈ ਦੀ ਮਾਰ ਨਾਲ ਹਰ ਵਰਗ ਪੀੜਤ ਹੈ ਪ੍ਰੰਤੂ ਮਹਿਲਾ ਵਰਗ ਇਸ ਤੋਂ ਸਭ ਤੋਂ ਜਅਿਾਦਾ ਪੀਡਤ ਹੈ ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੱਧ ਸਹੂਲਤਾਂ ਦੇ ਕੇ ਉਨ੍ਹਾਂ ਦੀ ਬੱਚਤ ਦੇ ਇੰਤਜ਼ਾਮ ਲਈ ਅਰਵਿੰਦ ਕੇਜਰੀਵਾਲ ਆਪਣਾ ਪਲਾਨ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਫੇਲ੍ਹ ਸਾਬਤ ਹੋਈ ਹੈ ਜਿਸ ਕਾਰਨ ਹਰ ਵਰਗ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਝੋਨੇ ਦੀ ਲੁਆਈ ਦਾ ਕੰਮ ਜੋਰਾਂ ਤੇ ਹੈ ਪ੍ਰੰਤੂ ਕਿਸਾਨਾਂ ਨੂੰ ਬਿਜਲੀ ਨਾ ਮਿਲਣ ਕਾਰਨ ਉਹ ਆਪਣੇ ਝੋਨੇ ਦੀ ਫਸਲ ਢੰਗ ਨਾਲ ਨਹੀਂ ਬੀਜ ਪਾ ਰਹੇ ਹਨ। ਪੰਜਾਬ ਵਿੱਚ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਵੀ ਅਰਵਿੰਦ ਕੇਜਰੀਵਾਲ ਆਪਣਾ ਫਾਰਮੂਲਾ ਪੇਸ਼ ਕਰਨਗੇ।
ਪੰਜਾਬ ਸਰਕਾਰ ਵਲੋਂ ਪੰਜਾਬ ਭਵਨ ਵਿੱਚ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫ਼ਰੰਸ ਸਬੰਧੀ ਇਜਾਜਤ ਨਾ ਦਿੱਤੇ ਜਾਣ ਤੇ ਬੋਲਦਿਆਂ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਸਾਹਮਣੇ ਕੈਪਟਨ ਸਰਕਾਰ ਦੇ ਝੂਠਾਂ ਦਾ ਖੁਲਾਸਾ ਕਰਨ ਆ ਰਹੇ ਹਨ ਜਿਸ ਕਾਰਨ ਸਰਕਾਰ ਡਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ ਇਸ ਲਈ ਕੈਪਟਨ ਸਰਕਾਰ ਜੋ ਮਰਜ਼ੀ ਜ਼ੋਰ ਲਗਾ ਦੇਵੇ ਆਮ ਆਦਮੀ ਪਾਰਟੀ ਪ੍ਰੈੱਸ ਕਾਨਫ਼ਰੰਸ ਕਰਕੇ ਲੋਕਾਂ ਤੱਕ ਆਪਣੀ ਗੱਲ ਪਹੁੰਚਾ ਕੇ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ ਵਿੱਚ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ