Saturday, July 18, 2026

Crime-Justice

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ.  ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ  ਕਾਬੂ 

PUNJAB NEWS EXPRESS | December 02, 2024 10:25 PM

ਦੋਸ਼ੀ ਜੇ.ਈ ਨੇ ਪਹਿਲਾਂ ਵੀ 10, 000 ਰੁਪਏ ਦੀ  ਲਈ ਸੀ ਰਿਸ਼ਵਤ
 ਚੰਡੀਗੜ: 
 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਨਾਭਾ, ਜਿਲ੍ਹਾ ਪਟਿਆਲਾ ਵਿਖੇ ਤਾਇਨਾਤ ਨਰਿੰਦਰ ਸਿੰਘ, ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 10000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਵਾ ਇਨਕਲੇਵ ਨਾਭਾ ਦੇ ਵਸਨੀਕ ਭੋਲਾ ਚੰਦ ਸਿੰਗਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

 ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਦੋਸ਼ੀ ਨਰਿੰਦਰ ਸਿੰਘ ਜੇ.ਈ.ਉਸ ਦੇ ਘਰ ਵਿੱਚ ਲਗਾਏ ਗਏ ਬਿਜਲੀ ਮੀਟਰ ਦੇ ਲੋਡ ਦੇ ਬਕਾਇਆ ਜੁਰਮਾਨੇ ਨੂੰ ਐਡਜਸਟ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।  ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਜੇਈ ਪਹਿਲਾਂ ਵੀ 10, 000 ਰੁਪਏ ਲੈ ਚੁੱਕਾ ਹੈ ਅਤੇ 10, 000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

 
 ਬੁਲਾਰੇ ਨੇ ਅੱਗੇ ਦੱਸਿਆ ਕਿ  ਸ਼ਿਕਾਇਤ  ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨਰਿੰਦਰ ਸਿੰਘ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ  ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ