Friday, November 20, 2026
ਤਾਜਾ ਖਬਰਾਂ
• ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ* • ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ* • ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ • ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ • ਟਰੰਪ, ਸ਼ੀ, ਅਤੇ ਪੁਤਿਨ ਨੇ ਪ੍ਰਮਾਣੂ-ਜੋਖਮ ਗੱਲਬਾਤ, ਸੰਯੁਕਤ ਰਾਸ਼ਟਰ ਸੁਧਾਰ ਦਾ ਵਾਅਦਾ ਕੀਤਾ • ਕਾਂਗਰਸ ਨੂੰ ਵੱਡਾ ਸਿਆਸੀ ਝਟਕਾ: ਦੋ ਵਾਰ ਵਿਧਾਇਕ ਤੇ 2027 ਦੀ ਚੋਣ ਮੈਨੀਫੈਸਟੋ ਕਮੇਟੀ ਦੇ ਸਹਿ-ਚੇਅਰਮੈਨ ਹਰਦਿਆਲ ਸਿੰਘ ਕੰਬੋਜ ਭਾਜਪਾ ’ਚ ਸ਼ਾਮਲ

Crime-Justice

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ*

PUNJAB NEWS EXPRESS | November 20, 2026 10:26 PM

*ਜ਼ੀਰਕਪੁਰ ਦੇ ਹੋਟਲ ‘ਚੋਂ ਹੋਈ ਗ੍ਰਿਫਤਾਰੀ ਤੋਂ ਪਹਿਲਾਂ ਚੰਡੀਗੜ੍ਹ, ਦਿੱਲੀ ਅਤੇ ਜੈਪੁਰ ਵਿੱਚ ਦੋਸ਼ੀ ਦੀਆਂ ਗਤੀਵਿਧੀਆਂ ਨੂੰ ਕੀਤਾ ਗਿਆ ਸੀ ਟਰੈਕ : ਡੀ.ਜੀ.ਪੀ. ਗੌਰਵ ਯਾਦਵ*
ਚੰਡੀਗੜ੍ਹ, : 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਇਕਬਾਲ ਸਿੰਘ ਦੇ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਨੇ ਜ਼ੀਰਕਪੁਰ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਸ਼ੂਟਰ ਹਰਪ੍ਰੀਤ ਸਿੰਘ ਉਰਫ਼ ‘ਹੈਪੀ ਬਾਹਮਣ’ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ’ਹੈਪੀ ਬਾਹਮਣ’, ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਪੈਂਦੇ ਅਕਬਰਪੁਰਾ ਕੱਚਾ ਪੱਕਾ ਦਾ ਰਹਿਣ ਵਾਲਾ ਹੈ। ਇਸ ਕਾਰਵਾਈ ਦੌਰਾਨ ਦੋਸ਼ੀ ਦੇ ਨਾਲ ਮੌਜੂਦ ਇੱਕ ਮਹਿਲਾ ਸਾਥਣ ਨੂੰ ਵੀ ਕਾਬੂ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਵਿਖੇ ’ਕਾਊਂਟਰ ਇੰਟੈਲੀਜੈਂਸ ਵਿੰਗ’ ਵਿੱਚ ਤਾਇਨਾਤ ਏ.ਐਸ.ਆਈ. ਇਕਬਾਲ ਸਿੰਘ ਨੂੰ 11 ਅਕਤੂਬਰ, 2026 ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਵਾਰਦਾਤ ਤੋਂ ਤੁਰੰਤ ਬਾਅਦ ਏਜੀਟੀਐਫ਼ ਦੀਆਂ ਟੀਮਾਂ ਨੇ ਦੋਸ਼ੀਆਂ ਦੀ ਭਾਲ ਲਈ ਵਿਆਪਕ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਲਗਾਤਾਰ ਤਕਨੀਕੀ ਨਿਗਰਾਨੀ ਅਤੇ ਖੁਫੀਆ ਇਤਲਾਹ ਦੇ ਆਧਾਰ ’ਤੇ ਪੁਲਿਸ ਟੀਮਾਂ ਨੇ ਚੰਡੀਗੜ੍ਹ, ਦਿੱਲੀ ਅਤੇ ਜੈਪੁਰ (ਰਾਜਸਥਾਨ) ਵਿੱਚ ਦੋਸ਼ੀ ਦੀਆਂ ਗਤੀਵਿਧੀਆਂ ਟਰੈਕ ਕੀਤੀਆਂ ਅਤੇ ਅੰਤ ਵਿੱਚ ਜ਼ੀਰਕਪੁਰ ਦੇ ਇੱਕ ਹੋਟਲ ਚੋਂ ‘ਹੈਪੀ ਬਹਿਮਣ’ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਦੇ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਨੂੰ ਠੋਸ ਤਕਨੀਕੀ ਅਤੇ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਲੁਕਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਡੀ.ਐਸ.ਪੀ. (ਆਪ੍ਰੇਸ਼ਨਜ਼), ਏ.ਜੀ.ਟੀ.ਐਫ. ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਨੂੰ ਕਾਬੂ ਕਰਨ ਲਈ ਹੋਟਲ ਦੀ ਘੇਰਾਬੰਦੀ ਕਰ ਲਈ।

ਉਨ੍ਹਾਂ ਅੱਗੇ ਦੱਸਿਆ ਕਿ ਘੇਰਾਬੰਦੀ ਅਤੇ ਤਲਾਸ਼ੀ ਦੀ ਕਾਰਵਾਈ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ, ਜਿਸ ਦੌਰਾਨ ਹੈਪੀ ਬਾਹਮਣ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਇਸ ਉਪਰੰਤ ਮੁਲਜ਼ਮ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਇਸ ਸਬੰਧੀ ਐਫ.ਆਈ.ਆਰ. ਨੰਬਰ 186 ਮਿਤੀ 11.10.2026 ਨੂੰ ਬੀ.ਐਨ.ਐਸ. ਦੀਆਂ ਧਾਰਾਵਾਂ 103(1) ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਤੇ 27 ਤਹਿਤ ਥਾਣਾ ਸਰਹਾਲੀ, ਤਰਨ ਤਾਰਨ ਵਿਖੇ ਕੇਸ ਦਰਜ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੁਲਿਸ ਦੀ ਤੁਰੰਤ ਕਾਰਵਾਈ: ਸਾਈਬਰ ਧੋਖਾਧੜੀ ਦੇ ਪੀੜਤ ਨੂੰ ₹2.15 ਲੱਖ ਦੀ ਰਕਮ ਵਾਪਸ ਕਰਵਾਈ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ