Sunday, September 14, 2025
ਤਾਜਾ ਖਬਰਾਂ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸ਼ਵ ਵਾਤਾਵਰਣ ਦਿਵਸ 2025 ਮਨਾਇਆਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੀ ਆਈ ਐਸ ਐਫ ਬਾਰੇ ਸਟੈਂਡ ਨੂੰ 'ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਦੱਸਿਆਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ ਅਕਾਲ ਤਖ਼ਤ ਨੇ ਉਨ੍ਹਾਂ ਤੋਂ ਪ੍ਰਚਾਰ 'ਤੇ ਲੱਗੀ ਪਾਬੰਦੀ ਹਟਾ ਦਿੱਤੀਅਕਾਲ ਤਖ਼ਤ ਨੇ ਗੁਰਦੁਆਰਾ ਬਾਬਾ ਬੁੱਢਾ ਜੀ ਹੈਮਿਲਟਨ ਕਮੇਟੀ ਦੇ ਮੁਖੀ ਨੂੰ ਸਿੱਖ ਸ਼ਹੀਦ ਦੀ ਵਿਧਵਾ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਵਿੱਚ ਤਲਬ ਕੀਤਾਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ: ਡੀ ਟੀ ਐੱਫ ਪੰਜਾਬ 

Crime-Justice

ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ

PUNJAB NEWS EXPRESS | March 08, 2025 09:15 PM

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
—ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਦੋਸ਼ੀ ਸਚਿਨਦੀਪ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ
— ਹੋਰ ਪੁੱਛਗਿੱਛ ਲਈ ਦੋਸ਼ੀ ਨੂੰ ਪੁਲਿਸ ਹਿਰਾਸਤ ਵਿੱਚ ਲਿਆ : ਏ.ਆਈ.ਜੀ. ਐਸ.ਐਸ.ਓ.ਸੀ. ਡਾ. ਸਿਮਰਤ ਕੌਰ
ਚੰਡੀਗੜ੍ਹ: 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਨਾਂਦੇੜ ਕਤਲ ਕਾਂਡ ਵਿੱਚ ਸ਼ਾਮਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁੰਨ, ਜਿਸਦੀ ਪਛਾਣ ਸਚਿਨਦੀਪ ਸਿੰਘ ਉਰਫ਼ ਸਚਿਨ ਵਾਸੀ ਪਿੰਡ ਦਿਆਲਪੁਰਾ, ਅਜਨਾਲਾ (ਅੰਮ੍ਰਿਤਸਰ) ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸਏਐਸ ਨਗਰ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ  ਹਵਾਈ ਅੱਡੇ, ਨਵੀਂ ਦਿੱਲੀ ਤੋਂ ਇਹ ਗ੍ਰਿਫ਼ਤਾਰੀ ਕੀਤੀ ਹੈ। ਉਨ੍ਹਾਂ ਕਿਹਾ, ‘‘ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਦੋਸ਼ੀ ਸਚਿਨਦੀਪ ਥਾਈਲੈਂਡ ਭੱਜ ਗਿਆ ਸੀ। ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਉਸਨੂੰ ਭਾਰਤ ਵਾਪਸ ਪਰਤਦਿਆਂ ਹੀ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।"

ਇਹ ਕਾਰਵਾਈ, ਪੰਜਾਬ ਪੁਲਿਸ ਵੱਲੋਂ ਨਾਂਦੇੜ ਕਤਲ ਕੇਸ ਦੇ ਸਬੰਧ ਵਿੱਚ ਬੀ.ਕੇ.ਆਈ. ਮਾਡਿਊਲ ਦੇ ਦੋ ਕਾਰਕੁਨਾਂ ਜਗਦੀਸ਼ ਸਿੰਘ ਉਰਫ਼ ਜੱਗਾ ਤੇ ਉਸਦੇ ਸਾਥੀ ਸ਼ੁਭਦੀਪ ਸਿੰਘ ਉਰਫ਼ ਸ਼ੁਭ ਨੂੰ ਦੋ .32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਤੋਂ, ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਅੰਦਰ ਅਮਲ ਵਿੱਚ ਲਿਆਂਦੀ ਗਈ ਹੈ ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਚਿਨਦੀਪ ਨੇ ਬੀਕੇਆਈ ਦੇ ਅੱਤਵਾਦੀ ਨੈੱਟਵਰਕ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਉਸ ਨੇ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਤੇ ਅਮਰੀਕਾ ਅਧਾਰਤ ਬੀਕੇਆਈ ਕਾਰਕੁੰਨ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਦੇ ਇਸ਼ਾਰੇ ’ਤੇ ਕੰਮ ਕਰਨ ਵਾਲੇ ਕਾਰਕੁਨਾਂ ਨੂੰ ਸੁਰੱਖਿਅਤ ਪਨਾਹਗਾਹਾਂ, ਲੌਜਿਸਟਿਕਲ ਸਹਾਇਤਾ ਅਤੇ ਵਿੱਤੀ ਮਦਦ ਪ੍ਰਦਾਨ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਡਾ. ਸਿਮਰਤ ਕੌਰ ਨੇ ਕਿਹਾ ਕਿ ਜਾਂਚ ਦੌਰਾਨ ਉਸਦਾ ਨਾਮ ਸਾਹਮਣੇ ਆਉਣ ’ਤੇ, ਦੋਸ਼ੀ ਸਚਿਨਦੀਪ ਫੜੇ ਜਾਣ ਤੋਂ ਬਚਣ ਲਈ ਥਾਈਲੈਂਡ ਭੱਜ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਉਸਦੇ ਵਿਰੁੱਧ ਲੁੱਕ ਆਊਟ ਸਰਕੂਲਰ (ਐਲ.ਓ.ਸੀ.) ਜਾਰੀ ਕਰ ਦਿੱਤਾ ਸੀ, ਇਸੇ ਲਈ ਜਦੋਂ ਉਹ ਭਾਰਤ ਵਾਪਸ ਆਇਆ ਤਾਂ ਬੜੀ ਮੁਸਤੈਦੀ ਨਾਲ ਉਸਨੂੰ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ  ਤੋਂ ਹਿਰਾਸਤ ਵਿੱਚ ਲੈ ਲਿਆ ਗਿਆ।

ਏਆਈਜੀ ਨੇ ਦੱਸਿਆ ਕਿ ਦੋਸ਼ੀ ਨੂੰ ਹੁਣ ਹੋਰ ਪੁੱਛਗਿੱਛ ਲਈ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਇਸ ਸਬੰਧੀ, ਐਫਆਈਆਰ ਨੰਬਰ 1 ਮਿਤੀ 21.02.2025 ਨੂੰ ਥਾਣਾ ਐਸਐਸਓਸੀ, ਐਸਏਐਸ ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(1) ਬੀ ਅਤੇ ਬੀਐਨਐਸ ਦੀ ਧਾਰਾ 249 ਅਤੇ 61(2) ਤਹਿਤ ਕੇਸ ਪਹਿਲਾਂ ਹੀ ਦਰਜ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸਾਈਬਰ ਅਪਰਾਧ, ਤਫ਼ਤੀਸ਼ ਤੇ ਕਾਨੂੰਨਾਂ ਬਾਰੇ ਵਰਕਸ਼ਾਪ 2 ਮਾਰਚ ਨੂੰ ਚੰਡੀਗੜ੍ਹ ਚ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ.  ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ  ਕਾਬੂ 

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਏਕਤਾ ਕਪੂਰ ਦੀ ਪਟੀਸ਼ਨ: ਹਾਈਕੋਰਟ ਨੇ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਗੌੜਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਗ੍ਰਿਫਤਾਰ 

ਜਲੰਧਰ ਦਿਹਾਤੀ ਪੁਲਿਸ ਨੇ ਜੇਲ੍ਹ 'ਚੋਂ ਭੁੱਕੀ ਤਸਕਰੀ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼, ਦੋ ਗਿ੍ਫ਼ਤਾਰ