Sunday, May 28, 2023
ਤਾਜਾ ਖਬਰਾਂ
ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਪੰਜਾਬ ਦੇ ਸਕੂਲਾਂ ਵਿੱਚ ਤੇਲਗੂ ਪੜਾਉਣ ਦੀ ਹੋਈ ਸ਼ੁਰੂਆਤ, ਮਾਂ ਬੋਲੀ ਪੰਜਾਬੀ ਨੂੰ ਹੋਰ ਵਧੇਰੇ ਪ੍ਰਫੁਲਿਤ ਕਰੇ ਸਰਕਾਰ: ਰਘਵੀਰ ਭਵਾਨੀਗੜ੍ਹ ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀਭਵਾਨੀਗੜ੍ਹ ਦੀ ਜਸਮੀਤ ਕੌਰ ਨੇ ਦਸਵੀਂ ਜਮਾਤ ਵਿੱਚੋਂ ਸੂਬੇ 'ਚੋਂ ਪ੍ਰਾਪਤ ਕੀਤਾ ਚੌਥਾ ਸਥਾਨ; ਸੰਗਰੂਰ ਜ਼ਿਲ੍ਹੇ 'ਚੋਂ ਹਾਸਿਲ ਕੀਤਾ ਪਹਿਲਾ ਸਥਾਨਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ

Crime-Justice

ਗੈਰ-ਕਾਨੂੰਨੀ ਮੁਆਵਜ਼ਾ ਘਪਲਾ : ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

PUNJAB NEWS EXPRESS5 | May 23, 2023 08:17 PM

ਘੁਟਾਲੇ 'ਚ ਸ਼ਾਮਲ ਕੁੱਲ 15 ਮੁਲਜ਼ਮ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ: 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਦਰੱਖਤ ਲਾ ਕੇ ਗੈਰ-ਕਾਨੂੰਨੀ ਮੁਆਵਜ਼ਾ ਲੈਣ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਛੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ, ਜਿਨ੍ਹਾਂ ਵਿੱਚ ਤਿੰਨ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ, ਨੇ ਉਕਤ ਪਿੰਡ ਵਿੱਚ ਸਰਕਾਰ ਵੱਲੋਂ ਜ਼ਮੀਨ ਐਕਵਾਇਰ ਕਰਨ ਦੌਰਾਨ ਗੈਰ-ਕਾਨੂੰਨੀ ਤਰੀਕਿਆਂ ਨਾਲ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜ਼ਾ ਹਾਸਲ ਕੀਤਾ ਸੀ। ਹੁਣ ਤੱਕ ਇਸ ਘੁਟਾਲੇ ਵਿੱਚ ਸ਼ਾਮਲ ਕੁੱਲ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਮੁਲਜ਼ਮ ਪੀਡੀ ਗੁਪਤਾ ਦੀ ਪਤਨੀ ਸੁਨੀਤਾ ਗੁਪਤਾ, ਉਸਦਾ ਪੁੱਤਰ ਗੌਰਵ ਕਾਂਸਲ, ਵਾਸੀ ਮਕਾਨ ਨੰ. 199, ਸੈਕਟਰ 18, ਚੰਡੀਗੜ੍ਹ, ਸਮੇਤ ਪਿੰਡ ਬਾਕਰਪੁਰ ਦੇ ਵਸਨੀਕ ਗੁਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ, ਉਨ੍ਹਾਂ ਦੀ ਮਾਤਾ ਸੁਖਰਾਜ ਕੌਰ ਤੋਂ ਇਲਾਵਾ ਦਲਜੀਤ ਸਿੰਘ ਦੀ ਵਿਧਵਾ ਅਮਰੀਕ ਕੌਰ ਸ਼ਾਮਲ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਗੈਰ-ਕਾਨੂੰਨੀ ਮੁਆਵਜ਼ਾ ਘੁਟਾਲੇ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਮਾਲ ਵਿਭਾਗ, ਭੂਮੀ ਗ੍ਰਹਿਣ ਕੁਲੈਕਟਰ, ਗਮਾਡਾ, ਸਬ-ਰਜਿਸਟਰਾਰ ਮੋਹਾਲੀ, ਬਾਗਬਾਨੀ ਵਿਭਾਗ ਆਦਿ ਤੋਂ ਬਹੁਤ ਸਾਰੇ ਦਸਤਾਵੇਜ਼ੀ ਰਿਕਾਰਡ ਪ੍ਰਾਪਤ ਕੀਤੇ ਹਨ ਅਤੇ ਕਥਿਤ ਲਾਭਪਾਤਰੀਆਂ ਦੀਆਂ ਕਾਰਵਾਈਆਂ ਅਤੇ ਉਨਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਵਿਸ਼ਲੇਸ਼ਣ ਕੀਤਾ ਹੈ ਜਿਸ ਦੌਰਾਨ ਪਤਾ ਲੱਗਾ ਕਿ ਇਨ੍ਹਾਂ ਲਾਭਪਾਤਰੀਆਂ ਨੇ ਵੱਖ-ਵੱਖ ਵਿਭਾਗਾਂ ਦੇ ਕੁਝ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਖੁਦ ਨੂੰ ਗਲਤ ਫਾਇਦਾ ਪਹੁੰਚਾਇਆ ਹੈ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਸਿੱਟੇ ਵਜੋਂ, ਇਸ ਮੁਕੱਦਮੇ ਵਿੱਚ ਬਹੁਤ ਸਾਰੇ ਲਾਭਪਾਤਰੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਉਪਰੰਤ ਮੰਗਲਵਾਰ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਲਈ ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਦੇਖਿਆ ਗਿਆ ਕਿ ਪੀ.ਡੀ.ਗੁਪਤਾ, ਉਸ ਦੀ ਪਤਨੀ ਸੁਨੀਤਾ ਗੁਪਤਾ ਅਤੇ ਉਨ੍ਹਾਂ ਦੇ ਦੋਵੇਂ ਪੁੱਤਰਾਂ ਗੌਰਵ ਕਾਂਸਲ ਅਤੇ ਅਭਿਸ਼ੇਕ ਕਾਂਸਲ, ਵਾਸੀ ਮਕਾਨ ਨੰ. 199, ਸੈਕਟਰ 18, ਚੰਡੀਗੜ੍ਹ ਨੇ ਸਾਲ 2018 ਵਿੱਚ ਬਾਕਰਪੁਰ ਪਿੰਡ ਵਿੱਚ ਇੱਕ ਏਕੜ ਜ਼ਮੀਨ ਖਰੀਦੀ ਸੀ ਜਿਸ ਵਿੱਚ ਹਰੇਕ ਮੈਂਬਰ ਦਾ ਬਰਾਬਰ 1/4 ਹਿੱਸਾ ਸੀ। ਜਮੀਨ ਪ੍ਰਾਪਤੀ ਪ੍ਰਕਿਰਿਆ ਦੌਰਾਨ ਉਨ੍ਹਾਂ ਨੇ ਧੋਖੇ ਨਾਲ ਉਕਤ ਜ਼ਮੀਨ 'ਤੇ 2016 ਤੋਂ ਅਮਰੂਦ ਦਾ ਬਾਗ ਲਗਾਉਣ ਦਾ ਝੂਠਾ ਦਾਅਵਾ ਕਰਕੇ ਮੁਆਵਜ਼ਾ ਲੈਣ ਲਈ ਲਗਭਗ ਇਕ ਕਰੋੜ ਰੁਪਏ ਪ੍ਰਾਪਤ ਕੀਤੇ। ਜਿਸ ਕਰਕੇ ਇਸ ਮਾਮਲੇ 'ਚ ਉਪਰੋਕਤ ਪਰਿਵਾਰਕ ਮੈਂਬਰਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਗੌਰਵ ਕਾਂਸਲ ਅਤੇ ਉਸ ਦੀ ਮਾਤਾ ਸੁਨੀਤਾ ਗੁਪਤਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸੇ ਤਰ੍ਹਾਂ ਪਿੰਡ ਬਾਕਰਪੁਰ ਨਿਵਾਸੀ ਅਮਰ ਸਿੰਘ ਦੇ ਦੋਵੇਂ ਪੁੱਤਰ ਗੁਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ ਤੇ ਉਨਾਂ ਦੀ ਮਾਤਾ ਸੁਖਰਾਜ ਕੌਰ ਨੇ ਵੀ ਧੋਖਾਦੇਹੀ ਨਾਲ ਮਾਲ ਅਤੇ ਬਾਗਬਾਨੀ ਵਿਭਾਗਾਂ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਤਿੰਨਾ ਨੇ 1.84 ਕਰੋੜ ਰੁਪਏ ਪ੍ਰਤੀ ਮੈਂਬਰ ਮੁਆਵਜ਼ੇ ਦਾ ਦਾਅਵਾ ਹਾਸਲ ਕੀਤਾ। ਉਨ੍ਹਾਂ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਬਿਊਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਬਾਕਰਪੁਰ ਦੇ ਦਲਜੀਤ ਸਿੰਘ ਦੀ ਵਿਧਵਾ ਅਮਰੀਕ ਕੌਰ ਅਤੇ ਉਸ ਦੇ ਲੜਕੇ ਵਰਿੰਦਰ ਸਿੰਘ ਨੇ ਕਥਿਤ ਤੌਰ 'ਤੇ 1.25 ਲੱਖ ਰੁਪਏ ਪ੍ਰਤੀ ਮੈਂਬਰ ਗਲਤ ਮੁਆਵਜ਼ਾ ਲਿਆ ਹੈ। ਅਮਰੀਕ ਕੌਰ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ, ਵਿਜੀਲੈਂਸ ਬਿਊਰੋ ਦੀਆਂ ਵੱਖ-ਵੱਖ ਟੀਮਾਂ ਨੇ ਹੋਰ ਮੁਲਜ਼ਮਾਂ ਨੂੰ ਫੜਨ ਲਈ ਰਾਜ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਇਹ ਵਿਸ਼ੇਸ਼ ਆਪ੍ਰੇਸ਼ਨ ਅੱਗੋਂ ਵੀ ਜਾਰੀ ਰਹੇਗਾ।

Have something to say? Post your comment

Crime-Justice

25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਏ.ਐਸ.ਆਈ. ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ 2,100 ਰੁਪਏ ਦੀ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ  70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗਿ੍ਰਫਤਾਰ; ਛੇ ਪਿਸਤੌਲ ਬਰਾਮਦ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ

9,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ

ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: ਪੰਜਾਬ ਪੁਲਿਸ, ਐਨ.ਆਈ.ਏ. ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਛੁਪਣਗਾਹਾਂ  ‘ਤੇ ਛਾਪੇਮਾਰੀ

ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘੁਟਾਲੇ 'ਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨੰਬਰਦਾਰ ਗ੍ਰਿਫ਼ਤਾਰ

6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ