Monday, November 16, 2026
ਤਾਜਾ ਖਬਰਾਂ
• ਪੰਜਾਬ ਵਿਧਾਨ ਸਭਾ ਚੋਣਾਂ 2027: ਭਾਜਪਾ ਵੱਲੋਂ ਮੈਨੀਫੈਸਟੋ ਅਤੇ ਚਾਰਜਸ਼ੀਟ ਕਮੇਟੀਆਂ ਦਾ ਗਠਨ • ਤੀਰਥ ਯਾਤਰਾ ਬੱਸਾਂ ਦੇ ਹਾਦਸੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਕੇਵਲ ਸਿੰਘ ਢਿੱਲੋਂ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ • ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਸ਼ਾਮਲ, ਸੁਖਬੀਰ ਬਾਦਲ ਨੇ ਸਾਰੇ ਬਾਗ਼ੀ ਅਕਾਲੀ ਆਗੂਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ • ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸਬੰਧੀ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ. ਜਨਤਕ • *ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ*

Crime-Justice

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

PUNJAB NEWS EXPRESS | December 16, 2024 07:59 PM

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਆੜਤੀ ਮੋਹਨ ਲਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਖਰੀਦੇ ਗਏ ਝੋਨੇ ਦੀਆਂ ਬੋਰੀਆਂ ਬਾਬਤ ਮਜ਼ਦੂਰੀ ਅਤੇ ਸਿਲਾਈ ਆਦਿ ਖਰਚਿਆਂ ਨਾਲ ਸਬੰਧਤ ਬਿੱਲ ਪਾਸ ਕਰਨ ਲਈ 2 ਰੁਪਏ ਪ੍ਰਤੀ ਬੋਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 1.30 ਰੁਪਏ ਪ੍ਰਤੀ ਬੋਰੀ ਵਿੱਚ ਤੈਅ ਹੋਇਆ, ਜਿਸਦੀ ਰਕਮ 45, 000 ਰੁਪਏ ਬਣਦੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 45, 000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੁਲਿਸ ਦੀ ਤੁਰੰਤ ਕਾਰਵਾਈ: ਸਾਈਬਰ ਧੋਖਾਧੜੀ ਦੇ ਪੀੜਤ ਨੂੰ ₹2.15 ਲੱਖ ਦੀ ਰਕਮ ਵਾਪਸ ਕਰਵਾਈ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ