Thursday, March 19, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Crime-Justice

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

PUNJAB NEWS EXPRESS | November 01, 2025 07:38 PM

ਚੰਡੀਗੜ੍ਹ, :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ ਅੱਠ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 23, 164 ਐਫਆਈਆਰ ਦਰਜ ਕਰਕੇ 34, 727 ਨਸ਼ਾ ਤਸਕਰਾਂ ਨੂੰ 1512 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।  

1512 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੰਜਾਬ ਪੁਲਿਸ ਨੇ ਹੁਣ ਤੱਕ 533 ਕਿਲੋ ਅਫੀਮ, 260 ਕੁਇੰਟਲ ਭੁੱਕੀ, 35 ਕਿਲੋ ਚਰਸ, 523 ਕਿਲੋ ਗਾਂਜਾ, 15 ਕਿਲੋ ਆਈਸੀਈ, 39 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13.45 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਪੰਜਾਬ ਪੁਲਿਸ ਨੇ ਇਸ ਜੰਗ ਦੇ 245ਵੇਂ ਦਿਨ 43 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 4.6 ਕਿਲੋ ਹੈਰੋਇਨ, 298 ਨਸ਼ੀਲੀਆਂ ਗੋਲੀਆਂ ਅਤੇ 12, 700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ

ਇਸ ਆਪ੍ਰੇਸ਼ਨ ਦੌਰਾਨ 45 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 215 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ 39 ਐਫ.ਆਈ.ਆਰ. ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 228 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 22 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਮੋਹਾਲੀ ਅਦਾਲਤ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਲਈ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ ਕਰ ਦਿੱਤੀ

ਪੰਜਾਬ ਸਰਕਾਰ ਵੱਲੋਂ ਡੀਆਈਜੀ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਦੇ ਕਦਮ ਨੂੰ ਲੈ ਕੇ ਵਿਵਾਦ ਵਿਚਕਾਰ ਮੋਹਾਲੀ ਅਦਾਲਤ ਵਿੱਚ ਅੱਜ ਸੁਣਵਾਈ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ