Wednesday, September 16, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Crime-Justice

ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 3 ਕਿਲੋ ਹੈਰੋਇਨ, 9 ਲੱਖ ਰੁਪਏ ਡਰੱਗ ਮਨੀ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

AMRIK SINGH | December 13, 2023 02:13 AM
ਅੰਮ੍ਰਿਤਸਰ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ
ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 3 ਕਿਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
 
ਇਹ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ, ਲੋਹਗੜ੍ਹ ਦੇ ਵਿਕਰਮਜੀਤ ਸਿੰਘ ਉਰਫ ਵਿੱਕੀ, ਅੰਮ੍ਰਿਤਸਰ ਦੇ ਪਿੰਡ ਹੁਸ਼ਿਆਰ ਨਗਰ ਦੇ ਵਸਨੀਕ ਰਸ਼ਪਾਲ ਸਿੰਘ, ਅੰਮ੍ਰਿਤਸਰ ਦੀ ਵਰਿਆਮ ਸਿੰਘ ਕਲੋਨੀ ਦੇ ਵਸਨੀਕ ਗੌਰਵ ਉਰਫ ਕਾਲੀ ਅਤੇ ਦੁਰਗਿਆਣਾ ਅਬਾਦੀ, ਅੰਮ੍ਰਿਤਸਰ ਦੇ ਵਸਨੀਕ ਸਾਹਿਲ ਕੁਮਾਰ ਉਰਫ ਮੰਥਨ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਇਨੋਵਾ ਕਾਰ (ਪੀ.ਬੀ.11ਏ.ਐਕਸ.7843) ਨੂੰ ਵੀ ਜ਼ਬਤ ਕੀਤਾ ਹੈ, ਜਿਸ ਵਿਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ।
 
ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ 'ਤੇ ਡੀ.ਸੀ.ਪੀ. ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏ.ਡੀ.ਸੀ.ਪੀ. ਸਿਟੀ-3, ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ-1 ਦੀਆਂ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨ ਅੰਮ੍ਰਿਤਸਰ ਦੇ ਪਿੱਛੇ ਸਥਿਤ ਗੋਲ ਬਾਗ ਦੇ ਖੇਤਰ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਦੌਰਾਨ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਉਹ ਆਪਣੀ ਇਨੋਵਾ ਕਾਰ ਵਿੱਚ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਹੇ ਸਨ।
 
ਸੀ.ਪੀ. ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਰਸ਼ਪਾਲ ਸਿੰਘ ਪਹਿਲਾਂ ਹੀ ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਵਿਖੇ ਚੋਰੀ ਅਤੇ ਐਨਡੀਪੀਐਸ ਐਕਟ ਦੇ ਦੋ ਅਪਰਾਧਕ ਮੁਕੱਦਮਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਹਾਸਲ ਕੀਤੀਆਂ ਗਈਆਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। 
 
ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਡੀ ਡਵੀਜ਼ਨ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਐਫਆਈਆਰ ਨੰ. 143 ਮਿਤੀ 10-12-2023  ਦਰਜ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ