Thursday, October 15, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Crime-Justice

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

PUNJAB NEWS EXPRESS | April 12, 2026 09:36 PM

*— ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 89 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
ਚੰਡੀਗੜ੍ਹ:  
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 82ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 522 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

82ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 225 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 20, 643 ਹੋ ਗਈਆਂ।

ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 89 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 407ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.2 ਕਿਲੋਗ੍ਰਾਮ ਹੈਰੋਇਨ, 256 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2020 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 407 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58, 479 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ