Friday, September 18, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Chandigarh

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਪੰਜਾਬ ਨਿਊਜ਼ ਐਕਸਪ੍ਰੈੱਸ | September 18, 2026 06:07 PM

ਚੰਡੀਗੜ੍ਹ 18 ਸਤੰਬਰ: ਸ਼ਹਿਰ ਵਿੱਚ ਸ਼ੁੱਕਰਵਾਰ ਤੋਂ ‘ਭਾਰਤ ਟੈਕਸੀ’ ਸੇਵਾ ਦੀ ਸ਼ੁਰੂਆਤ ਹੋ ਗਈ ਹੈ। ਕੇਂਦਰੀ ਸਹਿਕਾਰਤਾ ਵਿਭਾਗ ਦੀ ਇਸ ਪਹਿਲ ਦਾ ਉਦਘਾਟਨ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਕੀਤਾ ਗਿਆ। ਇਹ ਲਾਂਚਿੰਗ ਅਜਿਹੇ ਸਮੇਂ ਹੋਈ ਹੈ ਜਦੋਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ Ola, Uber ਅਤੇ inDrive ਦੇ ਲਾਇਸੈਂਸ 6 ਮਹੀਨਿਆਂ ਲਈ ਮੁਅੱਤਲ ਕੀਤੇ ਜਾ ਚੁੱਕੇ ਹਨ।

‘ਭਾਰਤ ਟੈਕਸੀ’ ਮਾਡਲ ਵਿੱਚ ਡਰਾਈਵਰਾਂ ਨੂੰ ਸਿਰਫ਼ ਕਰਮਚਾਰੀ ਵਜੋਂ ਨਹੀਂ, ਸਗੋਂ ਪਲੇਟਫਾਰਮ ਵਿੱਚ ਹਿੱਸੇਦਾਰ ਬਣਾਉਣ ’ਤੇ ਜ਼ੋਰ ਦਿੱਤਾ ਗਿਆ ਹੈ। ਇਸ ਦਾ ਮਕਸਦ ਡਰਾਈਵਰਾਂ ਨੂੰ ਸੇਵਾ ਦੇ ਆਰਥਿਕ ਮਾਡਲ ਵਿੱਚ ਵੱਧ ਭੂਮਿਕਾ ਦੇਣਾ ਹੈ।

ਇਸ ਸੇਵਾ ਦੀ ਇੱਕ ਅਹਿਮ ਵਿਸ਼ੇਸ਼ਤਾ ਕਿਰਾਏ ਨੂੰ ਸਥਿਰ ਰੱਖਣ ਦੀ ਕੋਸ਼ਿਸ਼ ਹੈ। ਆਮ ਤੌਰ ’ਤੇ ਕੈਬ ਐਪਸ ’ਤੇ ਪੀਕ ਆਵਰਜ਼ ਦੌਰਾਨ ਮੰਗ ਵਧਣ ਨਾਲ ਕਿਰਾਇਆ ਵੀ ਵਧ ਸਕਦਾ ਹੈ, ਪਰ ‘ਭਾਰਤ ਟੈਕਸੀ’ ਵਿੱਚ ਅਜਿਹੇ ਕਿਰਾਇਆ ਵਾਧੇ ਨੂੰ ਰੋਕਣ ਦੀ ਵਿਵਸਥਾ ਰੱਖੀ ਗਈ ਹੈ।

ਸਰਕਾਰੀ ਪਹਿਲ ਨਾਲ ਜੁੜੀ ਇਸ ਸੇਵਾ ਦਾ ਉਦੇਸ਼ ਯਾਤਰੀਆਂ ਨੂੰ ਵਾਜਬ ਕਿਰਾਏ ’ਤੇ ਭਰੋਸੇਯੋਗ ਕੈਬ ਸੇਵਾ ਮੁਹੱਈਆ ਕਰਵਾਉਣਾ ਅਤੇ ਡਰਾਈਵਰਾਂ ਨੂੰ ਪਲੇਟਫਾਰਮ ਵਿੱਚ ਹਿੱਸੇਦਾਰੀ ਦੇਣਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ ਵਿੱਚ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ