Saturday, March 02, 2024

Crime-Justice

ਪ੍ਰਵਾਸੀ ਮਜ਼ਦੂਰ ਨਾਲ ਹੋਈ ਲੁੱਟ ਤੇ ਕੁੱਟਮਾਰ ਦੇ ਮਾਮਲੇ ‘ਚ ਤਿੰਨ ਗ੍ਰਿਫਤਾਰ

ਦਲਜੀਤ ਕੌਰ  | March 16, 2023 01:34 AM
ਭਵਾਨੀਗੜ੍ਹ/ਸੰਗਰੂਰ, :  ਐਸ.ਐਸ.ਪੀ. ਸੰਗਰੂਰ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਭਵਾਨੀਗੜ੍ਹ ਦੇ ਪਿੰਡ ਭੱਟੀਵਾਲ ਕਲਾਂ ਵਿਖੇ ਅਨਿਲ ਪਾਸਵਾਨ ਨਾਮ ਦੇ ਪਰਵਾਸੀ ਮਜ਼ਦੂਰ ਦੇ ਕਿਰਪਾਨਾਂ ਨਾਲ ਸੱਟਾਂ ਮਾਰਕੇ ਉਸ ਤੋਂ ਇੱਕ ਮੋਬਾਇਲ ਖੋਹ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
 
ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਅਨਿੱਲ ਪਾਸਵਾਨ ਪੁੱਤਰ ਭੁਟਾਵੇ ਪਾਸਵਾਨ ਵਾਸੀ ਵਾਰਡ ਨੰ. 14 ਲਾਲਪੁਰ (ਬਿਹਾਰ) ਦੇ ਬਿਆਨਾਂ ਦੇ ਆਧਾਰ ‘ਤੇ ਨਾਮਲੂਮ ਵਿਅਕਤੀਆਂ ਵਿਰੁੱਧ ਮੁਕੱਦਮਾ ਨੰਬਰ 141 ਮਿਤੀ 27.06.2022 ਭਾਰਤੀ ਦੰਡਾਵਲੀ ਦੀ ਧਾਰਾ 379ਬੀ, 324 ਅਤੇ 34 ਤਹਿਤ ਥਾਣਾ ਭਵਾਨੀਗੜ੍ਹ ਵਿਖੇ ਰਜਿਸਟਰ ਹੋਇਆ ਸੀ। ਉਨ੍ਹਾਂ ਕਿਹਾ ਕਿ ਮੁੱਦਈ ਅਨਿੱਲ ਪਾਸਵਾਨ ਆਪਣੇ ਹੋਰ ਸਾਥੀਆਂ ਸਮੇਤ ਮਿਤੀ 23.06.2022 ਨੂੰ ਹਰਵਿੰਦਰ ਸਿੰਘ ਵਾਸੀ ਭੱਟੀਵਾਲ ਕਲਾਂ ਦੇ ਖੇਤ ਵਿੱਚ ਜੀਰੀ ਲਾਉਣ ਲਈ ਆਏ ਸਨ ਤਾਂ ਕਰੀਬ 9.30 ਰਾਤ ਨੂੰ ਜਦੋਂ ਉਹ ਆਪਣੇ ਹੋਰ ਸਾਥੀ ਸਮੇਤ ਸੜਕ ਪਰ ਗੇੜਾ ਮਾਰਨ ਗਿਆ ਤਾਂ ਭੱਟੀਵਾਲ ਖੁਰਦ ਸਾਈਡ ਤੋਂ ਤਿੰਨ ਮੋਟਰਸਾਇਕਲ ਸਵਾਰ ਜਿਨ੍ਹਾਂ ਨੇ ਕਿਰਪਾਨਾਂ ਫੜੀਆ ਹੋਈਆਂ ਸਨ, ਉਹਨਾਂ ਵਿਚੋਂ ਦੋ ਵਿਅਕਤੀਆਂ ਨੇ ਮੋਟਰਸਾਇਕਲ ਤੋਂ ਉਤਰ ਕੇ ਕਿਰਪਾਨਾਂ ਨਾਲ ਉਸ ਪਰ ਹਮਲਾ ਕਰਕੇ ਉਸਦੇ ਸੱਟਾਂ ਮਾਰਕੇ ਅਤੇ ਉਸ ਪਾਸੋਂ ਉਸਦਾ ਮੋਬਾਇਲ ਖੋਹ ਕੇ ਲੈ ਗਏ ਸਨ। ਉਨ੍ਹਾਂ ਦੱਸਿਆ ਕਿ ਮਿਤੀ 14.03.2023 ਨੂੰ ਪਵਨ ਦਾਸ ਪੁੱਤਰ ਧਰਮਪਾਲ, ਬੱਬੂ ਸਿੰਘ ਪੁੱਤਰ ਪ੍ਰਗਟ ਸਿੰਘ ਅਤੇ ਇੱਕ ਨਾਬਾਲਗ ਲੜਕਾ ਵਾਸੀਆਨ ਭੱਟੀਵਾਲ ਕਲਾਂ ਨੂੰ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਅਤੇ ਇਨ੍ਹਾਂ ਕੋਲੋਂ ਖੋਹ ਕੀਤਾ ਇੱਕ ਮੋਬਾਇਲ ਅਤੇ ਵਾਰਦਾਤ ਸਮੇਂ ਵਰਤੇ ਹਥਿਆਰ ਦੋ ਕਿਰਪਾਨਾ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਮਿਤੀ 14.03.2023 ਨੂੰ ਹੀ ਇਨ੍ਹਾਂ ਨੂੰ ਅਦਾਲਤ ਪੇਸ਼ ਕੀਤਾ ਗਿਆ ਜਿੱਥੋਂ ਕਥਿਤ ਨਾਬਾਲਗ ਦੋਸ਼ੀ ਨੂੰ ਅਬਜਰਵੇਸ਼ਨ ਸੈਂਟਰ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਅਤੇ ਬਾਕੀ ਦੋਵਾਂ, ਬੱਬੂ ਸਿੰਘ ਅਤੇ ਪਵਨ ਦਾਸ, ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ 

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. ਅਤੇ ਆਰ.ਏ. 30,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ