Tuesday, August 04, 2026
ਤਾਜਾ ਖਬਰਾਂ
ਵਾਰ-ਵਾਰ ਹੋ ਰਹੀਆਂ ਹੜਤਾਲਾਂ ਨੇ ਠੇਕਾ ਰੁਜ਼ਗਾਰ ਖਤਮ ਕਰਨ ਵਿੱਚ ਪੰਜਾਬ ਸਰਕਾਰ ਦੀ ਅਸਫਲਤਾ ਨੂੰ ਉਜਾਗਰ ਕੀਤਾNAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ

Crime-Justice

ਪਟਿਆਲਾ ਪੁਲਿਸ ਨੇ ਕਤਲ ਦਾ ਮਾਮਲਾ 12 ਘੰਟੇ 'ਚ ਸੁਲਝਾਇਆ ਦੋ ਕਾਬੂ, ਵਾਰਦਾਤ 'ਚ ਵਰਤਿਆ ਛੁਰਾ ਤੇ ਮੋਟਰਸਾਇਕਲ ਵੀ ਬਰਾਮਦ-ਡਾ. ਨਾਨਕ ਸਿੰਘ

PUNJAB NEWS EXPRESS | April 08, 2022 10:55 AM

ਪਟਿਆਲਾ: ਪਟਿਆਲਾ ਪੁਲਿਸ ਨੇ ਇੱਥੇ ਥਾਣਾ ਲਾਹੌਰੀ ਗੇਟ ਦੇ ਅਧੀਨ ਬੀਤੇ ਦਿਨ ਹੋਏ ਇੱਕ ਕਤਲ ਦੇ ਮਾਮਲੇ ਨੂੰ 12 ਘੰਟਿਆਂ ਦੇ ਅੰਦਰ-ਅੰਦਰ ਸੁਲਝਾਅ ਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਤੋਂ ਵਾਰਦਾਤ 'ਚ ਵਰਤਿਆ ਛੁਰਾ ਅਤੇ ਮੋਟਰਸਾਇਕਲ ਵੀ ਬਰਾਮਦ ਕਰ ਲਿਆ ਗਿਆ ਹੈ।
ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਇਸ ਕਤਲ ਦੇ ਮਾਮਲੇ ਨੂੰ ਹੱਲ ਕਰਨ ਲਈ ਐਸ.ਪੀ. ਸਿਟੀ ਹਰਪਾਲ ਸਿੰਘ, ਡੀ.ਐਸ.ਪੀ. ਸਿਟੀ-1 ਅਸ਼ੋਕ ਕੁਮਾਰ ਦੀ ਨਿਗਰਾਨੀ ਹੇਠ ਥਾਣਾ ਲਾਹੌਰੀ ਗੇਟ ਦੇ ਮੁਖੀ ਐਸ.ਆਈ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਬਣਾਈ ਵਿਸ਼ੇਸ਼ ਟੀਮ ਨੇ ਇਹ ਮਾਮਲਾ ਹੱਲ ਕਰ ਲਿਆ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਮ੍ਰਿਤਕ, ਪ੍ਰਿਤਪਾਲ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਦਸ਼ਮੇਸ਼ ਨਗਰ, ਪਟਿਆਲਾ ਦੀ ਉਮਰ ਕੋਈ ਸਾਢੇ 18 ਕੁ ਸਾਲ ਸੀ ਅਤੇ ਉਹ ਪੀਜ਼ੇ ਵਾਲੀ ਰੇਹੜੀ 'ਤੇ ਕੰਮ ਕਰਦਾ ਸੀ। ਜਦੋਂਕਿ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੋਨੋ ਉਰਫ਼ ਸਨੀ ਉਰਫ਼ ਬਾਜਾ ਅਤੇ ਸ਼ੁਭਮ ਕੁਮਾਰ ਸੀਬੂ ਪੁਤਰਾਨ ਵਿਨੋਦ ਕੁਮਾਰ ਵਾਸੀਅਨ 66 ਕੇ.ਵੀ. ਗਰਿਡ ਕਲੋਨੀ ਪਟਿਆਲਾ ਵੀ 18-20 ਸਾਲ ਦੇ ਹਨ। ਮੁਢਲੀ ਪੜਤਾਲ ਤੋਂ ਇਨ੍ਹਾਂ ਦੀ ਪਹਿਲਾਂ ਕੋਈ ਆਪਸੀ ਦੁਸ਼ਮਣੀ ਸਾਹਮਣੇ ਨਹੀਂ ਆਈ ਅਤੇ ਨਾ ਹੀ ਕੋਈ ਹੋਰ ਵਜ੍ਹਾ ਹੀ ਸਾਹਮਣੇ ਆਈ ਹੈ।
ਉਨ੍ਹਾਂ ਕਿਹਾ ਕਿ ਪ੍ਰਿਤਪਾਲ ਸਿੰਘ ਵੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਗਿਆ ਸੀ ਅਤੇ ਇਹ ਦੋਵੇਂ ਵੀ ਮੱਥਾ ਟੇਕਣ ਗਏ ਸਨ, ਜਿੱਥੇ ਇਨ੍ਹਾਂ ਦਾ ਗਾਲ ਕੱਢਣ ਨੂੰ ਲੈਕੇ ਮਾਮੂਲੀ ਤਕਰਾਰ ਹੋਇਆ ਅਤੇ ਇਸ ਤਕਰਾਰਬਾਜੀ 'ਚ ਹੀ ਸੋਨੋ ਅਤੇ ਸ਼ੁਭਮ ਸੀਬੂ ਨੇ ਛੁਰਾ ਮਾਰ ਦਿੱਤਾ ਜੋ ਕਿ ਉਸਦੇ ਸੀਨੇ 'ਚ ਲੱਗਣ ਕਰਕੇ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਦੋਵਾਂ ਵਿਰੁੱਧ ਪਹਿਲਾਂ ਕੋਈ ਮਾਮਲਾ ਦਰਜ ਹੋਣਾਂ ਨਹੀਂ ਪਾਇਆ ਗਿਆ ਪਰੰਤੂ ਇਹ ਬਦਮਾਸ਼ੀ ਕਰਨ ਦੇ ਆਦੀ ਸਨ।
ਡਾ. ਨਾਨਕ ਸਿੰਘ ਨੇ ਇੱਕ ਸਵਾਲ ਦੇ ਜਵਾਬ 'ਚ ਦੱਸਿਆ ਕਿ ਪੁਲਿਸ ਵੱਲੋਂ ਪੰਜਾਬੀ ਯੂਨੀਵਰਸਿਟੀ ਨੇੜੇ ਬੀਤੇ ਦਿਨ ਵਾਪਰੀ ਕਤਲ ਦੀ ਵਾਰਦਾਤ ਨੂੰ ਵੀ ਜਲਦ ਹੀ ਸੁਲਝਾਅ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਸ ਮਾਮਲੇ ਵਿੱਚ ਵੀ ਦੋਵਾਂ ਧਿਰਾਂ ਦੀ ਕੋਈ ਆਪਸੀ ਪੁਰਾਣੀ ਦੁਸ਼ਮਣੀ ਜਾਂ ਕੋਈ ਗੈਂਗਵਾਰ ਸਾਹਮਣੇ ਨਹੀਂ ਆਈ ਸਗੋਂ ਮਰਨ ਵਾਲਾ ਮਾਮੂਲੀ ਲੜਾਈ 'ਚ ਸੁਲ੍ਹਾ ਕਰਵਾਉਣ ਆਇਆ ਸੀ ਅਤੇ ਦੋਵੇਂ ਧਿਰਾਂ ਆਪਸ 'ਚ ਦੋਸਤਾਨਾਂ ਸਬੰਧ ਰੱਖਦੀਆਂ ਸਨ।
ਐਸ.ਐਸ.ਪੀ. ਨੇ ਹੋਰ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਨਾਲ ਗੱਲ ਕਰਕੇ ਧਾਰਾ 144 ਦੇ ਹੁਕਮ ਲਾਗੂ ਕਰਵਾ ਕੇ ਜਲਦ ਹੀ ਪੰਜਾਬੀ ਯੂਨੀਵਰਸਿਟੀ ਦੇ ਆਸ-ਪਾਸ ਪੀ.ਜੀਜ ਅਤੇ ਹੋਟਲਾਂ ਨੂੰ ਰਜਿਸਟਰਡ ਕਰਨ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਸੀ.ਸੀ.ਟੀ.ਵੀ ਕੈਮਰੇ ਲਗਵਾਉਣ ਸਮੇਤ ਗਾਰਡ ਰੱਖਣ ਤੋਂ ਇਲਾਵਾ ਬਿਨ੍ਹਾਂ ਵੈਰੀਫਿਕੇਸ਼ਨ ਕਿਸੇ ਨੂੰ ਕਮਰਾ ਨਾ ਦੇਣ ਲਈ ਪਾਬੰਦ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੀ.ਸੀ.ਆਰ. ਦੀ ਤਾਇਨਾਤੀ ਅਤੇ ਪੰਜਾਬੀ ਯੂਨੀਵਰਸਿਟੀ 'ਚ ਧੜੇਬਾਜੀ ਦੇ ਪੋਸਟਰ ਲਾਉਣ 'ਤੇ ਪਾਬੰਦੀ ਆਇਦ ਕਰਨ ਸਮੇਤ ਕੋਈ ਬਦਮਾਸ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ